Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਕਲਗੀਧਰ ਸਿੰਘ ਸਭਾ ਸੈਕਟਰ-67 ਦੀ ਸਰਬਸੰਮਤੀ ਨਾਲ ਚੋਣ ਨਬਜ਼-ਏ-ਪੰਜਾਬ, ਮੁਹਾਲੀ, 1 ਸਤੰਬਰ: ਇੱਥੋਂ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਸੈਕਟਰ-67 ਦੇ ਜਨਰਲ ਇਜਲਾਸ ਦੌਰਾਨ ਨਵੀਂ ਪ੍ਰਬੰਧਕ ਕਮੇਟੀ ਦੀ ਅਗਲੇ ਤਿੰਨ ਸਾਲਾਂ ਲਈ ਸਰਬਸੰਮਤੀ ਨਾਲ ਚੋਣ ਕੀਤੀ ਗਈ। ਜਿਸ ਵਿੱਚ ਕਰਮ ਸਿੰਘ ਸਰਵਾਰਾ ਨੂੰ ਪ੍ਰਧਾਨ ਮਹਿਮਾ ਸਿੰਘ ਢੀਂਡਸਾ ਨੂੰ ਜਨਰਲ ਸਕੱਤਰ, ਭੁਪਿੰਦਰ ਸਿੰਘ ਧਨੋਆ ਨੂੰ ਮੀਤ ਪ੍ਰਧਾਨ, ਹਰਦੀਪ ਸਿੰਘ ਨੂੰ ਕੈਸ਼ੀਅਰ ਚੁਣਿਆ ਗਿਆ। ਸੈਕਟਰ ਦੀ ਸੰਗਤ ਨੇ ਵਿਅਕਤੀਆਂ ਨੂੰ ਇਹ ਜ਼ਿੰਮੇਵਾਰੀ ਉਨ੍ਹਾਂ ਵੱਲੋਂ ਗੁਰੂਘਰ ਦੀ ਲਗਨ ਨਾਲ ਕੀਤੀ ਜਾਂਦੀ ਸੇਵਾ ਨੂੰ ਦੇਖਦੇ ਹੋਏ ਸੌਂਪੀ ਗਈ ਹੈ। ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਧਾਨ ਸਮੇਤ ਸਮੂਹ ਕਾਰਜਕਾਰਨੀ ਦੀ ਚੋਣ ਨੂੰ ਪ੍ਰਵਾਨਗੀ ਦਿੱਤੀ। ਇਸ ਮੌਕੇ ਟਕਸਾਲੀ ਅਕਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਕਾਂਗਰਸ ਆਗੂ ਬਲਬੀਰ ਸਿੰਘ, ਮੁਲਾਜ਼ਮ ਆਗੂ ਮਹਿੰਦਰ ਸਿੰਘ ਮਲੋਆ, ਸਮਾਜ ਸੇਵੀ ਐਨਐਸ ਕਲਸੀ, ਸੁਖਦੇਵ ਸਿੰਘ ਗਿੱਲ, ਡਾ. ਰਜਿੰਦਰ ਸਿੰਘ, ਡਾ. ਹਰਪ੍ਰੀਤ ਸਿੰਘ, ਰਘਬੀਰ ਸਿੰਘ, ਸੁਖਦੇਵ ਸਿੰਘ ਸੋਢੀ, ਗੁਰਮੇਲ ਸਿੰਘ, ਸੰਗਤ ਸਿੰਘ ਸੈਣੀ, ਮਨਜੀਤ ਸਿੰਘ ਸੈਣੀ, ਅਜੈਬ ਸਿੰਘ, ਬੀਬੀ ਕਰਮਜੀਤ ਕੌਰ, ਮਨਜੀਤ ਕੌਰ, ਹਰਕਿਰਨ ਕੌਰ ਸਮੇਤ ਹੋਰ ਪਤਵੰਤੇ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ