Share on Facebook Share on Twitter Share on Google+ Share on Pinterest Share on Linkedin ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਕੀਤੀ 778013 ਟਨ ਝੋਨੇ ਦੀ ਖ਼ਰੀਦ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 6 ਅਕਤੂਬਰ: ਪੰਜਾਬ ਵਿੱਚ ਵੱਖ ਵੱਖ ਅਨਾਜ ਮੰਡੀਆਂ ਵਿੱਚ ਸਰਕਾਰੀ ਏਜੰਸੀਆਂ ਅਤੇ ਮਿੱਲ ਮਾਲਕਾਂ ਵੱਲੋਂ ਅੱਜ ਸ਼ਾਮ ਤੱਕ 778013 ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ 6 ਅਕਤੂਬਰ ਸ਼ਾਮ ਤੱਕ ਹੋਈ ਕੁੱਲ 778013 ਟਨ ਝੋਨੇ ਦੀ ਖਰੀਦ ਵਿਚੋਂ ਸਰਕਾਰੀ ਏਜੰਸੀਆਂ ਨੇ 729195 ਟਨ ਝੋਨੇ (93.7 ਫੀਸਦੀ) ਜਦ ਕਿ ਮਿਲ ਮਾਲਕਾਂ ਨੇ 48818 ਟਨ (6.3 ਫੀਸਦੀ) ਝੋਨੇ ਦੀ ਖਰੀਦ ਕੀਤੀ। ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ, ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ 221860 ਟਨ (28.5 ਫੀਸਦੀ), ਮਾਰਕਫੈੱਡ 173691 ਟਨ (22.3 ਫੀਸਦੀ), ਪਨਸਪ 152128 ਟਨ (19.6 ਫੀਸਦੀ) ਜਦਕਿ ਪੰਜਾਬ ਰਾਜ ਗੁਦਾਮ ਨਿਗਮ 86901 ਟਨ (11.2 ਫੀਸਦੀ), ਪੰਜਾਬ ਐਗਰੋ ਇੰਡਸਟਰੀ ਨਿਗਮ ਨੇ 84525 ਟਨ (10.9 ਫੀਸਦੀ) ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਖਰੀਦ ਏਜੰਸੀ ਭਾਰਤੀ ਖੁਰਾਕ ਨਿਗਮ ਵੱਲੋਂ ਹੁਣ ਤੱਕ 10090 ਟਨ (1.3 ਫੀਸਦੀ ) ਝੋਨੇ ਦੀ ਖਰੀਦ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ 101742 ਟਨ ਝੋਨੇ ਦੀ ਖਰੀਦ ਨਾਲ ਸਭ ਤੋਂ ਅੱਗੇ ਰਿਹਾ ਹੈ ਜਦਕਿ ਜ਼ਿਲ੍ਹਾ ਪਟਿਆਲਾ 101679 ਟਨ ਝੋਨਾ ਖਰੀਦ ਕੇ ਦੂਸਰੇ ਨੰਬਰ ਅਤੇ ਜਲੰਧਰ 73876 ਟਨ ਝੋਨਾ ਖਰੀਦ ਕੇ ਤੀਜੇ ਨੰਬਰ ’ਤੇ ਰਿਹਾ। ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦੀਆਂ ਸਮੂਹ ਅਨਾਜ ਮੰਡੀਆਂ ਵਿੱਚ ਮੌਜੂਦਾ ਸਮੇਂ ਵਿੱਚ ਚਲ ਰਹੀ ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦਾ ਮੰਡੀਆਂ ਵਿੱਚ ਪੁੱਜੇ ਝੋਨੇ ਦੀ ਫਸਲ ਦਾ ਦਾਣਾ ਦਾਣਾ ਖ਼ਰੀਦਿਆਂ ਜਾਵੇਗਾ। ਇਹ ਗੱਲ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਮੰਡੀਆਂ ਵਿੱਚ ਝੋਨੇ ਦੀ ਆਮਦ ਬਾਰੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਆਖੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਮੁਹਾਲੀ ਦੀਆਂ ਮੰਡੀਆਂ ਵਿੱਚ 19 ਹਜ਼ਾਰ 9 ਮੀਟਰਿਕ ਟਨ ਝੋਨੇ ਦੀ ਫਸਲ ਪੁੱਜੀ ਹੈ। ਜਿਸ ’ਚੋਂ 18 ਹਜ਼ਾਰ 586 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਮੰਡੀਆਂ ਵਿੱਚ ਹੁਣ ਤੱਕ ਪਨਗਰੇਨ ਨੇ 4934 ਮੀਟਰਕ ਟਨ, ਮਾਰਕਫੈਡ ਨੇ 5142 ਮੀਟਰਕ ਟਨ, ਪਨਸਪ 2347 ਮੀਟਰਕ ਟਨ, ਵੇਅਰ ਹਾਊਸ ਵੱਲੋਂ 3111 ਮੀਟਰਕ ਟਨ, ਪੰਜਾਬ ਐਗਰੋ ਵੱਲੋਂ 2545 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 507 ਮੀਟਰਕ ਟਨ ਝੋਨੇ ਦੀ ਸਰਕਾਰੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਖਰੀਦ ਏਜੰਸੀਆਂ ਨੂੰ ਮੰਡੀਆਂ ’ਚੋਂ ਝੋਨੇ ਦੀ ਲੀਫਟਿੰਗ ਵਿੱਚ ਤੇਜ਼ੀ ਲਿਆਉਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ