Nabaz-e-punjab.com

883 ਕਲਰਕ ਟੈਸਟ ਪਾਸ ਯੂਨੀਅਨ ਦੇ ਨੁਮਾਇੰਦਿਆਂ ਨੇ ਚੀਮਾ ਨਾਲ ਕੀਤੀ ਮੁਲਾਕਾਤ, ਨਿਯੁਕਤੀ ਪੱਤਰ ਦਿਵਾਉਣ ਦੀ ਕੀਤੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 23 ਜਨਵਰੀ:
1883 ਕਲਰਕ ਟੈਸਟ ਪਾਸ ਯੂਨੀਅਨ ਦੇ ਨੁਮਾਇੰਦਿਆਂ ਨੇ ਅੱਜ ਚੰਡੀਗੜ ਵਿਖੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੇ ਰਿਹਾਇਸ਼ ਵਿਖੇ ਮੁਲਾਕਾਤ ਕਰਕੇ ਮਈ 2018 ਤੋਂ ਲਟਕਦੀਆਂ ਆ ਰਹੀਆਂ ਨਿਯੁਕਤੀਆਂ ਨੂੰ ਸਰਕਾਰ ਪਾਸੋਂ ਜਲਦ ਸੰਪੂਰਨ ਕਰਵਾਉਣ ਦੀ ਮੰਗ ਕੀਤੀ। ਵਫਦ ਦੇ ਮੈਂਬਰਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਮਈ 2018 ਵਿੱਚ ਭਰਤੀ ਪ੍ਰਕਿਰਿਆ ਕਰ ਲਈ ਸੀ ਪ੍ਰੰਤੂ ਅਜੇ ਤੱਕ ਉਨਾਂ ਦੀ ਕਾਊਂਸਲਿੰਗ ਨਹੀਂ ਹੋਈ ਹੈ ਜਿਸ ਕਾਰਨ ਉਨਾਂ ਦਾ ਭਵਿੱਖ ਵਿੱਚ ਵਿਚਾਲੇ ਅਟਕਿਆ ਹੋਇਆ ਹੈ।
ਵਫਦ ਨੂੰ ਵਿਸ਼ਵਾਸ ਦੁਆਉਂਦਿਆਂ ਚੀਮਾ ਨੇ ਕਿਹਾ ਕਿ ਉਹ ਇਸ ਸਬੰਧੀ ਪੰਜਾਬ ਸਰਕਾਰ ਦੇ ਸਬੰਧਿਤ ਅਧਿਕਾਰੀਆਂ ਅਤੇ ਮੰਤਰੀ ਨਾਲ ਗੱਲ ਕਰਕੇ ਇਸ ਮੁੱਦੇ ਨੂੰ ਜਲਦ ਹੱਲ ਕਰਵਾਉਣਗੇ। ਚੀਮਾ ਨੇ ਕਿਹਾ ਕਿ ਸਰਕਾਰ ਦੁਆਰਾ ਸੂਬੇ ਦੇ ਨੌਜਵਾਨਾਂ ਨਾਲ ਰੋਜ਼ਗਾਰ ਦੇ ਨਾਮ ਤੇ ਕੀਤਾ ਜਾ ਰਿਹਾ ਧੱਕਾ ਗਲਤ ਹੈ। ਉਨਾਂ ਮੰਗ ਕੀਤੀ ਕਿ ਸਰਕਾਰ ਇਹਨਾਂ ਉਮੀਦਵਾਰਾਂ ਦੀ ਮੰਗ ਉੱਤੇ ਅਮਲ ਕਰਦਿਆਂ ਜਲਦ ਤੋਂ ਜਲਦ ਨਿਯੁਕਤੀ ਪੱਤਰ ਦੇਵੇ ਤਾਂ ਜੋ 2019 ਦੀਆਂ ਲੋਕ ਸਭਾ ਚੋਣਾਂ ਦੇ ਚੋਣ ਜਾਬਤੇ ਤੋਂ ਪਹਿਲਾਂ ਇਸ ਪ੍ਰਕਿਰਿਆ ਨੂੰ ਪੂਰਾ ਕੀਤਾ ਜਾ ਸਕੇ ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …