ਸੈਕਟਰ-66 ਦੇ ਪਾਰਕ ਵਿੱਚ ਸ਼ਰਾਬ ਦਾ ਠੇਕਾ ਖੋਲ੍ਹਣ ਵਿਰੁੱਧ ਡੀਸੀ ਦੇ ਦਰਬਾਰ ’ਚ ਪਹੁੰਚੇ ਲੋਕ

ਡਿਪਟੀ ਮੇਅਰ ਕੁਲਜੀਤ ਬੇਦੀ ਦੀ ਅਗਵਾਈ ਹੇਠ ਏਡੀਸੀ ਨੂੰ ਦਿੱਤਾ ਮੰਗ ਪੱਤਰ, ਠੇਕੇਦਾਰ ਵੀ ਕੱਢਣ ਲੱਗਾ ਤਰਲੇ

ਨਬਜ਼-ਏ-ਪੰਜਾਬ, ਮੁਹਾਲੀ, 10 ਸਤੰਬਰ:
ਇੱਥੋਂ ਦੇ ਸੈਕਟਰ-66 ਦੇ ਪਾਰਕ ਵਿੱਚ ਗਲਤ ਤਰੀਕੇ ਨਾਲ ਖੋਲ੍ਹੇ ਜਾ ਰਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਅੱਜ ਸਥਾਨਕ ਵਸਨੀਕ ਡੀਸੀ ਦੇ ਦਰਬਾਰ ਵਿੱਚ ਪਹੁੰਚੇ। ਵਿਰੋਧ ਕਰ ਰਹੇ ਵਸਨੀਕਾਂ ਨੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਏਡੀਸੀ ਵਿਰਾਜ ਐਸ ਤਿੜਕੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਲੰਮਾ ਚੌੜਾ ਮੰਗ ਪੱਤਰ ਦਿੱਤਾ। ਵਫ਼ਦ ਵਿੱਚ ਕੌਂਸਲਰ ਨਰਪਿੰਦਰ ਸਿੰਘ ਰੰਗੀ, ਸੋਸ਼ਲ ਵਰਕਰ ਸਿਮਰਨ ਸਿੰਘ, ਮੰਡੀ ਬੋਰਡ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਗਿੱਲ, ਰਾਮਪਾਲ, ਸੁਰਿੰਦਰ ਸਿੰਘ, ਰਮੇਸ਼ ਸ਼ਰਮਾ, ਦਲੀਪ ਕੁਮਾਰ, ਸ਼ਿਵ ਮੰਦਰ ਕਮੇਟੀ ਦੇ ਪ੍ਰਧਾਨ ਗੋਪਾਲ ਸਿੰਘ, ਜਨਰਲ ਸਕੱਤਰ ਸਤਪਾਲ ਅਰੋੜਾ, ਮੀਤ ਪ੍ਰਧਾਨ ਸਤਪਾਲ ਤਿਆਗੀ, ਸ਼ਿਵ ਕੁਮਾਰ, ਕਾਲੀ ਚਰਨ, ਆਰਕੇ ਸ਼ਰਮਾ, ਸੁਸ਼ੀਲ ਛਿੱਬੜ ਤੇ ਹੋਰ ਪਤਵੰਤੇ ਹਾਜ਼ਰ ਸਨ। ਉਧਰ, ਸ਼ਰਾਬ ਦੇ ਠੇਕੇਦਾਰ ਵੀ ਹੁਣ ਲੋਕਾਂ ਦੇ ਤਰਲੇ ਕੱਢਣ ਲੱਗ ਪਏ ਹਨ।
ਉਨ੍ਹਾਂ ਏਡੀਸੀ ਦੇ ਧਿਆਨ ਵਿੱਚ ਲਿਆਂਦਾ ਕਿ ਸੈਕਟਰ-66 ਦੇ ਪਾਰਕ ਵਿੱਚ ਸ਼ਰਾਬ ਦਾ ਠੇਕਾ ਖੋਲ੍ਹਣ ਲਈ ਸ਼ੈੱਡ ਬਣਾ ਦਿੱਤਾ ਗਿਆ ਹੈ। ਜਦੋਂਕਿ ਇਸ ਤੋਂ ਪਹਿਲਾਂ ਸੈਕਟਰ ਵਾਸੀਆਂ, ਰੈਜ਼ੀਡੈਂਟ ਐਸੋਸੀਏਸ਼ਨ ਤੋਂ ਐਨਓਸੀ ਲੈਣਾ ਲਾਜ਼ਮੀ ਹੈ। ਉਂਜ ਵੀ ਇਹ ਠੇਕਾ ਬਿਜਲੀ ਦੀਆਂ ਹਾਈਟੈਂਸ਼ਨ ਤਾਰਾਂ ਦੇ ਹੇਠਾਂ ਬਣਾਇਆ ਜਾ ਰਿਹਾ ਹੈ, ਇੱਥੇ ਕਦੇ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ। ਠੇਕੇ ਦੇ ਨੇੜੇ ਹੀ ਮੰਦਰ ਅਤੇ ਸਕੂਲ ਹਨ। ਇਸ ਤੋਂ ਇਲਾਵਾ ਇੱਥੇ ਅੌਰਤਾਂ ਅਤੇ ਬੱਚੇ ਸੈਰ ਕਰਦੇ ਹਨ, ਜਿਨ੍ਹਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਬੀਤੇ ਦਿਨੀਂ ਸਥਾਨਕ ਵਸਨੀਕਾਂ ਨੇ ਇਸ ਦੇ ਖ਼ਿਲਾਫ਼ ਧਰਨਾ ਵੀ ਦਿੱਤਾ ਸੀ ਤਾਂ ਫੇਜ਼-11 ਥਾਣੇ ਦੇ ਐਸਐਚਓ ਨੇ ਇੱਥੇ ਠੇਕਾ ਨਾ ਖੁੱਲ੍ਹਣ ਦੇਣ ਦਾ ਭਰੋਸਾ ਦੇ ਕੇ ਧਰਨਾ ਖ਼ਤਮ ਕਰਵਾਇਆ ਸੀ ਪ੍ਰੰਤੂ ਦੋ ਦਿਨ ਬੀਤ ਜਾਣ ਦੇ ਬਾਵਜੂਦ ਠੇਕਾ ਖੋਲ੍ਹਣ ਲਈ ਬਣਾਇਆ ਸ਼ੈੱਡ ਪਾਸੇ ਨਹੀਂ ਹਟਾਇਆ ਗਿਆ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…