Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਕਰਤਾਰਸਰ ਸਾਹਿਬ ਪਡਿਆਲਾ ਵਿੱਚ 9ਵਾਂ ਸਾਲਾਨਾ ਗੁਰਮਤਿ ਸਮਾਗਮ ਅੱਜ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 19 ਅਗਸਤ: ਸ਼ਹਿਰ ਦੇ ਚੰਡੀਗੜ੍ਹ-ਖਰੜ ਰੋਡ ’ਤੇ ਸਥਿਤ ਪਿੰਡ ਪਡਿਆਲਾ ਦੇ ਗੁਰਦੁਆਰਾ ਕਰਤਾਰਸਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਬਾਬਾ ਗਗਨਦੀਪ ਸਿੰਘ ਦੀ ਪ੍ਰੇਰਨਾ ਸਦਕਾ ਸਰਬੱਤ ਦੇ ਭਲੇ ਲਈ 9ਵਾਂ ਸਾਲਾਨਾ ਵਿਸ਼ਾਲ ਗੁਰਮਤਿ ਸਮਾਗਮ ਭਲਕੇ 20 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਤਾ ਸੁਖਪਾਲ ਕੌਰ ਪਡਿਆਲਾ ਨੇ ਦੱਸਿਆ ਕਿ ਸਰਬਤ ਦੇ ਭਲੇ ਲਈ ਨੌ ਸਾਲ ਪਹਿਲਾਂ ਸ਼ੁਰੂ ਕੀਤੇ ਸਮਾਗਮਾਂ ਨੂੰ ਜਾਰੀ ਰੱਖਦਿਆਂ ਸੰਤ ਬਾਬਾ ਗਗਨਦੀਪ ਸਿੰਘ ਪਡਿਆਲਾ ਦੀ ਅਗਵਾਈ ਵਿੱਚ 20 ਅਗਸਤ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਉਪਰੰਤ ਗੁਰਮਿਤ ਸਮਾਗਮ ਦੌਰਾਨ ਖੁੱਲ੍ਹੇ ਸਜੇ ਪੰਡਾਲਾਂ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਜਸਵੀਰ ਸਿੰਘ ਪਿੱਪਲ ਮਾਜਰੇ ਵਾਲੇ ਤੇ ਬਾਬਾ ਮਨਮੋਹਣ ਸਿੰਘ ਬਾਰਨ (ਪਟਿਆਲਾ) ਵਾਲੇ ਆਈਆਂ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕਰਨਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ