ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਫੜ੍ਹੇ 9 ਭ੍ਰਿਸ਼ਟਾ ਚਾਰੀਆਂ ਨੂੰ ਪੰਜ ਸਾਲ ਦੀ ਸਜ਼ਾ

3 ਸਰਕਾਰੀ ਮੁਲਾਜ਼ਮਾਂ ਸਮੇਤ 4 ਦੇ ਖਿਲਾਫ ਕੇਸ ਦਰਜ, 10 ਮਾਮਲਿਆਂ ਵਿੱਚ ਅਦਾਲਤਾਂ ਵਿੱਚ ਚਲਾਨ ਪੇਸ਼

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 9 ਅਪਰੈਲ:
ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਖਿਲਾਫ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ ਮਾਰਚ ਮਹੀਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮਾਰਚ 2017 ਦੌਰਾਨ 5 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਸਮੇਤ ਕੁੱਲ 9 ਵਿਅਕਤੀਆਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਅਦਾਲਤ ਵੱਲੋਂ ਤਿੰਨ ਤੋਂ ਪੰਜ ਸਾਲ ਦੀ ਸਜ਼ਾ ਸੁਣਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਮਾਰਚ ਮਹੀਨੇ ਵਿਚ ਹੀ 3 ਹੋਰ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਸਮੇਤ 4 ਜਣਿਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜ੍ਹਿਆਂ ਗਿਆ ਅਤੇ ਉਨ੍ਹਾਂ ’ਤੇ ਵੱਧ-ਵੱਧ ਧਾਰਾਵਾਂ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਰਿਸ਼ਵਤ ਦੇ 10 ਹੋਰ ਮਾਮਲਿਆਂ ਵਿੱਚ ਬਿਊਰੋ ਨੇ ਅਦਾਲਤਾਂ ਵਿਚ ਚਲਾਨ ਵੀ ਪੇਸ਼ ਕੀਤੇ। ਉਨ੍ਹਾਂ ਦੱਸਿਆ ਕਿ ਇਕ ਮੁਕੱਦਮਾ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਦਰਜ ਕੀਤਾ ਗਿਆ ਜਦਕਿ 3 ਫੌਜਦਾਰੀ ਮੁਕੱਦਮੇ ਵੀ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਫ-ਸੁਥਰਾ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਦੇਣ ਦੇ ਕੀਤੇ ਵਾਅਦੇ ਤਹਿਤ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵੱਲੋਂ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਚਲਾਈ ਹੋਈ ਹੈ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …