Share on Facebook Share on Twitter Share on Google+ Share on Pinterest Share on Linkedin ਪੀ.ਡਬਲਿਊ.ਡੀ ਬ੍ਰਾਂਚ ਮੁਹਾਲੀ-ਚੰਡੀਗੜ੍ਹ ਦੀ ਚੋਣ, ਸੁਰੇਸ਼ ਠਾਕਰ ਨੂੰ ਪ੍ਰਧਾਨ ਚੁਣਿਆ ਨਬਜ਼-ਏ-ਪੰਜਾਬ, ਮੁਹਾਲੀ, 26 ਅਗਸਤ: ਇੱਥੋਂ ਦੇ ਫੇਜ਼-1 ਸਥਿਤ ਪੀ.ਡਬਲਿਊ.ਡੀ (ਬੀ ਐਂਡ ਆਰ) ਬਾਗਬਾਨੀ ਵਿਖੇ ਪੀ.ਡਬਲਿਊ.ਡੀ ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਮੁਹਾਲੀ-ਚੰਡੀਗੜ੍ਹ ਦੀ ਚੋਣ ਹੋਈ। ਇਹ ਚੋਣ ਯੂਨੀਅਨ ਦੇ ਸੂਬਾ ਆਗੂ ਕਰਮਾ ਪੁਰੀ ਅਤੇ ਗੁਰਬਿੰਦਰ ਸਿੰਘ ਚੰਡੀਗੜ੍ਹ ਦੀ ਦੇਖ-ਰੇਖ ਹੇਠ ਸੰਪੂਰਨ ਹੋਈ। ਚੋਣ ਪ੍ਰਕਿਰਿਆ ਸ਼ੁਰੂ ਕਰਨ ਤੋਂ ਪਹਿਲਾਂ ਜਥੇਬੰਦੀ ਦੇ ਬਾਨੀ ਸੰਸਥਾਪਕ ਸਾਥੀ ਵੇਦ ਪ੍ਰਕਾਸ਼ ਸ਼ਰਮਾ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਜਥੇਬੰਦੀ ਦੇ ਜਨਰਲ ਸਕੱਤਰ ਨੇ ਗਤੀਵਿਧੀਆਂ ਬਾਰੇ ਰਿਪੋਰਟ ਪੇਸ਼ ਕੀਤੀ ਅਤੇ ਬ੍ਰਾਂਚ ਵਿੱਤ ਸਕੱਤਰ ਨੇ ਵੀ ਲੇਖਾ-ਜੋਖਾ ਰਿਪੋਰਟ ਪੇਸ਼ ਕੀਤੀ, ਜਿਸ ਨੂੰ ਹਾਜ਼ਰ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਉਪਰੰਤ ਸੂਬਾ ਵਿੱਤ ਸਕੱਤਰ ਗੁਰਬਿੰਦਰ ਸਿੰਘ ਚੰਡੀਗੜ੍ਹ ਨੇ ਨਵੀਂ ਟੀਮ ਦਾ ਪੈਨਲ ਪੇਸ਼ ਕੀਤਾ। ਜਿਸ ਨੂੰ ਸਾਥੀਆਂ ਨੇ ਤਾੜੀਆਂ ਦੀ ਗੂੰਜ ਨਾਲ ਪ੍ਰਵਾਨਗੀ ਦਿੱਤੀ। ਇਸ ਤਰ੍ਹਾਂ ਸੁਰੇਸ਼ ਕੁਮਾਰ ਠਾਕੁਰ ਨੂੰ ਪ੍ਰਧਾਨ, ਸ਼ਵੇਂਦਰ ਕੁਮਾਰ ਨੂੰ ਜਨਰਲ ਸਕੱਤਰ ਅਤੇ ਰਾਜ ਕਰਨ ਨੂੰ ਵਿੱਤ ਸਕੱਤਰ ਚੁਣਿਆ ਗਿਆ। ਇਸ ਮੌਕੇ ਡੇਰਾਬੱਸੀ ਬ੍ਰਾਂਚ ਦੇ ਪ੍ਰਧਾਨ ਤਰਸੇਮ ਲਾਲ ਦੱਪਰ, ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਦੇ ਸਾਬਕਾ ਪ੍ਰੈੱਸ ਸਕੱਤਰ ਹਰਨੇਕ ਸਿੰਘ ਮਾਵੀ, ਦਰਸ਼ਨ ਬਾਬਾ ਚਨਾਲੋਂ, ਅਜਮੇਰ ਸਿੰਘ ਲੌਂਗੀਆਂ ਅਤੇ ਹੋਰ ਸਾਥੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ