ਮਹਿਲਾ ਪੁਲੀਸ ਸਟੇਸ਼ਨ ਰਾਹੀਂ ਸਾਲ 2017 ਵਿੱਚ ਕੀਤਾ 915 ਕੇਸਾਂ ਦਾ ਨਿਪਟਾਰਾ

ਘਰੇਲੂ ਝਗੜਿਆਂ ਨੂੰ ਨਿਪਟਾਉਣ ਲਈ ਲਾਹੇਵੰਦ ਸਾਬਿਤ ਹੋ ਰਹੇ ਹਨ ਮਹਿਲਾ ਪੁਲਿਸ ਸਟੇਸ਼ਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜਨਵਰੀ:
ਘਰੇਲੂ ਝਗੜਿਆਂ ਨੂੰ ਨਿਪਟਾਉਣ ਲਈ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਵਿਮੈਨ ਪੁਲਿਸ ਸਟੇਸ਼ਨ ਬੇਹੱਦ ਲਾਹੇਵੰਦ ਸਾਬਿਤ ਹੋ ਰਹੇ ਹਨ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਵਿਮੈਨ ਪੁਲਿਸ ਸਟੇਸ਼ਨ ਰਾਹੀਂ ਸਾਲ 2017 ਵਿੱਚ ਵੱਖ,,-ਵੱਖ 915 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਮੈਨ ਪੁਲੀਸ ਸਟੇਸ਼ਨ ਦੀ ਮੁੱਖ ਥਾਣਾ ਅਫ਼ਸਰ ਇੰਸਪੈਕਟਰ ਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਮੈਨ ਪੁਲੀਸ ਸਟੇਸ਼ਨ, ਜਿਹੜਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ’ਤੇ ਸਥਿਤ ਹੈ, ਵਿਖੇ ਜ਼ਿਲ੍ਹੇ ਵਿੱਚ ਪੈਂਦੀਆਂ ਸਬ-ਡਿਵੀਜ਼ਨਾਂ ਮੁਹਾਲੀ, ਖਰੜ ਅਤੇ ਡੇਰਾਬਸੀ ਨਾਲ ਸਬੰਧਤ ਮਹਿਲਾਵਾਂ ਸਬੰਧੀ ਘਰੇਲੂ ਝਗੜਿਆਂ ਦੇ ਫੈਸਲੇ ਦੋਵਾਂ ਧਿਰਾਂ ਦੀ ਸੁਣਵਾਈ ਕਰਨ ਉਪਰੰਤ ਆਪਸੀ ਸਹਿਮਤੀ ਨਾਲ ਕਰਾਉਣ ਨੂੰ ਤਰਜੀਹ ਦਿੱਤੀ ਜਾਂਦੀ ਹੈ। ਅਜਿਹੇ ਵਿਮੈਨ ਪੁਲੀਸ ਸਟੇਸ਼ਨ ਪੰਜਾਬ ਭਰ ਵਿੱਚ ਪਰਿਵਾਰਾਂ ਨੂੰ ਆਪਸ ਵਿੱਚ ਜੋੜਨ ਵਿੱਚ ਬੇਹੱਦ ਸਹਾਈ ਸਿੱਧ ਹੋ ਰਹੇ ਹਨ।
ਇੰਸਪੈਕਟਰ ਮਨਦੀਪ ਕੌਰ ਨੇ ਦੱਸਿਆ ਕਿ ਸਾਲ 2017 ਵਿੱਚ ਵਿਮੈਨ ਪੁਲੀਸ ਸਟੇਸ਼ਨ ਵਿੱਚ ਕੁੱਲ 1077 ਦਰਖਾਸਤਾਂ ਆਈਆਂ। ਜਿਨ੍ਹਾਂ ਵਿੱਚ ਸਾਲ 2016 ਦੀਆਂ 239 ਪੈਂਡਿੰਗ ਦਰਖਾਸਤਾਂ ਵੀ ਸ਼ਾਮਲ ਹਨ। ਸਾਲ 2017 ਵਿੱਚ 915 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 162 ਕੇਸ ਪੈਂਡਿੰਗ ਰਹੇ। ਇਨ੍ਹਾਂ ਵਿੱਚ 143 ਤਲਾਕ ਦੇ ਫੈਸਲੇ ਕਰਵਾਏ ਗਏ ਅਤੇ 224 ਕੇਸਾਂ ਵਿੱਚ ਇਕੱਠੇ ਰਹਿਣ ਦੇ ਫੈਸਲੇ ਕਰਵਾਏ ਗਏ। 55 ਕੇਸਾਂ ਵਿੱਚ ਮੁਕੱਦਮੇ ਦਰਜ ਕਰਨ ਸਬੰਧੀ ਸਿਫਾਰਸ਼ ਕੀਤੀ ਗਈ। ਇਸ ਤੋਂ ਇਲਾਵਾ 493 ਮਾਮਲੇ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਦਾਖ਼ਲ ਦਫਤਰ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸਾਲ,, 2016 ਵੱਖ ਵੱਖ ਤਰ੍ਹਾਂ ਦੇ 789 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਸੀ।
ਸ੍ਰੀਮਤੀ ਮਨਦੀਪ ਕੌਰ ਨੇ ਦੱਸਿਆ ਕਿ ਵੂਮੈਨ ਪੁਲਿਸ ਸਟੇਸ਼ਨਾਂ ਰਾਹੀਂ ਮਹਿਲਾਵਾਂ ਨਾਲ ਸਬੰਧਿਤ ਵੱਖ-ਵੱਖ ਪਰਿਵਾਰਿਕ ਝਗੜਿਆਂ ਨੂੰ ਪਾਰਦਰਸ਼ਤਾ ਨਾਲ ਪਹਿਲ ਦੇ ਅਧਾਰ ’ਤੇ ਨਿਪਟਾਇਆ ਜਾਂਦਾ ਹੈ ਅਤੇ ਦੋਵਾਂ ਧਿਰਾਂ ਨੂੰ ਬੁਲਾ ਕੇ ਵੂਮੈਨ ਸੈਲ ਰਾਹੀਂ ਕਾਊਂਸਲਿੰਗ ਕੀਤੀ ਜਾਂਦੀ ਹੈ, ਜਿਸ ਨਾਲ ਦੋਵਾਂ ਧਿਰਾਂ ਵਿੱਚ ਆਪਸੀ ਤਕਰਾਰ ਖਤਮ ਹੁੰਦਾ ਹੈ ਅਤੇ ਮੁੜ ਤੋਂ ਨਵੀਂ ਪਰਿਵਾਰਕ ਜਿੰਦਗੀ ਸ਼ੁਰੂ ਹੁੰਦੀ ਹੈ। ਇਨ੍ਹਾਂ ਫੈਸਲਿਆਂ ਨਾਲ ਜਿੱਥੇ ਪਰਿਵਾਰਾਂ ਦੇ ਪੈਸੇ ਦੀ ਬੱਚਤ ਹੁੰਦੀ ਹੈ, ਉੱਥੇ ਉਨ੍ਹਾਂ ਦੀ ਖੱਜਲ ਖੁਆਰੀ ਵੀ ਘੱਟਦੀ ਹੈ। ਇੰਸਪੈਕਟਰ ਜੈਸਮੀਨ ਕੌਰ ਕਾਊਸਲਿੰਗ ਇੰਚਾਰਜ ਨੇ ਦੱਸਿਆ ਕਿ ਕਾਊਂਸਲਿੰਗ ਰਾਹੀਂ, ਜਿਹੜੇ ਪਰਿਵਾਰਕ ਝਗੜੇ ਸਾਲਾਂ ਬੱਧੀ ਜਾਂ ਕਈ ਮਹੀਨਿਆਂ ਵਿੱਚ ਹੱਲ ਨਹੀਂ ਹੋ ਸਕੇ, ਉਹ ਝਗੜੇ ਵੂਮੈਨ ਪੁਲਿਸ ਸਟੇਸ਼ਨ ਵਿੱਚ ਦੋਵੇਂ ਧਿਰਾਂ ਦੀ ਕਾਊਂਸਲਿੰਗ ਕਰਕੇ ਹਫਤੇ ਦੇ ਅੰਦਰ ਅੰਦਰ ਨਿਬੇੜੇ ਗਏ ਹਨ। ਉਨ੍ਹਾਂ ਦੱਸਿਆ ਕਿ ਮਹਿਲਾਵਾਂ ਸਬੰਧੀ ਝਗੜੇ ਜਿਹੜੇ ਕੌਂਸਲਿੰਗ ਰਾਹੀਂ ਹੱਲ ਨਹੀਂ ਹੁੰਦੇ ਅਤੇ ਜਿੰਨ੍ਹਾਂ ਸਬੰਧੀ ਪਰਚੇ ਦਰਜੇ ਕਰਨ ਦੀ ਸਿਫਾਰਸ ਕੀਤੀ ਜਾਂਦੀ ਹੈ ਉਨ੍ਹਾਂ ਵਿਰੁੱਧ ਹੀ ਮਾਮਲੇ ਦਰਜ ਕੀਤੇ ਜਾਂਦੇ ਹਨ ਅਤੇ ਸਾਲ-2017 ਵਿੱਚ 55 ਮਾਮਲੇ ਦਰਜ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਸਾਲ-2016 ਵਿੱਚ ਤਕਰੀਬਨ 70 ਕੇਸ ਦਰਜ ਕੀਤੇ ਗਏ ਸਨ।

Load More Related Articles
Load More By Nabaz-e-Punjab
Load More In Police

Check Also

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ ਨਬਜ਼-ਏ-ਪੰਜਾਬ, ਮੁਹਾਲੀ, 14 ਦਸੰਬ…