ਪਾਵਰਕੌਮ ਦੇ 88 ਮੁਲਾਜ਼ਮਾਂ ਨੇ ਮੁਹਾਲੀ ਦਫ਼ਤਰ ਵਿੱਚ ਕੀਤਾ ਖੂਨਦਾਨ
ਨਬਜ਼-ਏ-ਪੰਜਾਬ, ਮੁਹਾਲੀ, 11 ਮਾਰਚ:
ਪਾਵਰਕੌਮ ਮੁਲਾਜ਼ਮ ਜਥੇਬੰਦੀ ਦੇ ਸਹਿਯੋਗ ਪੰਜ ਦਰਿਆ ਸਭਿਆਚਾਰਕ ਮੰਚ ਮੁਹਾਲੀ ਵੱਲੋਂ ਪ੍ਰਧਾਨ ਲੱਖਾਂ ਸਿੰਘ ਦੀ ਅਗਵਾਈ ਹੇਠ ਅੱਜ 85ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੀਤਾ। ਪ੍ਰਧਾਨਗੀ ਸੀਨੀਅਰ ਕਾਰਜਕਾਰੀ ਇੰਜੀਨੀਅਰ ਤਰਨਜੀਤ ਸਿੰਘ ਨੇ ਕੀਤਾ ਜਦੋਂਕਿ ਡਿਪਟੀ ਚੀਫ਼ ਇੰਜੀਨੀਅਰ ਸਰਕਲ ਮੁਹਾਲੀ ਸੁਖਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪਾਵਰਕੌਮ ਦੇ ਅਧਿਕਾਰੀਆਂ ਨੇ ਮੁਲਾਜ਼ਮਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਨੌਜਵਾਨ ਵਰਗ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਪ੍ਰੇਰਿਆ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਖੂਨਦਾਨ ਮਹਾਦਾਨ ਹੈ। ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਬੂੰਦ ਨਾਲ ਕਿਸੇ ਲੋੜਵੰਦ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਮਦਦ ਲਈ ਗਲੀ ਮੁਹੱਲੇ ਪੱਧਰ ’ਤੇ ਖੂਨਦਾਨ ਪ੍ਰਤੀ ਜਾਗਰੂਕਤਾ ਲਹਿਰ ਪੈਦਾ ਕਰਨ ਦੀ ਲੋੜ ਹੈ। ਪਾਵਰਕੌਮ ਮੁਲਾਜ਼ਮ ਜਥੇਬੰਦੀ ਦੇ ਸਰਕਲ ਪ੍ਰਧਾਨ ਗੁਰਬਖ਼ਸ਼ ਸਿੰਘ ਨੇ ਕੈਂਪ ਵਿੱਚ ਸਾਬਕਾ ਪ੍ਰਧਾਨ ਵਿਜੈ ਕੁਮਾਰ, ਸਤਵੰਤ ਸਿੰਘ, ਸੰਦੀਪ ਨਾਗਪਾਲ, ਸੋਹਣ ਸਿੰਘ, ਬਲਵੀਰ ਸਿੰਘ, ਜਤਿੰਦਰ ਸਿੰਘ, ਹਰਬੰਸ ਸਿੰਘ, ਗੁਰਮੀਤ ਸਿੰਘ, ਰਾਧੇ ਸ਼ਿਆਮ, ਬਿਕਰਮ ਸਿੰਘ, ਜਸਪਾਲ ਸਿੰਘ, ਅਜੀਤ ਸਿੰਘ, ਜਗਦੀਪ ਸਿੰਘ, ਸੁਖਬੀਰ ਸਿੰਘ, ਜੋਰਾ ਸਿੰਘ, ਪਰਮਜੀਤ ਸਿੰਘ, ਹਰਜੀਤ ਸਿੰਘ, ਅਵਤਾਰ ਸਿੰਘ ਅਤੇ ਵਧੀਕ ਐਸਸੀ ਅਕਸ਼ੈ ਕੁਮਾਰ ਸਮੇਤ 88 ਤੋਂ ਵੱਧ ਮੁਲਾਜ਼ਮਾਂ ਅਤੇ ਵਲੰਟੀਅਰਾਂ ਨੇ ਸਵੈ-ਇੱਛਾ ਨਾਲ ਖੂਨਦਾਨ ਕੀਤਾ ਅਤੇ ਸਾਰੇ ਖੂਨਦਾਨੀਆਂ ਨੂੰ ਵਿਸ਼ੇਸ਼ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੀਨੀਅਰ ਯੂਥ ਆਗੂ ਰਾਜਾ ਕੰਵਰਜੋਤ ਸਿੰਘ, ਕੌਂਸਲਰ ਕਮਲਪ੍ਰੀਤ ਸਿੰਘ ਬਨੀ, ਟੈੱਕ ਸਰਕਲ ਮੁਹਾਲੀ ਦੇ ਵਧੀਕ ਐਸਸੀ ਇੰਜ. ਸੁਨੀਲ ਕੁਮਾਰ ਤੇ ਇੰਜ. ਮੋਨਾ ਗੋਇਲ, ਵਧੀਕ ਐਸਸੀ ਜ਼ੀਰਕਪੁਰ ਇੰਜ. ਸੁਰਿੰਦਰ ਸਿੰਘ ਬੈਂਸ, ਵਧੀਕ ਐਸਸੀ ਲਾਲੜੂ ਇੰਜ. ਮਨਦੀਪ ਕੁਮਾਰ, ਵਧੀਕ ਐਸਸੀ ਐਰੋਸਿਟੀ ਮੁਹਾਲੀ ਇੰਜ. ਸ਼ਮਿੰਦਰ ਸਿੰਘ, ਇੰਜ. ਧੀਰਜ ਪਾਲ, ਇੰਜ. ਸੁਖਜੀਤ ਕੁਮਾਰ, ਇੰਜ. ਦਵਿੰਦਰ ਸਿੰਘ ਵੀ ਹਾਜ਼ਰ ਸਨ। ਅਖੀਰ ਵਿੱਚ ਪ੍ਰਧਾਨ ਲੱਖਾ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।