ਖਾਲਸਾ ਕਾਲਜ ਮੁਹਾਲੀ ਵਿੱਚ 7 ਰੋਜ਼ਾ ਐਨਐਸਐਸ ਕੈਂਪ ਸਮਾਪਤ

ਐਨਐਸਐਸ ਵਲੰਟੀਅਰਾਂ ਨੇ ਪਿੰਡ ਦਾਊਂ ਅਤੇ ਸ਼ਹਿਰ ਵਿੱਚ ਸਫ਼ਾਈ ਅਭਿਆਨ ਚਲਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜਨਵਰੀ:
ਇੱਥੋਂ ਦੇ ਖਾਲਸਾ ਕਾਲਜ (ਅੰਮ੍ਰਿਤਸਰ) ਆਫ਼ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀ ਫੇਜ਼-3ਏ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲੇ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਕਾਲਜ ਦੀ ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ ਦੀ ਯੋਗ ਅਗਵਾਈ ਹੇਠ 7 ਰੋਜ਼ਾ ਰਾਸ਼ਟਰੀ ਸੇਵਾ ਯੋਜਨਾ ਕੈਂਪ (ਐਨਐਸਐਸ) ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਐਨਐਸਐਸ ਵਲੰਟੀਅਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਦੌਰਾਨ ਕਾਲਜ ਦੀ ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ ਨੇ ਵਲੰਟੀਅਰਾਂ ਨੂੰ ਰਾਸ਼ਟਰੀ ਸੇਵਾ ਯੋਜਨਾ ਦੇ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ।
ਇੰਡੀਅਨ ਰੈੱਡ ਕਰਾਸ ਸੁਸਾਇਟੀ ਮੁਹਾਲੀ ਵੱਲੋਂ ਸਕੱਤਰ ਕਮਲੇਸ਼ ਕੁਮਾਰ ਦੀ ਅਗਵਾਈ ਵਿੱਚ ਰੋਜ਼ਾਨਾ ਦੋ ਘੰਟੇ ਫ਼ਸਟ-ਏਡ ਬਾਰੇ ਜਾਗਰੂਕ ਕੀਤਾ ਗਿਆ। ਐਨਐਸਐਸ ਵਲੰਟੀਅਰਾਂ ਇੱਥੋਂ ਦੇ ਇਤਿਹਾਸਕ ਪਿੰਡ ਦਾਊਂ ਵਿੱਚ ਸਫ਼ਾਈ ਅਭਿਆਨ ਚਲਾਇਆ ਅਤੇ ਇਸ ਦੌਰਾਨ ਵਲੰਟੀਅਰਾਂ ਨੇ ਟੀਮਾਂ ਬਣਾ ਕੇ ਘਰ-ਘਰ ਜਾ ਕੇ ਪਿੰਡ ਵਾਸੀਆਂ ਨੂੰ ਆਪਣੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਬਾਰੇ ਜਾਗਰੂਕ ਕੀਤਾ ਅਤੇ ਕਈ ਹੋਰ ਜ਼ਰੂਰੀ ਅਤੇ ਮਹੱਤਵਪੂਰਨ ਗੱਲਾਂ ਵੀ ਸਾਂਝੀਆਂ ਕੀਤੀਆਂ। ਕੈਂਪ ਦੌਰਾਨ ਐਨਐਸਐਸ ਵਲੰਟੀਅਰਾਂ ਨੇ ਖਾਲਸਾ ਕਾਲਜ ਦੇ ਸਮੁੱਚੇ ਕੈਂਪਸ ਵਿੱਚ ਵੀ ਸਫ਼ਾਈ ਕੀਤੀ। ਇਸ ਮੌਕੇ ਪ੍ਰੋ. ਨਵੀਨ ਕੁਮਾਰ, ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ. ਕਿਰਪਾਲ ਸਿੰਘ, ਪ੍ਰੋ. ਗੁਰਦੀਪ ਕੌਰ ਅਤੇ ਪ੍ਰੋ. ਸਿਮਰਨਜੀਤ ਕੌਰ ਵਿਰਕ, ਪ੍ਰੋ. ਨਵਪ੍ਰੀਤ ਕੌਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…