Share on Facebook Share on Twitter Share on Google+ Share on Pinterest Share on Linkedin ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ-ਤਾਈ ਦਿਵਸ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 29 ਅਗਸਤ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ-ਤਾਈ ਦਿਵਸ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਜਸਵੰਤ ਸਿੰਘ ਬੈਂਸ ਸ੍ਰੀ ਅਨੰਦਪੁਰ ਸਾਹਿਬ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ 1706ਈਂ ਨੂੰ ਗੁਰੂ ਗੋਬਿੰਦ ਸਿੰਘ ਵੱਲੋਂ ਗੁਰੂ ਕੀ ਕਾਂਸ਼ੀ-ਸਾਬੋ ਕੀ ਤਲਵੰਡੀ ਵਿਖੇ ਭਾਈ ਮਨੀ ਸਿੰਘ ਪਾਸੋਂ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਕਰਵਾ ਕੇ ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨਤਾ ਕਰਵਾਉਣ ਦੇ ਪ੍ਰਸੰਗ ਬਾਰੇ ਦੱਸਿਆ। ਭਾਈ ਓਂਕਾਰ ਸਿੰਘ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਤੋਂ ਜਾਣੂ ਕਰਵਾਇਆ। ਇਸ ਮੌਕੇ ਬੀਬੀ ਸੁਰਿੰਦਰ ਕੌਰ, ਸ਼੍ਰੋਮਣੀ ਪ੍ਰਚਾਰਕ ਭਾਈ ਹਰਜੀਤ ਸਿੰਘ ਜੀ, ਸ਼੍ਰੋਮਣੀ ਪ੍ਰਚਾਰਕ ਭਾਈ ਤਰਲੋਚਨ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਮਹਿੰਦਰਪਾਲ ਸਿੰਘ, ਕਵੀਸ਼ਰ ਸੁਰਜੀਤ ਸਿੰਘ, ਅਕਾਲ ਕਵੀਸ਼ਰੀ ਜਥਾ, ਭਾਈ ਹਰਜਿੰਦਰ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ