nabaz-e-punjab.com

ਘਰੇਲੂ ਉਡਾਣਾਂਨੇ ਵਧਾਈ ਚਿੰਤਾ: 8 ਹੋਰ ਪਾਜ਼ੇਟਿਵ ਕੇਸ ਆਏ, ਮੁਹਾਲੀ ਦੇ 3 ਯਾਤਰੀ ਸ਼ਾਮਲ

ਮੁਹਾਲੀ ਹਵਾਈ ਅੱਡੇ ’ਤੇ ਪਰਤੇ 133 ਯਾਤਰੀਆਂ ’ਚੋਂ 8 ਦੀ ਰਿਪੋਰਟ ਪਾਜ਼ੇਟਿਵ, ਮੁਹਾਲੀ ’ਚ ਮੁੜ ਕੇਸ ਵਧੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਈ:
ਪਿਛਲੇ ਦਿਨੀਂ ਸ਼ੁਰੂ ਹੋਈਆਂ ਘਰੇਲੂ ਉਡਾਣਾਂ ਨੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਮੁਸ਼ਕਲਾਂ ਵਧਾ ਦਿੱਤੀਆਂ ਹਨ। ਵੀਰਵਾਰ ਸ਼ਾਮ ਨੂੰ ਮੁਹਾਲੀ ਪ੍ਰਸ਼ਾਸਨ ਨੂੰ ਅੱਠ ਹੋਰ ਪਾਜ਼ੇਟਿਵ ਕੇਸਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ। ਜਿਨ੍ਹਾਂ ’ਚੋਂ ਤਿੰਨ ਮੁਹਾਲੀ ਦੇ ਹਨ। ਇਹ ਸਾਰੇ ਮੁਸਾਫ਼ਿਰ ਬੀਤੀ 25 ਮਈ ਨੂੰ ਘਰੇਲੂ ਉਡਾਣਾਂ ਸ਼ੁਰੂ ਹੋਣ ਦੇ ਪਹਿਲੇ ਦਿਨ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚੇ ਸੀ। ਇਹ ਜਾਣਕਾਰੀ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਪਾਜ਼ੇਟਿਵ ਆਏ ਕੇਸਾਂ ’ਚੋਂ ਤਿੰਨ ਮੁਹਾਲੀ ਦੇ ਹਨ ਜਦੋਂਕਿ ਦੋ ਲੁਧਿਆਣਾ ਅਤੇ ਪਟਿਆਲਾ, ਬਰਨਾਲਾ ਅਤੇ ਜਲੰਧਰ ਦਾ 1-1 ਸ਼ਾਮਲ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਬੀਤੀ 25 ਮਈ ਨੂੰ 7 ਘਰੇਲੂ ਉਡਾਣਾਂ ਰਾਹੀਂ 495 ਯਾਤਰੀ ਮੁਹਾਲੀ ਹਵਾਈ ਅੱਡੇ ’ਤੇ ਪਹੁੰਚੇ ਸਨ ਅਤੇ ਇਨ੍ਹਾਂ ’ਚੋਂ 223 ਪੰਜਾਬ, ਚੰਡੀਗੜ੍ਹ, ਹਰਿਆਣਾ ਨਾਲ ਸਬੰਧਤ ਸਨ ਜਦੋਂਕਿ 57 ਮੁਹਾਲੀ ਦੇ ਸਨ। ਹਵਾਈ ਅੱਡੇ ’ਤੇ ਮੈਡੀਕਲ ਜਾਂਚ ਦੌਰਾਨ 133 ਸ਼ੱਕੀ ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਸਨ। ਜਿਨ੍ਹਾਂ ਦੀ ਅੱਜ ਦੇਰ ਸ਼ਾਮ ਰਿਪੋਰਟ ਪ੍ਰਾਪਤ ਹੋਈ ਹੈ। ਇਨ੍ਹਾਂ ’ਚੋਂ ਅੱਠ ਸੈਂਪਲਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ 125 ਮੁਸਾਫ਼ਿਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਨ੍ਹਾਂ ਵਿਅਕਤੀਆਂ ਨੂੰ ਵੀ ਸਾਵਧਾਨੀ ਵਜੋਂ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ।
ਜ਼ਿਲ੍ਹਾ ਐਪੀਡੀਮੋਲੋਜਿਸਟ ਅਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 110 ਹੋ ਗਈ ਹੈ। ਜਿਨ੍ਹਾਂ ’ਚੋਂ ਤਿੰਨ ਮਰੀਜ਼ਾਂ ਵਿਜੇ ਕੁਮਾਰ ਜ਼ੀਰਕਪੁਰ, ਓਮ ਪ੍ਰਕਾਸ਼ ਨਵਾਂ ਗਾਉਂ ਅਤੇ ਰਾਜ ਕੁਮਾਰੀ ਖਰੜ ਦੀ ਮੌਤ ਹੋ ਚੁੱਕੀ ਹੈ ਅਤੇ 102 ਮਰੀਜ਼ ਕਰੋਨਾ ਨੂੰ ਮਾਤ ਦੇਣ ਵਿੱਚ ਸਫਲ ਰਹੇ ਹਨ। ਇਸ ਸਮੇਂ ਮੁਹਾਲੀ ਵਿੱਚ ਪੰਜ ਕੇਸ ਐਕਟਿਵ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਅੱਠ ਯਾਤਰੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ’ਚੋਂ ਸੱਤ ਮੁੰਬਈ ਅਤੇ ਇਕ ਯਾਤਰੀ ਦਿੱਲੀ ਵਾਲੀ ਘਰੇਲੂ ਉਡਾਣ ਆਇਆ ਸੀ।
ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਜਣੇਪੇ ਤੋਂ ਬਾਅਦ ਉਰਮਲਾ ਦੇਵੀ (29) ਵਾਸੀ ਆਦਰਸ਼ ਨਗਰ (ਨਵਾਂ ਗਾਉਂ) ਦੀ ਰਿਪੋਰਟ ਪਾਜ਼ੇਟਿਵ ਆਈ ਸੀ ਅਤੇ ਅੱਜ ਦਿਨ ਵਿੱਚ ਡੇਰਾਬੱਸੀ ਦੇ ਵਸਨੀਕ ਸੁਰੇਸ਼ ਕੁਮਾਰ (32) ਦੀ ਰਿਪੋਰਟ ਪਾਜ਼ੇਟਿਵ ਆਈ ਸੀ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …