Share on Facebook Share on Twitter Share on Google+ Share on Pinterest Share on Linkedin ਦੁਆਬਾ ਕਾਲਜ ਘਟੌਰ ਵਿੱਚ 7 ਰੋਜ਼ਾ ਐਨਐਸਐਸ ਕੈਂਪ ਦਾ ਆਯੋਜਨ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 14 ਫਰਵਰੀ: ਦੁਆਬਾ ਕਾਲਜ ਆਫ ਐਜੂਕੇਸ਼ਨ ਵੱਲੋਂ ਪਿੰਡ ਘਟੌਰ (ਮੁਹਾਲੀ) ਵਿਖੇ ਸੱਤ ਦਿਨਾਂ ਐਨ.ਐਸ.ਐਸ ਕੈਂਪ ਆਯੋਜਿਤ ਕੀਤਾ ਗਿਆ। ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਕੈਂਪ ਦਾ ਉਦਘਾਟਨ ਕਾਲਜ ਦੇ ਪ੍ਰਸ਼ਾਸ਼ਨਿਕ ਅਧਿਕਾਰੀ ਕੈਪਟਨ ਐਸ.ਐਸ.ਕਲਮੋਟਿਆ ਵੱਲੋਂ ਕੀਤਾ ਗਿਆ। ਇਸ ਮੋਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਦੇ ਖੇਤਰ ਵਿੱਚ ਵੀ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਸਮਾਜ ਸੇਵਾ ਦੇ ਮੁੱਦਿਆਂ ਬਾਰੇ ਜਾਗਰੂਕ ਕਰਨ ਲਈ ਵਿੱਦਿਅਕ ਅਦਾਰਿਆਂ ਅੰਦਰ ਵੱਖ-ਵੱਖ ਕਿਸਮ ਦੀਆਂ ਕਿਰਿਆਵਾਂ ਦਾ ਹੋਣਾ ਬੇਹੱਦ ਜ਼ਰੂਰੀ ਹੈ। ਇਸ ਕਰਕੇ ਨੌਜਵਾਨਾਂ ਨੂੰ ਸਮਾਜ ਪ੍ਰਤੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣ ਲਈ ਘਰ, ਸਮਾਜ, ਅਤੇ ਵਿੱਦਿਅਕ ਅਦਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ। ਇਸ ਮੌਕੇ ਸ਼ਮਸ਼ੇਰ ਸਿੰਘ (ਚੇਅਰਮੈਨ, ਸੈਂਟਰ ਆਫ਼ ਡਿਸਏਬਲ ਚਾਇਲਡਰਨ, ਪ੍ਰਭਾ ਆਸ਼ਰਾ, ਪਡਿਆਲਾ) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੇ ਸਰਵਪੱਖੀ ਵਿਕਾਸ ਸਬੰਧੀ ਚਰਚਾ ਕੀਤੀ। ਉਨ੍ਹਾਂ ਨੇ ਸਰਵਪੱਖੀ ਵਿਕਾਸ ਦੇ ਸੰਬੰਧ ਵਿੱਚ ਗੱਲ ਕਰਦੇ ਹੋਏ ਕਿਹਾ ਕਿ ਇੱਕ ਸਫ਼ਲ ਸਮਾਜਿਕ ਪ੍ਰਾਣੀ ਉਹੀ ਹੈ ਜੋ ਸਮੇਂ ਸਮੇਂ ਤੇ ਸਮਾਜ ਸੇਵਾ ਦੇ ਖੇਤਰ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਂਦਾ ਹੈ। ਕੈਂਪ ਦੌਰਾਨ ਐਨ.ਐਸ.ਐਸ ਵਾਲੰਟੀਅਰਾਂ ਨੇ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਅਤੇ ਪਿੰਡਾਂ ਦੇ ਸਿਹਤ ਅਤੇ ਵਾਤਾਵਰਨ ਸੰਬੰਧੀ ਮੁੱਦਿਆਂ ਬਾਰੇ ਜਾਗਰੂਕਤਾ ਨੂੰ ਉਤਸ਼ਾਹਿਤ ਕੀਤਾ। ਵਿਦਿਆਰਥੀਆਂ ਨੇ ਪਿੰਡ ਦੇ ਲੋਕਾਂ ਨੂੰ ਘਰਾਂ ਅਤੇ ਰਸੋਈਆਂ ਦੇ ਢੁਕਵੇਂ ਰੱਖ-ਰਖਾਓ ਬਾਰੇ ਸਲਾਹ ਦਿੱਤੀ ਅਤੇ ਉਨ੍ਹਾਂ ਨੂੰ ਸੰਤੁਲਿਤ ਭੋਜਨ ਦੇ ਮਹੱਤਵ ਬਾਰੇ ਦੱਸਿਆ। ਵਲੰਟੀਅਰਾਂ ਨੇ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਅਤੇ ਉਨ੍ਹਾਂ ਨੂੰ ਪੰਚਾਇਤ ਦੇ ਹਵਾਲੇ ਕਰ ਦਿੱਤਾ। ਇਸ ਮੌਕੇ ਦਹੇਜ ਪ੍ਰਣਾਲੀ, ਮਾਦਾ ਭਰੂਣ ਹੱਤਿਆ ਆਦਿ ਵਰਗੀਆਂ ਸਮਾਜਿਕ ਬੁਰਾਈਆਂ ਅਤੇ ਐੱਚ.ਆਈ.ਵੀ ਏਡਜ਼, ਪੋਲੀਓ, ਸਵਾਈਨ ਫਲੂ, ਕੈਂਸਰ ਆਦਿ ਵਰਗੀਆਂ ਮਾਰੂ ਬੀਮਾਰੀਆਂ ਬਾਰੇ ਇਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ ਸੀ। ਕੈਂਪ ਦੋਰਾਨ ਇੱਕ ਹੋਰ ਰੈਲੀ ਰਾਹੀਂ ਚੋਣ ਮੁਹਿੰਮ, ਸਵੱਛ ਇੰਡੀਆ, ਕੈਸ਼ਲੈਸ ਇੰਡੀਆ, ਮੇਕ ਇਨ ਇੰਡੀਆ ਆਦਿ ਦੇ ਮੁੱਦਿਆਂ ਨੂੰ ਬੜੀ ਗੰਭੀਰਤਾ ਨਾਲ ਉਜਾਗਰ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਸੁਖਜਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਕੁਝ ਮੌਜੂਦਾ ਸਕੀਮਾਂ ਜਿਵੇਂ ਕਿ ਸਵੱਛ ਇੰਡੀਆ, ਡਿਜ਼ੀਟਲ ਇੰਡੀਆ, ਮੇਕ ਇਨ ਇੰਡੀਆ, ਕੈਸ਼ਲੈਸ ਸਕੀਮ ਆਦਿ ਬਾਰੇ ਚਰਚਾ ਕੀਤੀ ਅਤੇ ਇਹ ਵਿਖਿਆਨ ਕੀਤਾ ਕਿ ਇਹ ਸਕੀਮਾਂ ਐਨ.ਐਸ.ਐਸ ਵਾਲੰਟੀਅਰਾਂ ਦੀ ਮਦਦ ਨਾਲ ਸਫ਼ਲ ਕਿਵੇਂ ਕੀਤੀਆਂ ਜਾ ਸਕਦੀਆਂ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਵਿਦਿਆਰਥੀ ਅਤੇ ਪੰਚਾਇਤ ਦੇ ਮੈਂਬਰ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ