nabaz-e-punjab.com

ਦਸ਼ਮੇਸ਼ ਖਾਲਸਾ ਪਬਲਿਕ ਸਕੂਲ ਮੁਹਾਲੀ ਵਿੱਚ 71ਵਾਂ ਆਜ਼ਾਦੀ ਦਿਵਸ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਗਸਤ:
ਇੱਥੋਂ ਦੇ ਦਸ਼ਮੇਸ਼ ਖਾਲਸਾ ਪਬਲਿਕ ਸੀ ਸੈ ਸਕੂਲ ਫੇਜ਼-3ਬੀ1 ਵਿਖੇ ਆਜਾਦੀ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਕੀਤੀ ਗਈ। ਇਸ ਮੌਕੇ ਸਕੂਲ ਦੇ ਕਨਵੀਨਰ ਸ਼ ਜਗਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਏਕਤਾ, ਅਖੰਡਤਾ ਤੇ ਇਮਾਨਦਾਰੀ ਵਰਗੇ ਗੁਣਾਂ ਲਈ ਪ੍ਰੇਰਿਆ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਰਮਨਦੀਪ ਕੌਰ ਨੇ ਆਪਣੇ ਭਾਸ਼ਣ ਵਿਚ ਦੇਸ਼ ਦੀਆਂ ਲੋੜਾਂ ਅਤੇ ਖੁਸ਼ਹਾਲੀ ਤੇ ਚਾਨਣਾ ਪਾਇਆ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਸਕਿਟ ਤੇ ਕਵਿਤਾਵਾਂ ਪੇਸ਼ ਕੀਤੀਆਂ। ਸਟੇਜ ਦਾ ਸੰਚਾਲਨ ਅਧਿਆਪਕਾ ਸ੍ਰੀਮਤੀ ਅੰਮ੍ਰਿਤਪਾਲ ਕੌਰ ਅਤੇ ਸੁਖਲੀਨ ਕੌਰ ਨੇ ਕੀਤਾ। ਇਸ ਮੌਕੇ ਗੁਰਦੁਆਰਾ ਸਾਚਾ ਧੰਨ ਅਤੇ ਸਕੂਲ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ, ਕੋ-ਕਨਵੀਨਰ ਦੀਪ ਸਿੰਘ ਤੇ ਹੋਰ ਕਮੇਟੀ ਦੀ ਮੈਂਬਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…