Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਮੁਹਾਲੀ ਵਿੱਚ ਕਿਸਾਨਾਂ ਨੂੰ 86 ਕਰੋੜ 35 ਲੱਖ ਰੁਪਏ ਦੀ ਝੋਨੇ ਦੀ ਅਦਾਇਗੀ ਕੀਤੀ: ਡੀਸੀ ਸਪਰਾ ਮੰਡੀਆਂ ਵਿੱਚ ਹੁਣ ਤੱਕ 77 ਹਜ਼ਾਰ 941 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ, 60 ਹਜ਼ਾਰ 85 ਮੀਟਰਿਕ ਟਨ ਝੋਨੇ ਦੀ ਲੀਫਟਿੰਗ ਡੀਸੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਰਹਿੰਦ ਖੂੰਹਦ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਕਤੂਬਰ: ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਵਿੱਚ ਸਥਾਪਿਤ ਕੀਤੀਆਂ ਮੰਡੀਆਂ ਵਿੱਚ ਹੁਣ ਤੱਕ 77 ਹਜਾਰ 941 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਖਰੀਦ ਕੀਤੇ ਝੋਨੇ ਦੇ ਇਵਜ਼ ਵਿੱਚ ਕਿਸਾਨਾਂ ਨੂੰ 86 ਕਰੋੜ 35 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆ ਮੰਡੀਆਂ ਵਿਚ 78 ਹਜਾਰ 368 ਮੀਟਰਿਕ ਟਨ ਝੋਨੇ ਦੀ ਫਸਲ ਪੁੱਜੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਵਿਚੋਂ 60 ਹਜਾਰ 875 ਮੀਟਰਿਕ ਟਨ ਝੋਨੇ ਦੀ ਲੀਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਏਜੰਸੀਆਂ ਨੂੰ ਲੀਫਟਿੰਗ ਵਿਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਨੇ 25 ਹਜਾਰ 204 ਮੀਟਰਿਕ ਟਨ, ਮਾਰਕਫੈਡ ਨੇ 17 ਹਜ਼ਾਰ 050 ਮੀਟਰਿਕ ਟਨ, ਪਨਸਪ ਨੇ 13 ਹਜ਼ਾਰ 680 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 7343 ਮੀਟਰਿਕ ਟਨ, ਪੰਜਾਬ ਐਗਰੋ ਵੱਲੋਂ 10 ਹਜ਼ਾਰ 815 ਮੀਟਰਿਕ ਟਨ, ਐਫ.ਸੀ.ਆਈ ਵੱਲ 3801 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 48 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਝੋਨੇ ਦੀ ਖਰੀਦ ਕਰ ਰਹੀਆਂ ਸਰਕਾਰੀ ਖਰੀਦ ਏਂਜਸੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਸੁੱਕਾ ਝੋਨਾ ਖਰੀਦਣ ਵਿਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਕਰਨ ਅਤੇ ਜ਼ਿਲ੍ਹੇ ’ਚ ਝੋਨੇ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਰਹਿੰਦ ਖੁਹੰਦ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਰਾਤ ਵੇਲੇ ਕੰਬਾਇਨਾਂ ਰਾਂਹੀ ਝੋਨੇ ਦੀ ਕਟਾਈ ਨਾ ਕਰਾਈ ਜਾਵੇ ਕਿਉਂਕਿ ਰਾਤ ਸਮੇਂ ਤਰੇਲ ਪੈਂਦੀ ਹੈ ਜਿਸ ਨਾਲ ਝੋਨੇ ਵਿੱਚ ਨਮੀ ਵੱਧ ਜਾਂਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ