Share on Facebook Share on Twitter Share on Google+ Share on Pinterest Share on Linkedin ਮੁਹਾਲੀ ਦੇ 7 ਹੋਰ ਕਰੋਨਾ ਪੀੜਤ ਮਰੀਜ਼ਾਂ ਨੂੰ ਠੀਕ ਹੋਣ ਮਗਰੋਂ ਹਸਪਤਾਲ ’ਚੋਂ ਮਿਲੀ ਛੁੱਟੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਈ: ‘ਕੋਰੋਨਾ ਵਾਇਰਸ’ ਮਹਾਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਲਾਕੇ ਦੇ ਲੋਕਾਂ ਲਈ ਇਹ ਬੜੀ ਖ਼ੁਸ਼ੀ ਵਾਲੀ ਗੱਲ ਹੈ। ਸੋਮਵਾਰ ਨੂੰ ਮੁਹਾਲੀ ਦੇ ਸੱਤ ਹੋਰ ਪੀੜਤ ਮਰੀਜ਼ਾਂ ਨੇ ਇਸ ਮਾਰੂ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਸੋਮਵਾਰ ਨੂੰ ਠੀਕ ਹੋਣ ਵਾਲੇ ਮਰੀਜ਼ਾਂ ਵਿਚ ਪੰਜ ਜਣੇ ਪਿੰਡ ਜਵਾਹਪੁਰ ਨਾਲ ਸਬੰਧਤ ਹਨ ਜਦਕਿ ਦੋ ਜਣੇ ਪਿੰਡ ਨਵਾਂ ਗਰਾਓਂ ਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 43 ਹੋ ਗਈ ਹੈ ਜਦਕਿ ਪਾਜ਼ੇਟਿਵ ਕੇਸਾਂ ਦੀ ਗਿਣਤੀ 95 ਅਤੇ ਐਕਟਿਵ ਕੇਸਾਂ ਦੀ ਗਿਣਤੀ 50 ’ਤੇ ਆ ਗਈ ਹੈ। ਹੁਣ ਤੱਕ ਦੋ ਮੌਤਾਂ ਵੀ ਚੁੱਕੀਆਂ ਹਨ। ਸਿਵਲ ਸਰਜਨ ਨੇ ਅੱਜ ਠੀਕ ਹੋਣ ਵਾਲੇ ਮਰੀਜ਼ਾਂ ਵਿੱਚ ਦਮਨਜੀਤ ਸਿੰਘ (16 ਸਾਲ), ਮਨਜੀਤ ਸਿੰਘ (64), ਅਮਰਿੰਦਰ ਸਿੰਘ (24), ਹਰਿੰਦਰ ਕੌਰ (32), ਹਰਦੇਵ ਕੌਰ (55), ਰਾਜ ਰਾਣੀ (60) ਅਤੇ ਰਿਤੇਸ਼ (19) ਸ਼ਾਮਲ ਹਨ। ਪਹਿਲੇ ਪੰਜ ਮਰੀਜ਼ ਪਿੰਡ ਜਵਾਹਪੁਰ ਨਾਲ ਸਬੰਧਤ ਹਨ। ਜਿਨ੍ਹਾਂ ਨੂੰ ਫਿਲਹਾਲ ਘਰ ਨਹੀਂ ਭੇਜਿਆ ਜਾਵੇਗਾ ਅਤੇ ਇਨ੍ਹਾਂ ਸਾਰਿਆਂ ਨੂੰ ਡੇਰਾਬੱਸੀ ਦੇ ਨਿਰੰਕਾਰੀ ਭਵਨ ਵਿੱਚ ਬਣਾਏ ਗਏ ਇਕਾਂਤਵਾਸ ਕੇਂਦਰ ਵਿੱਚ ਰੱਖਿਆ ਜਾਵੇਗਾ। ਜਦੋਂਕਿ ਬਾਕੀ ਦੋਵਾਂ ਨੂੰ ਘਰ ਭੇਜ ਦਿੱਤਾ ਗਿਆ ਹੈ। ਉਂਜ ਇਨ੍ਹਾਂ ਨੂੰ 14 ਦਿਨਾਂ ਲਈ ਆਪਣੇ ਘਰ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਆਖਿਆ ਗਿਆ ਹੈ। ਪਿੰਡ ਜਵਾਹਰਪੁਰ ਵਾਲਿਆਂ ਨੂੰ ਅਹਿਤਿਆਤ ਵਜੋਂ 14 ਦਿਨਾਂ ਦੇ ਇਕਾਂਤਵਾਸ ਮਗਰੋਂ ਘਰ ਭੇਜਿਆ ਜਾਵੇਗਾ। ਸਿਹਤ ਵਿਭਾਗ ਦੀਆਂ ਟੀਮਾਂ ਉਨ੍ਹਾਂ ਦੀ ਸਿਹਤ ਦਾ ਲਗਾਤਾਰ ਮੁਆਇਨਾ ਕਰਨਗੀਆਂ। ਇਕੱਲੇ ਜਵਾਹਰਪੁਰ ਨਾਲ ਸਬੰਧਤ ਕੁੱਲ 27 ਮਰੀਜ਼ ਹੁਣ ਤੱਕ ਠੀਕ ਹੋ ਚੁੱਕੇ ਹਨ। ਡਾ . ਮਨਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਾਰਿਆਂ ਦਾ 14 ਦਿਨਾਂ ਤੋਂ ਬਨੂੜ ਨੇੜਲੇ ਗਿਆਨ ਸਾਗਰ ਹਸਪਤਾਲ ਦੇ ‘ਕੋਵਿਡ ਕੇਅਰ ਸੈਂਟਰ’ ਵਿੱਚ ਇਲਾਜ ਚੱਲ ਰਿਹਾ ਸੀ। 14 ਦਿਨਾਂ ਮਗਰੋਂ ਕੀਤੇ ਗਏ ਲਗਾਤਾਰ ਦੋ ਟੈਸਟਾਂ ਦੀਆਂ ਰੀਪੋਰਟਾਂ ਨੈਗੇਟਿਵ ਆਉਣ ਮਗਰੋਂ ਇਨ੍ਹਾਂ ਸਾਰਿਆਂ ਨੂੰ ਛੁੱਟੀ ਦਿਤੀ ਗਈ ਹੈ। ਉਨ੍ਹਾਂ ਦਸਿਆ ਕਿ ਬਾਕੀ ਸਾਰੇ ਮਰੀਜ਼ਾਂ ਦਾ ਵਧੀਆ ਢੰਗ ਨਾਲ ਚੱਲ ਰਿਹਾ ਹੈ ਅਤੇ ਸਾਰਿਆਂ ਦੀ ਹਾਲਤ ਸਥਿਰ ਹੈ। ਠੀਕ ਹੋਏ ਮਰੀਜ਼ਾਂ ਨੇ ਉਨ੍ਹਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਤੇ ਹੋਰ ਸਟਾਫ਼ ਦਾ ਧਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਉਨ੍ਹਾਂ ਦਾ ਵਧੀਆ ਢੰਗ ਨਾਲ ਇਲਾਜ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਜ਼ਰੂਰੀ ਲੋੜਾਂ ਦਾ ਪੂਰਾ ਖ਼ਿਆਲ ਰਖਿਆ ਗਿਆ। ਸਿਵਲ ਸਰਜਨ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਅਪਣੇ ਘਰਾਂ ’ਚੋਂ ਨਾ ਨਿਕਲਣ ਅਤੇ ਬਹੁਤ ਜ਼ਿਆਦਾ ਜ਼ਰੂਰੀ ਕੰਮ ਪੈਣ ’ਤੇ ਹੀ ਬਾਹਰ ਜਾਣ। ਉਨ੍ਹਾਂ ਕਿਹਾ ਕਿ ਮਾੜੀ-ਮੋਟੀ ਤਕਲੀਫ਼ ਹੋਣ ’ਤੇ ਹਸਪਤਾਲ ਨਾ ਜਾਇਆ ਜਾਵੇ। ਇਸ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਡਾਕਟਰ ਦੀ ਸਲਾਹ ਲਈ ਜਾਵੇ। ਉਨ੍ਹਾਂ ਲੋਕਾਂ ਨੂੰ ਵਾਰ ਵਾਰ ਹੱਥ ਧੋਣ, ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰੱਖਣ ਲਈ ਵੀ ਆਖਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ