ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਖੂਨਦਾਨ, 94 ਲੋਕਾਂ ਨੇ ਕੀਤਾ ਖੂਨਦਾਨ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 20 ਦਸੰਬਰ:
ਬਾਬਾ ਅਜੀਤ ਸਿੰਘ-ਬਾਬਾ ਜੁਝਾਰ ਸਿੰਘ ਯੂਥ ਕਲੱਬਜ਼ ਤਾਲਮੇਲ ਕਮੇਟੀ ਜਿਲ੍ਹਾ ਰੂਪਨਗਰ ਤੇ ਲਾਈਨਜ ਕਲੱਬ ਖਰੜ ਸਿਟੀ ਦੇ ਸਹਿਯੋਗ ਨਾਲ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦੀ ਜੋੜ ਮੇਲੇ ਉੱਤੇ ਲਗਾਏ ਗਏ ਤਿੰਨ ਰੋਜ਼ਾ ਵਿਸ਼ਾਲ ਖੂਨਦਾਨ ਕੈਂਪ ਦੀ ਸ਼ੁਰੂਆਤ ਹੋ ਗਈ ਹੈ। ਕੈਂਪ ਦਾ ਉਦਘਾਟਨ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਸਮਸ਼ੇਰ ਸਿੰਘ ਭੰਗੂ ਨੇ ਕੀਤਾ। ਉਨ੍ਹਾਂ ਖੂਨਦਾਨੀਆਂ ਨੂੰ ਬੈਜ਼ ਲਗਾ ਕੇ ਹੌਸਲਾ ਅਫਜ਼ਾਈ ਦਿੱਤੀ। ਤਾਲਮੇਲ ਕਮੇਟੀ ਦੇ ਪ੍ਰਧਾਨ ਸਮਸ਼ੇਰ ਸਿੰਘ ਭੋਜੇਮਾਜਰਾ ਨੇ ਦੱਸਿਆ ਕਿ ਕੈਂਪ ਜਿਲ੍ਹਾ ਹਸਪਤਾਲ ਰੂਪਨਗਰ ਦੇ ਬਲੱਡ ਬੈਂਕ ਦੀ ਡਾ.ਗੁਰਵਿੰਦਰ ਕੌਰ, ਹਰਪ੍ਰੀਤ ਕੌਰ ਲੈਬ ਟੈਕਨੀਸ਼ੀਅਨ ਦੀ ਰਹਿਨੁਮਾਈ ਵਿੱਚ 94 ਯੂਨਿਟ ਖੂਨ ਇਕੱਠਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਹ ਖੂਨਦਾਨ ਕੈਂਪ ਭਲਕੇ 21 ਅਤੇ 22 ਦਸੰਬਰ ਨੂੰ ਵੀ ਜਾਰੀ ਰਹੇਗੀ ਅਤੇ ਇਸ ਕੈਂਪ ਵਿੱਚ ਵੱਧ ਤੋਂ ਵੱਧ ਸਾਨੂੰ ਸ਼ਾਮਲ ਹੋ ਕੇ ਖੂਨਦਾਨ ਕਰਨ ਲਈ ਮਾਨਵਤਾ ਦੀ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਪਰਮਿੰਦਰ ਸਿੰਘ ਭੰਗੁ, ਜਸਬੀਰ ਸਿੰਘ ਚੇਅਰਮੈਨ, ਦਰਸ਼ਨ ਸਿੰਘ ਸੰਧੂ, ਕੇਸਰ ਸਿੰਘ ਸੁਰਤਾਪੁਰ, ਵਰਿੰਦਰ ਸਿੰਘ ਸੋਲਰਾ, ਗੁਰਮੀਤ ਸਿੰਘ ਢਿੱਲੋਂ, ਗੁਰਚਰਨ ਸਿੰਘ ਮਾਣੇਮਾਜਰਾ, ਕਮਲਜੀਤ ਸਿੰਘ ਅਰਨੌਲੀ, ਕਰਨੈਲ ਸਿੰਘ ਜੀਤ, ਤੇਜਪਾਲ ਸਿੰਘ ਸੰਧੂ, ਲਾਇਨਜ਼ ਕਲੱਬ ਖਰੜ ਸਿਟੀ ਦੇ ਪ੍ਰਧਾਨ ਗੁਰਮੁੱਖ ਸਿੰਘ ਮਾਨ, ਪਰਮਪ੍ਰੀਤ ਸਿੰਘ, ਹਰਬੰਸ ਸਿੰਘ, ਵਿਨੋਦ ਕੁਮਾਰ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…