Share on Facebook Share on Twitter Share on Google+ Share on Pinterest Share on Linkedin ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ 7 ਰੋਜ਼ਾ ਪੋਲਟਰੀ ਫਾਰਮਿੰਗ ਸਿਖਲਾਈ ਕੋਰਸ ਸਮਾਪਤ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 11 ਜੁਲਾਈ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ 7 ਦਿਨਾਂ ਦਾ ਪੋਲਟਰੀ ਫਾਰਮਿੰਗ ਕੋਰਸ ਲਗਾਇਆ ਗਿਆ। ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਤੋਂ 11 ਸਿਖਿਆਰਥੀਆਂ ਨੇ ਹਿੱਸਾ ਲਿਆ। ਇਸ ਟਰੇਨਿੰਗ ਕੋਰਸ ਵਿੱਚ ਡਾ. ਰਣਧੀਰ ਸਿੰਘ ਸਹਾਇਕ ਪ੍ਰੋਫੈਸਰ ਪਸ਼ੂ ਪਾਲਣ ਨੇ ਸਿੱਖਿਆਰਥੀਆਂ ਨੂੰ ਪੰਜਾਬ ਵਿੱਚ ਪੋਲਟਰੀ ਫਾਰਮਿੰਗ ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਪੋਲਟਰੀ ਦੀ ਨਸਲਾਂ, ਬਿਮਾਰੀਆਂ ਅਤੇ ਉਨ੍ਹਾਂ ਦੇ ਇਲਾਜ ਬਾਰੇ ਵਿਸਥਾਰ ਵਿੱਚ ਦੱਸਿਆ। ਡਾ. ਯਸ਼ਵੰਤ ਸਿੰਘ, ਡਿਪਟੀ ਡਾਇਰੈਕਟਰ ਨੇ ਸਿਖਿਆਰਥੀਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਪੋਲਟਰੀ ਫਾਰਮ ਦੀ ਬਣਾਵਟ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਵੱਖ-ਵੱਖ ਵਰਗ ਦੇ ਪੋਲਰਟੀ ਪੰਛੀਆਂ ਦੇ ਰੱਖ-ਰੱਖਾਵ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਪਰਮਿੰਦਰ ਸਿੰਘ ਅਤੇ ਡਾ. ਉਦੈਵੀਰ ਸਿੰਘ, ਪਸ਼ੂ ਅਹਾਰ ਵਿਭਾਗ, ਗੁਰੁ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਨੇ ਪੋਲਟਰੀ ਆਰਥਿਕਤਾ, ਮੰਡੀਕਰਨ ਅਤੇ ਪੋਲਟਰੀ ਖੁਰਾਕ ਬਾਰੇ ਜਾਣਕਾਰੀ ਦਿੱਤੀ। ਡਾ. ਪਾਰੁਲ ਗੁਪਤਾ (ਗ੍ਰਹਿ ਵਿਗਿਆਨ) ਅਤੇ ਡਾ. ਵਿਕਾਸ ਫੁਲੀਆ (ਮੱਛੀ ਪਾਲਣ) ਨੇ ਪੋਲਟਰੀ ਦੇ ਗੁਣਵੱਤਾ ਵਿੱਚ ਵਾਧੇ ਅਤੇ ਪੋਲਟਰੀ ਦੇ ਨਾਲ ਮੱਛੀ ਪਾਲਣ ਦੇ ਸੁਮੇਲ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਟਰੇਨਿੰਗ ਕੋਰਸ ਵਿੱਚ ਰਤਨ ਸਿੰਘ, ਡਿਪਟੀ ਡਾਇਰੈਕਟਰ (ਪੀ ਐਨ ਬੀ) ਨੇ ਪੋਲਟਰੀ ਲੋਨ ਬਾਰੇ ਸਿਖਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਦੌਰਾਨ ਸਿੱਖਿਆਰਥੀਆਂ ਨੂੰ ਪੋਲਟਰੀ ਫਾਰਮਿੰਗ ਉੱਤੇ ਡਾਕੂਮੈਂਟਰੀ ਵੀ ਦਿਖਾਈ ਗਈ। ਕੋਰਸ ਦੇ ਅਖੀਰਲੇ ਦਿਨ ਸਿੱਖਿਆਰਥੀਆਂ ਨੂੰ ਕੋਰਸ ਸਰਟੀਫਿਕੇਟ ਦਿੱਤੇ ਗਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ