ਸੋਲਖੀਆਂ ਕੈਂਪ ਵਿੱਚ 95 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 24 ਸਤੰਬਰ:
ਰੋਪੜ-ਖਰੜ ਰੋਡ ਤੇ ਪਿੰਡ ਸੋਲਖੀਆਂ ਵਿਖੇ ਨੈਸ਼ਨਲ ਹਾਈਵੇਅ 21 ’ਤੇ ਸਥਿਤ ਗੁਰਦਵਾਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਸੋਲਖੀਆਂ ਵਿੱਚ ਮੁਫ਼ਤ ਦੰਦਾਂ ਦੀ ਜਾਂਚ ਦਾ ਕੈਂਪ ਲਗਾਇਆ ਗਈ ਜਿਸ ਵਿਚ ਡਾਕਟਰੀ ਟੀਮ ਨੇ 95 ਮਰੀਜਾਂ ਦੇ ਦੰਦਾਂ ਦੀ ਜਾਂਚ ਕੀਤੀ। ਇਸ ਕੈਂਪ ਦਾ ਉਦਘਾਟਨ ਗੁਰਦਵਾਰਾ ਸਾਹਿਬ ਦੇ ਮੁਖ ਪ੍ਰਬੰਧਕ ਸੰਤ ਬਾਬਾ ਸਰੂਪ ਸਿੰਘ ਸੋਲਖੀਆਂ ਨੇ ਕੀਤਾ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਬਾਬਾ ਸਰੂਪ ਸਿੰਘ ਸੋਲਖੀਆਂ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਗੁਰਦਵਾਰਾ ਸਾਹਿਬ ਵੱਲੋਂ ਕਈ ਤਰ੍ਹਾਂ ਦੇ ਉਪਰਾਲੇ ਪਿਛਲੇ ਲੰਮੇ ਸਮੇਂ ਤੋਂ ਕੀਤੇ ਜਾ ਰਹੇ ਹਨ ਜਿਸ ਲੜੀ ਤਹਿਤ ਦੰਦਾਂ ਦੀ ਜਾਂਚ ਕੈਂਪ ਲਗਾਇਆ ਗਿਆ।
ਉਨ੍ਹਾਂ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਕੈਂਪ ਲਗਵਾਉਣ ਦੇ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ। ਇਸ ਕੈਂਪ ਦੌਰਾਨ ਦੀਪ ਡੈਂਟਨ ਹਸਪਤਾਲ ਤੋਂ ਡਾ. ਅਮਨਦੀਪ ਸਿੰਘ ਵਾਲੀਆ ਬੀਡੀਐਸ ਅਤੇ ਐਮਡੀਐਸ ਨੇ ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਇਸ ਦੌਰਾਨ ਪ੍ਰਬੰਧਕਾਂ ਵੱਲੋਂ ਮਰੀਜ਼ਾਂ ਨੂੰ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਜਥੇਦਾਰ ਗੁਰਮੀਤ ਸਿੰਘ ਸੋਲਖੀਆਂ, ਮੈਨੇਜਰ ਭਾਈ ਧਰਮਵੀਰ ਸਿੰਘ ਰਾਜੇਵਾਲ, ਮੈਨੇਜਰ ਭਾਈ ਸੁਖਵਿੰਦਰ ਸਿੰਘ, ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਸੋਲਖੀਆਂ, ਮੀਤ ਗ੍ਰੰਥੀ ਭਾਈ ਜਸਵੰਤ ਸਿੰਘ, ਸੁਪਰਵਾਈਜਰ ਜਸਵੀਰ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …