ਪੰਜਾਬ ਦੇ ਪਾਣੀ ਦੀ ਇਕ ਬੰੂਦ ਵੀ ਕਿਸੇ ਹੋਰ ਸੂਬੇ ਨੂੰ ਨਹੀਂ ਜਾਣ ਦਿੱਤੀ ਜਾਵੇਗੀ : ਐਡਵੋਕੇਟ ਪ੍ਰਿੰਸ

ਜ਼ਿਲ੍ਹਾ ਯੂਥ ਅਕਾਲੀ ਦਲ ਵੱਲੋਂ ਦਸਤਖ਼ਤ ਮੁਹਿੰਮ ਸ਼ੁਰੂ
ਨਿਊਜ਼ ਡੈਸਕ ਸਰਵਿਸ
ਮੁਹਾਲੀ, 2 ਦਸੰਬਰ
ਮੁਹਾਲੀ ਸ਼ਹਿਰ ਤੋਂ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ਵਿਚ ਵੱਖ-ਵੱਖ ਮਾਰਕੀਟਾਂ ਅਤੇ ਵਾਰਡਾਂ ਤੋਂ ਐਸ. ਵਾਈ. ਐਲ ਨਹਿਰ ਨੂੰ ਨਾ ਬਣਾਉਣ ਲਈ ਮਾਨਯੋਗ ਰਾਸ਼ਟਰਪਤੀ ਸਾਹਿਬ ਨੂੰ ਮੰਗ ਪੱਤਰ ਵਾਲੇ ਫਾਰਮ ਭਰਕੇ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਗਈ। ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੇ ਸਟੈਂਡ ਦੀ ਸ਼ਲਾਘਾ ਕਰਦੇ ਹੋਏ ਐਡਵੋਕੇਟ ਪਿੰ੍ਰਸ ਨੇ ਕਿਹਾ ਕਿ ਬਾਦਲ ਸਾਹਿਬ ਨੇ ਐਸ. ਵਾਈ. ਐਲ ਨਹਿਰ ਦੀ ਜ਼ਮੀਨ, ਜ਼ਮੀਨ ਮਾਲਕਾਂ ਨੂੰ ਵਾਪਿਸ ਕਰਕੇ ਬਹੁਤ ਵੱਡਾ ਇਤਿਹਾਸਿਕ ਫ਼ੈਸਲਾ ਕੀਤਾ ਹੈ ਤੇ ਇਸ ਫ਼ੈਸਲੇ ਦਾ ਸਮੁੱਚੇ ਪੰਜਾਬ ਦੇ ਕਿਸਾਨ ਹਾਰਦਿਕ ਸਵਾਗਤ ਕਰਦੇ ਹਨ ਅਤੇ ਬਾਦਲ ਸਾਹਿਬ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਸਾਨੂੰ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਹੀ ਕਿਉਂ ਨਾ ਦੇਣੀ ਪਵੇ, ਪਰ ਪੰਜਾਬ ਦੇ ਪਾਣੀ ਦੀ ਇਕ ਬੰੂਦ ਵੀ ਕਿਸੇ ਹੋਰ ਸੂਬੇ ਨੂੰ ਨਹੀਂ ਜਾਣ ਦਿੱਤੀ ਜਾਵੇਗੀ ਕਿਉਂਕਿ ਪੰਜਾਬ ਦੇ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੀ ਹੱਕ ਹੈ।
ਸ੍ਰੀ ਪ੍ਰਿੰਸ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚਾਂਦੀ ਦੀ ਕਹੀ ਲਿਆ ਕੇ ਕਪੂਰੀ ਪਿੰਡ ਵਿੱਚ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਤੋਂ ਟੱਕ ਲਗਵਾਕੇ ਐਸਵਾਈਐਲ ਨਹਿਰ ਦਾ ਕੰਮ ਸ਼ੁਰੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕੋਲ ਨਾ ਤਾਂ ਹੋਰਨਾਂ ਰਾਜਾਂ ਨੂੰ ਦੇਣ ਲਈ ਫਾਲਤੂ ਪਾਣੀ ਹੈ ਅਤੇ ਨਾ ਹੀ ਰਿਪੇਰੀਅਨ ਕਾਨੂੰਨ ਦੇ ਤਹਿਤ ਪੰਜਾਬ ਦਾ ਪਾਣੀ ਸੰਵਿਧਾਨ ਤਹਿਤ ਖੋਹਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਨਰ ਗਠਨ ਐਕਟ ਵਿੱਚ ਧੱਕੇ ਨਾਲ ਧਾਰਾ 78 ਜੋੜਕੇ ਕੇਂਦਰ ਸਰਕਾਰ ਨੇ ਪੰਜਾਬ ਤੋਂ ਜਿਊਣ ਦਾ ਹੱਕ ਖੋਹ ਲਿਆ। ਇਸੇ ਤਹਿਤ ਪੰਜਾਬ ਦਾ ਪਾਣੀ ਜਬਰਦਸਤੀ ਹਰਿਆਣਾ ਨੂੰ ਦਿੱਤਾ ਜਾ ਰਿਹਾ ਹੈ। ਪ੍ਰਿੰਸ ਨੇ ਕਿਹਾ ਕਿ ਇਸ ਧੱਕੇ ਖਿਲਾਫ਼ ਮੁੱਖ ਮੰਤਰੀ ਪੰਜਾਬ ਸ: ਪ੍ਰਕਾਸ਼ ਸਿੰਘ ਬਾਦਲ ਨੇ ਸੁਪਰੀਮ ਕੋਰਟ ਵਿੱਚ ਰਿੱਟ ਦਾਇਰ ਕੀਤੀ ਸੀ, ਜਿਸ ਨੂੰ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਉਸ ਵੇਲੇ ਦੇ ਮੁੱਖ ਮੰਤਰੀ ਦਰਬਾਰਾ ਸਿੰਘ ਦੇ ਗਲ ਅੰਗੂਠਾ ਦੇ ਕੇ ਵਾਪਸ ਕਰਵਾ ਦਿੱਤਾ ਸੀ ਅਤੇ ਧੱਕੇ ਨਾਲ ਹਰਿਆਣਾ ਤੇ ਰਾਜਸਥਾਨ ਨੂੰ ਪਾਣੀ ਦੇਣ ਦਾ ਸਮਝੌਤਾ ਕਰ ਲਿਆ। ਇਸ ਮੌਕੇ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ, ਬਲਜਿੰਦਰ ਸਿੰਘ ਬੇਦੀ, ਨਾਮਧਾਰੀ ਰਤਨ ਸਿੰਘ, ਹਰਪ੍ਰੀਤ ਸਿੰਘ ਲਾਲਾ, ਇੰਦਰਪ੍ਰੀਤ ਸਿੰਘ ਟਿੰਕੂ, ਮਨਪ੍ਰੀਤ ਸਿੰਘ ਬਬਰਾ, ਸ਼ੁਭਮ ਸ਼ਰਮਾ, ਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…