nabaz-e-punjab.com

9ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦਸੰਬਰ ‘ਚ: ਗਰੇਵਾਲ

ਮਰਦ ਤੇ ਔਰਤ ਵਰਗਾਂ ਦੇ ਗੱਤਕਾ ਮੁਕਾਬਲੇ ਹੋਣਗੇ ਲੁਧਿਆਣਾ ਤੇ ਬਠਿੰਡਾ ‘ਚ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 22 ਅਕਤੂਬਰ:
ਗੱਤਕਾ ਐਸੋਸੀਏਸ਼ਨ ਪੰਜਾਬ ਨੇ ਦਸੰਬਰ ਮਹੀਨੇ ਦੌਰਾਨ 9ਵੀਂ ਪੰਜਾਬ ਗੱਤਕਾ ਚੈਂਪੀਅਨਸ਼ਿਪ ਕਰਵਾਉਣ ਦਾ ਫੈਸਲਾ ਕੀਤਾ ਹੈ ਜਿਸ ਵਿਚ ਮਰਦਾਂ ਅਤੇ ਔਰਤਾਂ ਦੇ ਮੁਕਾਬਲੇ ਲੁਧਿਆਣਾ ਅਤੇ ਬਠਿੰਡਾ ਜ਼ਿਲਿ•ਆਂ ਵਿਚ ਵੱਖੋ-ਵੱਖਰੇ ਤੌਰ ‘ਤੇ ਹੋਣਗੇ। ਇਸ ਸਬੰਧੀ ਫੈਸਲਾ ਗੱਤਕਾ ਐਸੋਸੀਏਸ਼ਨ ਪੰਜਾਬ ਦੀ ਸਾਲਾਨਾ ਆਮ ਬੈਠਕ ਵਿਚ ਕੀਤਾ ਗਿਆ ਜਿਸ ਵਿਚ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਅਹੁਦੇਦਾਰ ਵੀ ਮੌਜੂਦ ਸਨ। ਇਹ ਮੀਟਿੰਗ ਚੇਅਰਮੈਨ ਗੱਤਕਾ ਐਸੋਸੀਏਸ਼ਨ ਹਰਜੀਤ ਸਿੰਘ ਗਰੇਵਾਲ ਅਤੇ ਪ੍ਰਧਾਨ ਅਵਤਾਰ ਸਿੰਘ ਪਟਿਆਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਗੱਤਕਾ ਐਸੋਸੀਏਸ਼ਨ ਦੇ ਜ਼ਿਲ•ਾ ਪ੍ਰਧਾਨਾਂ ਅਤੇ ਇਸਮਾ ਦੇ ਜ਼ਿਲਾ ਕੋਆਰਡੀਨੇਟਰ ਵੀ ਹਾਜ਼ਰ ਸਨ। ਹੋਰ ਵੇਰਵੇ ਦਿੰਦਿਆਂ ਗਰੇਵਾਲ ਨੇ ਦੱਸਿਆ ਕਿ ਸਮੂਹ ਜ਼ਿਲ•ਾ ਪ੍ਰਧਾਨਾਂ ਅਤੇ ਇਸਮਾ ਦੇ ਕੋਆਰਡੀਨੇਟਰ ਨੂੰ ਨਵੰਬਰ ਮਹੀਨੇ ਦੌਰਾਨ ਆਪੋ-ਆਪਣੇ ਜ਼ਿਲਿ•ਆਂ ਵਿਚ ਜਿਲ•ਾ ਪੱਧਰੀ ਗੱਤਕਾ ਟੂਰਨਾਮੈਂਟ ਕਰਵਾਉਣ ਲਈ ਕਿਹਾ ਗਿਆ ਹੈ ਤਾਂ ਕਿ ਜੇਤੂ ਟੀਮਾਂ ਰਾਜ ਪੱਧਰੀ ਚੈਂਪੀਅਨਸ਼ਿਪਾਂ ਵਿਚ ਹਿੱਸਾ ਲੈ ਸਕਣ। ਉਨ•ਾਂ ਕਿਹਾ ਕਿ ਇਨ•ਾਂ ਚੈਂਪੀਅਨਸ਼ਿਪਾਂ ਲਈ ਜਿਲਾ ਐਸੋਸੀਏਸ਼ਨਾਂ ਵਲੋਂ 25 ਤੋਂ 28 ਨਵੰਬਰ ਤੱਕ ਮਰਦ ਅਤੇ ਔਰਤ ਵਰਗ ਲਈ ਆਨਲਾਈਨ ਐਂਟਰੀਆਂ ਭਰੀਆਂ ਜਾਣਗੀਆਂ। ਪ੍ਰਧਾਨ ਅਵਤਾਰ ਸਿੰਘ ਨੇ ਦੱਸਿਆ ਕਿ ਦੋਵਾਂ ਚੈਂਪੀਅਨਸ਼ਿਪਾਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਦਿੱਤੇ ਜਾਣਗੇ। ਉਨ•ਾਂ ਰਾਜ ਦੀਆਂ ਸਾਰੀਆਂ ਟੀਮਾਂ ਅਤੇ ਗੱਤਕਾ ਅਖਾੜਿਆਂ ਨੂੰ ਜ਼ਿਲ•ਾ ਟੂਰਨਾਮੈਂਟਾਂ ਵਿਚ ਹਿੱਸਾ ਲੈਣ ਲਈ ਆਪੋ-ਆਪਣੇ ਜ਼ਿਲ•ੇ ਦੀ ਗੱਤਕਾ ਐਸੋਸੀਏਸ਼ਨ ਨਾਲ ਸੰਪਰਕ ਕਰਨ ਲਈ ਕਿਹਾ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸ੍ਰਪਰਸਤ ਗੱਤਕਾ ਐਸੋਸੀਏਸ਼ਨ ਪੰਜਾਬ ਗਿਆਨੀ ਰਣਜੀਤ ਸਿੰਘ ਪਟਿਆਲਾ, ਸੀਨੀਅਰ ਮੀਤ ਪ੍ਰਧਾਨ ਹਰਬੀਰ ਸਿੰਘ ਗੁਰੂ ਹਰਸਹਾਏ, ਜਨਰਲ ਸਕੱਤਰ ਉਦੇ ਸਿੰਘ, ਪ੍ਰਬੰਧਕੀ ਸਕੱਤਰ ਤਲਵਿੰਦਰ ਸਿੰਘ, ਵਿੱਤ ਸਕੱਤਰ ਬਲਜੀਤ ਸਿੰਘ ਸੈਣੀ, ਸੰਯੁਕਤ ਸਕੱਤਰ ਗੁਰਮੀਤ ਸਿੰਘ ਰਾਜਪੁਰਾ, ਫਾਜਿਲਕਾ ਤੋਂ ਪੰਕਜ ਧਮੀਜਾ ਤੇ ਹਰਕਿਰਨਜੀਤ ਸਿੰਘ, ਕਮਲਪਾਲ ਸਿੰਘ ਫਿਰੋਜ਼ਪੁਰ, ਚਤਰ ਸਿੰਘ ਬਰਨਾਲਾ, ਹਰਜੀਤ ਸਿੰਘ ਗਿੱਲ ਬਠਿੰਡਾ, ਛਿੰਦਰ ਸਿੰਘ ਤੇ ਜਸਕਰਨ ਸਿੰਘ ਬਠਿੰਡਾ, ਜਗਜੀਤ ਸਿੰਘ ਬਰਨਾਲਾ ਅਤੇ ਯੋਗਰਾਜ ਸਿੰਘ ਐਸਏਐਸ ਨਗਰ ਸ਼ਾਮਲ ਹਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …