nabaz-e-punjab.com

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੁਹਾਲੀ ਵਿੱਚ 749 ਪੋਲਿੰਗ ਸਟੇਸ਼ਨ ਬਣਾਏ: ਡੀਸੀ

19 ਮਈ ਨੂੰ 7 ਲੱਖ 26 ਹਜ਼ਾਰ 482 ਵੋਟਰ ਕਰਨਗੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਈ:
ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਤੇ ਪਟਿਆਲਾ ਅਧੀਨ ਪੈਂਦੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 749 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਅੱਜ ਸ਼ਾਮੀ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਮੁਹਾਲੀ ਵਿੱਚ 234, ਖਰੜ ਵਿੱਚ 256 ਅਤੇ ਡੇਰਾਬੱਸੀ ਵਿੱਚ 259 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਤੇ ਪਟਿਆਲਾ ਲਈ ਜ਼ਿਲ੍ਹੇ ਦੇ ਕੁੱਲ 7 ਲੱਖ 26 ਹਜ਼ਾਰ 482 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਜਿਨ੍ਹਾਂ ਵਿੱਚ 3 ਲੱਖ 81 ਹਜ਼ਾਰ 731 ਪੁਰਸ਼ ਅਤੇ 3 ਲੱਖ 44 ਹਜ਼ਾਰ 725 ਅੌਰਤਾਂ ਅਤੇ 26 ਕਿੰਨਰ ਵੋਟਰ ਸ਼ਾਮਲ ਹਨ। ਇਨ੍ਹਾਂ ਵਿੱਚ 103 ਵੋਟਰ 100 ਸਾਲ ਦੀ ਉਮਰ ਤੋਂ ਵੱਧ ਦੇ ਹਨ। ਇਸ ਤੋਂ ਇਲਾਵਾ ਕੁੱਲ 1863 ਸਰਵਿਸ ਵੋਟਰ ਹਨ, ਜਿਨ੍ਹਾਂ ਵਿੱਚ 1768 ਪੁਰਸ਼ ਤੇ 95 ਮਹਿਲਾ ਵੋਟਰ ਸ਼ਾਮਲ ਹਨ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਸੁਰੱਖਿਆ ਬਲਾਂ ਵਿੱਚ ਸੇਵਾ ਨਿਭਾਅ ਰਹੇ ਸਰਵਿਸ ਵੋਟਰਾਂ ਲਈ ਇਲੈਕਟ੍ਰਾਨਿਕਲੀ ਟਰਾਂਸਮਿਟਿਡ ਪੋਸਟਲ ਬੈਲਟ ਸਿਸਟਮ (ਈਟੀਪੀਬੀਐਸ) ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਰਾਹੀਂ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ। ਉਨ੍ਹਾਂ ਨੇ ਉਮਰ ਦੇ ਆਧਾਰ ’ਤੇ ਵੋਟਰਾਂ ਦੀ ਗਿਣਤੀ ਦਾ ਵੇਰਵਾ ਦਿੰਦਿਆਂ ਦੱਸਿਆ ਕਿ 18 ਤੋਂ 19 ਸਾਲ ਦੀ ਉਮਰ ਦੇ 12,842 ਅਤੇ 20 ਤੋਂ 29 ਸਾਲ ਦੀ ਉਮਰ ਦੇ 1,44,933 ਅਤੇ 30 ਤੋਂ 39 ਸਾਲ ਦੀ ਉਮਰ ਦੇ 1,96,260, 40 ਤੋਂ 49 ਸਾਲ ਦੀ ਉਮਰ ਦੇ 1,45,943, 50 ਤੋਂ 59 ਸਾਲ ਦੀ ਉਮਰ ਦੇ 1,04,148, 60 ਤੋਂ 69 ਸਾਲ ਦੀ ਉਮਰ ਦੇ 70,153, 70 ਤੋਂ 79 ਸਾਲ ਦੀ ਉਮਰ ਦੇ 37,983, 80 ਤੋਂ 89 ਸਾਲ ਦੀ ਉਮਰ ਦੇ 11,859, 90 ਤੋਂ 99 ਸਾਲ ਦੀ ਉਮਰ ਦੇ 2,258 ਅਤੇ 100 ਤੋਂ ਵੱਧ ਉਮਰ ਦੇ 103 ਵੋਟਰ ਹਨ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਹਰੇਕ ਪੋਲਿੰਗ ਬੂਥ ’ਤੇ ਈਵੀਐਮ ਦੇ ਨਾਲ-ਨਾਲ ਵੀਵੀ ਪੈਟ ਦੀ ਵਰਤੋਂ ਕੀਤੀ ਜਾਵੇਗੀ। ਵੀਵੀਪੈਟ ਸਦਕਾ ਵੋਟਰ ਇਸ ਗੱਲ ਦੀ ਤਸੱਲੀ ਕਰ ਸਕਣਗੇ ਕਿ ਉਨ੍ਹਾਂ ਜਿਸ ਉਮੀਦਵਾਰ ਨੂੰ ਵੋਟ ਪਾਈ ਹੈ, ਉਨ੍ਹਾਂ ਦੀ ਵੋਟ ਉਸੇ ਉਮੀਦਵਾਰ ਨੂੰ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿੱਚ 376 ਪੋਲਿੰਗ ਬੂਥਾਂ ਦੀ ਵੈੱਬਕਾਸਟਿੰਗ ਕਰਵਾਈ ਜਾਵੇਗੀ, ਜਿਨ੍ਹਾਂ ’ਚੋਂ ਮੁਹਾਲੀ ਵਿੱਚ 118, ਡੇਰਾਬੱਸੀ ਦੇ 130 ਅਤੇ ਖਰੜ ਵਿੱਚ 128 ਬੂਥ ਹਨ।
ਸਬੰਧਤ ਤਸਵੀਰ: ਡੀਸੀ ਗੁਰਪ੍ਰੀਤ ਕੌਰ ਸਪਰਾ ਪੋਲਿੰਗ ਬੂਥਾਂ ਅਤੇ ਵੋਟਰਾਂ ਬਾਰੇ ਜਾਣਕਾਰੀ ਦਿੰਦੇ ਹੋਏ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…