Share on Facebook Share on Twitter Share on Google+ Share on Pinterest Share on Linkedin ਦੁੱਧ ਦੇ 38 ਸੈਂਪਲਾਂ ’ਚੋ 8 ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 6 ਅਕਤੂਬਰ: ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਤ ਤਹਿਤ ਲਾਇਨਜ਼ ਕਲੱਬ ਖਰੜ ਸਿਟੀ ਦੇ ਸਹਿਯੋਗ ਨਾਲ ‘ਦੁੱਧ ਖਪਤਕਾਰ ਜਾਗਰੂਕਤਾ’ ਕੈਂਪ ਐਨ.ਆਰ.ਆਈ.ਅਪਾਰਟਮੈਂਟ ਸੰਨੀ ਇਨਕਲੇਵ ਅੌਜਲਾ ਵਿੱਚ ਲਗਾਇਆ ਗਿਆ। ਕੈਂਪ ਦਾ ਉਦਘਾਟਨ ਐਨਆਰਆਈ ਅਪਾਰਟਮੈਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਨੇ ਕੀਤਾ। ਡੇਅਰੀ ਟੈਕਨੋਲੋਜਿਸਟ ਦਰਸ਼ਨ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਕੁਲ 38 ਖਪਤਕਾਰਾਂ ਵਲੋਂ ਦੁੱਧ ਦੇ ਸੈਂਪਲ ਲਿਆਂਦੇ ਗਏ। ਜਿਨ੍ਹਾਂ ’ਚੋਂ 30 ਨਮੂਨੇ ਮਿਆਰਾਂ ਅਨੁਸਾਰ ਸਹੀ ਪਾਏ ਗਏ ਜਦੋਂ ਕਿ 8 ਨਮੂਨਿਆਂ ਵਿਚ ਪਾਣੀ ਦੀ ਮਿਲਾਵਟ ਪਾਈ ਗਈ। ਜਿਸ ਦੀ ਮਿਕਦਾਰ 12 ਤੋਂ 33 ਫੀਸਦੀ ਤੱਕ ਸੀ। ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਸੈਂਪਲ ਵਿਚ ਹਾਨੀਕਾਰਕ ਕੈਮੀਕਲ, ਬਾਹਰੀ ਪਦਾਰਥ ਨਹੀਂ ਪਾਏ ਗਏ। ਇਸ ਕੈਂਪ ਦਾ ਮਕਸਦ ਹੈ ਕਿ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ, ਮਨੁੱਖੀ ਸਿਹਤ ਲਈ ਇਸਦੀ ਮਹੱਤਤਾ, ਸੰਭਾਵਿਤ ਮਿਲਾਵਟਾਂ ਬਾਰੇ ਜਾਣਕਾਰੀ ਦੇਣਾ ਹੈ। ਕੈਂਪ ਵਿਚ ਦੁੱਧ ਦਾ ਸੈਪਲ ਟੈਸਟ ਕਰਨ ਉਪਰੰਤ ਮੁਫ਼ਤ ਨਤੀਜ਼ੇ ਦਿੱਤੇ ਗਏ। ਇਸ ਮੌਕੇ ਕਸਮੀਰ ਸਿੰਘ ਡੇਅਰੀ ਇੰਸਪੈਕਟਰ, ਹਰਦੇਵ ਸਿੰਘ, ਗੁਰਦੀਪ ਸਿੰਘ, ਲਾਇਨਜ਼ ਕਲੱਬ ਦੇ ਪੀ.ਡੀ.ਜੀ.ਪ੍ਰੀਤਕੰਵਲ ਸਿੰਘ, ਖਰੜ ਸਿਟੀ ਦੇ ਪ੍ਰਧਾਨ ਗੁਰਮੁੱਖ ਸਿੰਘ ਮਾਨ, ਮਨਜੀਤ ਕੌਰ, ਆਰਤੀ ਦੇਵੀ, ਪਰਮਿੰਦਰ ਕੌਰ, ਗੁਰਦਰਸ਼ਨ ਕੌਰ, ਬਲਜਿੰਦਰ ਸਿੰਘ, ਸਵਿਤਾ ਰਾਣੀ, ਰਣਜੀਤ ਸਿੰਘ, ਅਨਿਲ ਸ਼ਰਮਾ, ਬਿਸੰਭਰ ਦਿਆਲ ਆਦਿ ਸਮੇਤ ਹੋਰ ਕਲੋਨੀ ਨਿਵਾਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ