ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਜ਼ੋਰਦਾਰ ਹੰਭਲਾ ਮਾਰਨ ਦੀ ਸਖ਼ਤ ਲੋੜ: ਕਾਹਲੋਂ

ਨਿਊਜ਼ ਡੈਸਕ ਸਰਵਿਸ
ਮੁਹਾਲੀ, 2 ਦਸੰਬਰ
ਪਾਣੀ ਬਚਾਓ-ਪੰਜਾਬ ਬਚਾਓ ਮੁਹਿੰਮ ਤਹਿਤ ਪੰਜਾਬੀ ਵਾਸੀਆਂ ਵੱਲੋਂ ਦੇਸ਼ ਦੇ ਰਾਸ਼ਟਰਪਤੀ ਨੂੰ ਵੱਡੀ ਗਿਣਤੀ ਵਿੱਚ ਅਪੀਲ ਭੇਜ ਕੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਜ਼ੋਰਦਾਰ ਹੰਭਲਾ ਮਾਰਨਾ ਚਾਹੀਦਾ ਹੈ। ਇਹ ਗੱਲ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਨੇ ਅੱਜ ਇੱਥੋਂ ਦੇ ਨੇੜਲੇ ਪਿੰਡ ਗਿੱਦੜਪੁਰ ਵਿੱਚ ਪਾਣੀ ਬਚਾਓ ਪੰਜਾਬ ਬਚਾਓ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਆਖੀ। ਉਨ੍ਹਾਂ ਕਿਹਾ ਕਿ ਪੰਜਾਬ ਪੁਨਰ ਗਠਨ ਐਕਟ ਵਿੱਚ ਧੱਕੇ ਨਾਲ ਧਾਰਾ 78 ਜੋੜ ਕੇ ਕੇਂਦਰ ਸਰਕਾਰ ਨੇ ਪੰਜਾਬ ਤੋਂ ਜਿਉਣ ਦਾ ਹੱਕ ਖੋਹ ਲਿਆ ਸੀ ਅਤੇ ਇਸ ਧਾਰਾ ਨੂੰ ਆਧਾਰ ਬਣਾ ਕੇ ਧੱਕੇ ਨਾਲ ਪੰਜਾਬ ਦਾ ਪਾਣੀ ਹਰਿਆਣਾ ਤੇ ਹੋਰ ਸੂਬਿਆ ਨੂੰ ਦਿੱਤਾ ਗਿਆ।
ਸ੍ਰੀ ਕਾਹਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਤਤਕਾਲੀ ਸਰਕਾਰ ਦੀ ਇਸ ਧੱਕੇਸ਼ਾਹੀ ਦੇ ਖ਼ਿਲਾਫ਼ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਫਾਈਲ ਕੀਤੀ ਗਈ ਸੀ। ਜਿਸ ਨੂੰ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਦਰਬਾਰਾ ਸਿੰਘ ਦੇ ਗਲ ਗੁਠਾ ਦੇ ਕੇ ਪਾਣੀਆਂ ਸਬੰਧੀ ਪਟੀਸ਼ਨ ਵਾਪਸ ਕਰਵਾਈ ਸੀ ਅਤੇ ਧੱਕੇ ਨਾਲ ਹਰਿਆਣਾ, ਰਾਜਸਥਾਨ ਨੂੰ ਪਾਣੀ ਦੇਣ ਦਾ ਸਮਝੌਤਾ ਕਰ ਲਿਆ ਸੀ। ਇਹੀ ਨਹੀਂ ਪਿੰਡ ਕਪੂਰੀ ਵਿੱਚ ਨਹਿਰ ਦੀ ਉਸਾਰੀ ਲਈ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀਮਤੀ ਗਾਂਧੀ ਨੂੰ ਚਾਂਦੀ ਦੀ ਕਹੀ ਲਿਆ ਕੇ ਫੜਾਈ ਸੀ ਜਦੋਂ ਕਿ ਹੁਣ ਕਾਂਗਰਸੀ ਐਸਵਾਈਐਲ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰਕੇ ਸਿਆਸੀ ਰੋਟੀਆਂ ਸੇਕਣ ਤੋਂ ਬਾਜ਼ ਨਹੀਂ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਪੰਜਾਬ ਕੋਲ ਨਾ ਤਾਂ ਹੋਰ ਰਾਜਾਂ ਨੂੰ ਦੇਣ ਲਈ ਫਾਲਤੂ ਪਾਣੀ ਹੈ ਅਤੇ ਨਾ ਹੀ ਰਿਪੇਰੀਅਨ ਕਾਨੂੰਨ ਦੇ ਤਹਿਤ ਪੰਜਾਬ ਦਾ ਪਾਣੀ ਖੋਹਿਆ ਜਾ ਸਕਦਾ ਹੈ। ਪੰਜਾਬ ਨੇ ਕੇਂਦਰੀ ਪੂਲ ਵਿੱਚ ਅਨਾਜ ਪੂਰਾ ਕਰਦਿਆਂ ਆਪਣੀ ਧਰਤੀ ਬੰਜਰ ਬਣਾ ਲਈ ਹੈ। ਜਿਸ ਦਾ ਮੁਆਵਜ਼ਾ ਪੰਜਾਬ ਨੂੰ ਮਿਲਣਾ ਚਾਹੀਦਾ ਹੈ।
ਇਸ ਮੌਕੇ ਬਲਾਕ ਸਮਿਤੀ ਦੇ ਚੇਅਰਮੈਨ ਰੇਸ਼ਮ ਸਿੰਘ ਬੈਰੋਂਪੁਰ, ਕਿਰਪਾਲ ਕੌਰ ਸਰਪੰਚ ਗਿਦੜਪੁਰ, ਬੀਬੀ ਗੁਰਪ੍ਰੀਤ ਕੌਰ, ਬੀਬੀ ਹਰਜੀਤ ਕੌਰ, ਮਾਸਟਰ ਨਾਜਰ ਸਿੰਘ, ਮਾਸਟਰ ਰਾਮ ਸਿੰਘ, ਦਿਲਬਾਰਾ ਸਿੰਘ ਪੰਚ, ਸੁਖਬੀਰ ਕੌਰ ਪੰਚ, ਰਾਮ ਸਿੰਘ ਸਾਬਕਾ ਪੰਚ, ਸ਼ੇਰ ਸਿੰਘ, ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…