ਭਾਜਪਾ ਨੇ ਮੁਹਾਲੀ ਵਿੱਚ ਸ਼ੁਰੂ ਕੀਤੀ ਨਵੀਂ ਮੈਂਬਰਸ਼ਿਪ

ਨਬਜ਼-ਏ-ਪੰਜਾਬ, ਮੁਹਾਲੀ, 5 ਸਤੰਬਰ:
ਭਾਜਪਾ ਜ਼ਿਲ੍ਹਾ ਮੁਹਾਲੀ ਦੀ ਲੀਡਰਸ਼ਿਪ ਨੇ ਪਾਰਟੀ ਦੀ ਮਜ਼ਬੂਤੀ ਲਈ ਮੁਹਾਲੀ ਜ਼ਿਲ੍ਹੇ ਵਿੱਚ ਨਵੀਂ ਮੈਂਬਰਸ਼ਿਪ ਦਾ ਕੰਮ ਆਰੰਭ ਕਰ ਦਿੱਤਾ ਹੈ। ਜਿਸ ਦੇ ਤਹਿਤ ਆਨਲਾਈਨ ਅਤੇ ਆਫ਼ਲਾਈਨ ਮੈਂਬਰ ਬਣਾਏ ਜਾ ਰਹੇ ਹਨ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਦੱਸਿਆ ਕਿ ਹਾਈ ਕਮਾਨ ਵੱਲੋਂ ਮੁਹਾਲੀ ਵਿਧਾਨ ਸਭਾ ਹਲਕੇ ਵਿੱਚ 35 ਹਜ਼ਾਰ ਅਤੇ ਸਮੁੱਚੇ ਜ਼ਿਲੇ੍ਹ ਵਿੱਚ 90 ਹਜ਼ਾਰ ਨਵੇਂ ਮੈਂਬਰ ਬਣਾਏ ਜਾਣ ਦਾ ਟੀਚਾ ਰੱਖਿਆ ਗਿਆ ਹੈ।
ਸ੍ਰੀ ਵਸ਼ਿਸ਼ਟ ਨੇ ਦੱਸਿਆ ਕਿ ਪਾਰਟੀ ਦੇ ਸੰਵਿਧਾਨ ਅਨੁਸਾਰ ਹਰ ਛੇ ਸਾਲ ਬਾਅਦ ਮੈਂਬਰਸ਼ਿਪ ਨਵਿਆਈ ਜਾਂਦੀ ਹੈ। ਇਸੇ ਤਹਿਤ ਨਵੀਂ ਮੈਂਬਰਸ਼ਿਪ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਟੀਚੇ ਦੀ ਪ੍ਰਾਪਤੀ ਲਈ ਭਾਜਪਾ ਆਗੂ ਅਤੇ ਸਰਗਰਮ ਵਰਕਰ ਟੀਮਾਂ ਬਣਾ ਕੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਵੱਧ ਤੋਂ ਵੱਧ ਮੈਂਬਰ ਬਣਾਉਣ ਲਈ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਜਾਰੀ ਮੋਬਾਈਲ ਨੰਬਰ ’ਤੇ ਕਾਲ ਕਰਕੇ ਆਨਲਾਈਨ ਮੈਂਬਰਸ਼ਿਪ ਲਈ ਜਾ ਸਕਦੀ ਹੈ। ਫੋਨ ਕਰਨ ਤੋਂ ਬਾਅਦ ਕਾਲਰ ਨੂੰ ਇੱਕ ਲਿੰਕ ਭੇਜਿਆ ਜਾਵੇਗਾ, ਜਿਸ ਨੂੰ ਖੋਲ੍ਹ ਕੇ ਨਵੇਂ ਮੈਂਬਰ ਨੂੰ ਆਪਣੀ ਜਾਣਕਾਰੀ ਭਰਨੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਭਾਜਪਾ ਮੰਡਲਾਂ ਵਿੱਚ ਬੂਥ ਪੱਧਰ ’ਤੇ ਆਫ਼ਲਾਈਨ ਮੈਂਬਰਸ਼ਿਪ ਕੀਤੀ ਜਾਵੇਗੀ। ਇਹ ਮੈਂਬਰਸ਼ਿਪ ਪ੍ਰੋਗਰਾਮ 30 ਅਕਤੂਬਰ ਤੱਕ ਜਾਰੀ ਰਹੇਗਾ। ਇਸ ਮੌਕੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਅਤੇ ਹੋਰ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਦੀਆਂ…