nabaz-e-punjab.com

ਸਕੂਲ ਲੈਕਚਰਾਰਾਂ ਦੀ ਭਰਤੀ ਪ੍ਰੀਖਿਆ ਵਿੱਚ ਅਪੀਅਰ ਹੋਏ 9029 ਉਮੀਦਵਾਰ

ਸਿੱਖਿਆ ਵਿਭਾਗ ਨੇ ਵੱਖ-ਵੱਖ ਵਿਸ਼ਿਆਂ ਦੇ ਲੈਕਚਰਾਰਾਂ ਦੀ ਅਸਾਮੀਆਂ ਸਬੰਧੀ ਪ੍ਰੀਖਿਆ ਲਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੁਲਾਈ:
ਸਕੂਲ ਸਿੱਖਿਆ ਦਰਜਾਬੰਦੀ ਵਿੱਚ ਸਥਾਪਿਤ ਕੀਰਤੀਮਾਨ ਨੂੰ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਨ੍ਹਾਂ ਯਤਨਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਵਿਸ਼ਿਆਂ ਦੇ ਨਵੇਂ ਲੈਕਚਰਾਰਾਂ ਦੀਆਂ ਅਸਾਮੀਆਂ ਦੀ ਭਰਤੀ ਲਈ ਅੱਜ ਹੋਈ ਪ੍ਰੀਖਿਆ ਵਿੱਚ 3878 ਉਮੀਦਵਾਰਾਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਕੂਲੀ ਸਿੱਖਿਆ ਦੀ ਬਿਹਤਰੀ ਲਈ ਲਗਾਤਾਰ ਨਵੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰੀ ਸਕੂਲਾਂ ਲਈ ਹਰ ਪੱਖੋਂ ਯੋਗ ਅਧਿਆਪਕਾਂ ਦੀ ਚੋਣ ਕਰਨ ਲਈ ਪੂਰੀ ਪਾਰਦਰਸ਼ਤਾ ਨਾਲ ਭਰਤੀ ਕੀਤੀ ਜਾ ਰਹੀ ਹੈ।
ਸਿੱਖਿਆ ਭਰਤੀ ਡਾਇਰੈਕਟੋਰੇਟ ਦੇ ਸਹਾਇਕ ਡਾਇਰੈਕਟਰ ਡਾ. ਜਰਨੈਲ ਸਿੰਘ ਕਾਲੇਕੇ ਨੇ ਦੱਸਿਆ ਕਿ ਇਸ ਪ੍ਰੀਖਿਆ ਵਿੱਚ 5151 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ ਸੀ ਅਤੇ ਅੱਜ ਸਵੇਰ ਦੇ ਸੈਸ਼ਨ ਵਿੱਚ ਗਣਿਤ ਅਤੇ ਸਮਾਜ ਸ਼ਾਸਤਰ ਦੇ ਲੈਕਚਰਾਰਾਂ ਲਈ ਹੋਈ ਪ੍ਰੀਖਿਆ ਵਿੱਚ ਕੁੱਲ 3377 ਉਮੀਦਵਾਰਾਂ ’ਚੋਂ 2711 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ। ਇਸੇ ਤਰ੍ਹਾਂ ਸ਼ਾਮ ਦੇ ਸੈਸ਼ਨ ਵਿੱਚ ਹਿੰਦੀ ਵਿਸ਼ੇ ਦੇ ਲੈਕਚਰਾਰਾਂ ਲਈ ਹੋਈ ਪ੍ਰੀਖਿਆ ਵਿੱਚ ਕੁੱਲ 1574 ਉਮੀਦਵਾਰਾਂ ’ਚੋਂ 1167 ਉਮੀਦਵਾਰਾਂ ਨੇ ਹਾਜ਼ਰੀ ਭਰੀ। ਇਨ੍ਹਾਂ ਦੋ ਦਿਨਾਂ ਵਿੱਚ 9029 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਹੋਰ ਗੁਣਾਤਮਿਕ ਬਣਾਉਣ ਲਈ ਲੋੜ ਅਨੁਸਾਰ ਸਮੇਂ-ਸਮੇਂ ਸਿਰ ਨਵੀਂ ਭਰਤੀ ਕੀਤੀ ਜਾਂਦੀ ਹੈ। ਵਿਭਾਗ ਵੱਲੋਂ ਹਰੇਕ ਭਰਤੀ ਪੁਖ਼ਤਾ ਪ੍ਰਬੰਧਾਂ ਸਹਿਤ ਪੂਰੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਂਦੀ ਹੈ। ਜਿਸ ਤਹਿਤ ਦੋ ਦਿਨਾਂ ਦੌਰਾਨ ਸਿੱਖਿਆ ਭਰਤੀ ਡਾਇਰੈਕਟੋਰੇਟ ਵੱਲੋਂ ਗਣਿਤ, ਸਮਾਜ ਸ਼ਾਸਤਰ, ਹਿੰਦੀ, ਪੰਜਾਬੀ, ਕਾਮਰਸ, ਬਾਇਓਲੋਜੀ, ਭੂਗੋਲ, ਭੌਤਿਕ ਵਿਗਿਆਨ, ਅਰਥ ਸ਼ਾਸਤਰ, ਰਸਾਇਣ ਵਿਗਿਆਨ ਤੇ ਅੰਗਰੇਜ਼ੀ ਵਿਸ਼ਿਆਂ ਦੇ ਲੈਕਚਰਾਰਾਂ ਦੀ ਅਸਾਮੀਆਂ ਲਈ ਭਰਤੀ ਪ੍ਰੀਖਿਆ ਲਈ ਗਈ ਤਸੱਲੀਬਖ਼ਸ਼ ਨੇਪਰੇ ਚੜ੍ਹੀ।

Load More Related Articles
Load More By Nabaz-e-Punjab
Load More In Awareness/Campaigns

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …