Nabaz-e-punjab.com

ਅੱਠਵੀਂ ਤੇ ਦਸਵੀਂ ਦੇ ਨਤੀਜੇ ਤੋਂ ਅਸੰਤੁਸ਼ਟ ਵਿਦਿਆਰਥੀਆਂ ਨੂੰ ਮਿਲੇਗਾ ਇਕ ਹੋਰ ਮੌਕਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੁਲਾਈ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਅਤੇ ਦਸਵੀਂ ਸ਼੍ਰੇਣੀਆਂ ਦੇ ਰੈਗੂਲਰ ਰਜਿਸਟਰਡ ਪ੍ਰੀਖਿਆਰਥੀਆਂ ਦੇ 17 ਮਈ ਨੂੰ ਐਲਾਨੇ ਨਤੀਜੇ ਵਿੱਚ ਆਪਣੇ ਨਤੀਜੇ ਤੋਂ ਅਸੰਤੁਸਟ ਪ੍ਰੀਖਿਆਰਥੀਆਂ, ਜਿਨ੍ਹਾਂ ਦੀ ਪ੍ਰੀਖਿਆ ਬਾਅਦ ਵਿੱਚ ਕੰਡਕਟ ਕਰਵਾਏ ਜਾਣ ਦਾ ਫ਼ੈਸਲਾ ਬੋਰਡ ਵੱਲੋਂ ਪਹਿਲਾਂ ਹੀ ਲਿਆ ਜਾ ਚੁੱਕਾ ਹੈੈ, ਲਈ ਆਪਣੀ ਪ੍ਰੀਖਿਆ ਦੁਬਾਰਾ ਦੇਣ ਦੀ ਆਪਸ਼ਨ ਭੇਜਣ ਦੀਆਂ ਮਿਤੀਆਂ ਵਿੱਚ ਵਾਧਾ ਕੀਤਾ ਗਿਆ ਹੈ।
ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਸੂਬੇ ਦੀਆ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸੰਸਥਾਵਾਂ ਦੇ ਮੁਖੀਆਂ ਨੂੰ ਆਪਣੀਆਂ ਸੰਸਥਾਵਾਂ ਦੇ ਆਪਣੇ ਨਤੀਜੇ ਤੋਂ ਅਸੰਤੁਸ਼ਟ ਪ੍ਰੀਖਿਆਰਥੀਆਂ ਦੇ ਵੇਰਵੇ ਸੰਸਥਾ ਦੀ ਲਾਗ-ਇਨ ਆਈਡੀ ਰਾਹੀਂ ਸਿੱਖਿਆ ਬੋਰਡ ਨੂੰ ਭੇਜਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਸੀ। ਇਸ ਤੋਂ ਇਲਾਵਾ ਨਤੀਜੇ ਤੋਂ ਅਸੰਤੁਸ਼ਟ ਪ੍ਰੀਖਿਆਰਥੀਆਂ ਨੂੰ ਆਪਣੇ ਪੱਧਰ ’ਤੇ ਵੀ ਦੁਬਾਰਾ ਇਮਤਿਹਾਨ ਦੇਣ ਦੀ ਇੱਛਾ/ਆਪਸ਼ਨ, ਪ੍ਰੀਖਿਆ ਦੇ ਵੇਰਵੇ ਦਰਜ ਕਰਦੇ ਹੋਏ ਆਪਣੇ ਹਸਤਾਖ਼ਰਾਂ ਸਹਿਤ ਆਨ-ਲਾਈਨ ਅੱਪਲੋਡ ਕਰਨ ਦਾ ਮੌਕਾ ਪ੍ਰਦਾਨ ਕੀਤਾ ਗਿਆ ਸੀ।
ਸੰਸਥਾਵਾਂ ਅਤੇ ਪ੍ਰੀਖਿਆਰਥੀਆਂ ਵੱਲੋਂ ਸਵੈ-ਘੋਸ਼ਣਾ ਪੱਤਰ ਆਨਲਾਈਨ ਅਪਲੋਡ ਕਰਨ ਦੀ ਆਖਰੀ ਮਿਤੀ 10 ਜੁਲਾਈ 2021 ਨਿਰਧਾਰਤ ਸੀ। ਕੰਟਰੋਲਰ ਪ੍ਰੀਖਿਆਵਾਂ ਵੱਲੋਂ ਦਿੱਤੀ ਹੋਰ ਜਾਣਕਾਰੀ ਅਨੁਸਾਰ ਹੁਣ ਸੰਸਥਾਵਾਂ ਦੀ ਲਾਗ-ਇਨ ਆਈਡੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ’ਤੇ ਆਨਲਾਈਨ ਫ਼ਾਰਮ ਅਧੀਨ ਸੈਲਫ਼ ਡੈਕਲੇਰੇਸ਼ਨ ਲਿੰਕ ’ਤੇ ਉਪਲਬਧ ਘੋਸ਼ਣਾ ਪੱਤਰ 21 ਜੁਲਾਈ 2021 ਤੱਕ ਆਨਲਾਈਨ ਅਪਲੋਡ ਕੀਤੇ ਜਾ ਸਕਣਗੇ। ਆਖ਼ਰੀ ਮਿਤੀ ਤੋ ਬਾਅਦ ਪ੍ਰਾਪਤ ਹੋਈ ਸੂਚਨਾ ਮੰਨਣਯੋਗ ਨਹੀਂ ਹੋਵੇਗੀ।

Load More Related Articles
Load More By Nabaz-e-Punjab
Load More In Agriculture & Forrest

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …