Share on Facebook Share on Twitter Share on Google+ Share on Pinterest Share on Linkedin ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤਹਿਤ ਸਪਾਂਸਰ ਕੇਸਾਂ ਨੂੰ ਪਹਿਲ ਦੇਣ ਬੈਂਕ: ਡੀਸੀ ਮਾਂਗਟ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਵਿੱਤੀ ਸਕੀਮਾਂ ਦਾ ਆਮ ਲੋਕ ਵੱਧ ਤੋਂ ਲਾਹਾ ਲੈਣ: ਨਿਊਜ਼ ਡੈਸਕ ਸਰਵਿਸ ਮੁਹਾਲੀ, 2 ਦਸੰਬਰ ਡਿਪਟੀ ਕਮਿਸ਼ਨਰ ਸ਼੍ਰੀ ਡੀ.ਐਸ ਮਾਂਗਟ ਦੀ ਪ੍ਰਧਾਨਗੀ ਹੇਠ 42ਵੀਂ ਜ਼ਿਲ੍ਹਾ ਸਲਾਹਕਾਰ ਕਮੇਟੀ, ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਇਸ ਮੀਟਿੰਗ ਦੌਰਾਨ ਜਿੱਥੇ ਉਨ੍ਹਾਂ ਜ਼ਿਲ੍ਹੇ ਨਾਲ ਸਬੰਧਤ ਸਰਕਾਰੀ, ਸਹਿਕਾਰੀ ਅਤੇ ਗੈਰ-ਸਰਕਾਰੀ ਬੈਂਕਾਂ ਵੱਲੋਂ ਸਾਲ 2016-17 ਦੌਰਾਨ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆ ਗਈਆਂ ਵੱਖ ਵੱਖ ਲੋਕ ਭਲਾਈ ਸਕੀਮਾਂ ਬਾਰੇ ਕੀਤੇ ਗਏ ਕੰਮਾਂ ਦੀ ਕਾਰਜਗਾਰੀ ਦੇ ਲੇਖਾ ਜੋਖਾ ਕੀਤਾ ਗਿਆ ਉੱਥੇ ਜ਼ਿਲ੍ਹੇ ਅੰਦਰ ਕਰਜ਼ਾ ਯੋਜਨਾ ਅਧੀਨ ਕੀਤੀ ਗਈ ਕਰਜ਼ਿਆਂ ਦੀ ਵੰਡ ਦਾ ਵੀ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਜਿਨ੍ਹਾਂ ਬੈਂਕਾ ਦੇ ਟਾਰਗਿਟ ਅਧੂਰੇ ਸਨ ਉਨ੍ਹਾਂ ਨੂੰ ਜਲਦ ਆਪਣੇ ਟਾਰਗਿਟ ਪੂਰੇ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨਾਲ ਸਬੰਧਤ ਮੌਜੂਦ ਸਾਰੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਤਹਿਤ ਸਪਾਂਸਰ ਕੀਤੇ ਗਏ ਕੇਸਾਂ ਦਾ ਨਿਪਟਾਰਾ ਨਿਰਧਾਰਿਤ ਸਮੇਂ ਅੰਦਰ-ਅੰਦਰ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ ਅਤੇ ਬਕਾਇਆ ਪਏ ਕੇਸਾਂ ਨੂੰ ਵੀ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ। ਉਨ੍ਹਾਂ ਜਨ-ਧਨ ਯੋਜਨਾ ਤਹਿਤ ਸਕੀਮਾਂ ਦਾ ਲਾਭ ਲੈਣ ਲਈ ਖੋਲ੍ਹੇ ਖਾਤਿਆਂ ਬਾਰੇ ਵੱਧ ਤੋਂ ਵੱਧ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ। ਮੀਟਿੰਗ ਦੌਰਾਨ ਉਹਨਾਂ ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਭਲਾਈ ਸਕੀਮਾਂ ਜਿਵੇ ਕਿ ਸਟੈਂਡ ਅੱਪ ਇੰਡੀਆ , ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ, ਅਟਲ ਪੈਨਸ਼ਨ ਯੋਜਨਾਵਾਂ ਅਤੇ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਆਦਿ ਨੂੰ ਵੱਧ ਤੋਂ ਵੱਧ ਜ਼ਿਲ੍ਹੇ ਦੇ ਆਮ ਲੋਕਾਂ ਤੱਕ ਪਹੁੰਚਾਉਣ ’ਤੇ ਜ਼ੋਰ ਦਿੱਤਾ ਤਾਂ ਜੋ ਸਰਕਾਰ ਵੱਲੋਂ ਸ਼ਰੂ ਕੀਤੀਆਂ ਗਈਆਂ ਇਹਨਾਂ ਸਕੀਮਾਂ ਦਾ ਆਮ ਲੋਕ ਵੱਧ ਤੋਂ ਵੱਧ ਲਾਹਾ ਲੈ ਸਕਣ। ਇਸ ਦੌਰਾਨ ਚੀਫ਼ ਮੈਨੇਜ਼ਰ ਲੀਡ ਬੈਂਕ ਸ੍ਰੀ ਆਰ.ਕੇ ਸੈਣੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਅੰਦਰ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾਂ ਤਹਿਤ 50196, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾਂ ਯੋਜਨਾ ਤਹਿਤ 15589 ਅਤੇ ਅਟਲ ਪੈਨਸ਼ਨ ਯੋਜਨਾਂ ਤਹਿਤ 2624 ਲਾਭਪਾਤਰੀਆਂ ਦੇ ਕਾਰਡ ਬਣਾਏ ਗਏ ਹਨ । ਪ੍ਰਧਾਨ ਮੰਤਰੀ ਮੁਦਰਾ ਯੋਜਨਾਂ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਤਹਿਤ 2797 ਲਾਭਪਾਤਰੀਆਂ ਨੂੰ 3451ਲੱਖ ਦੀ ਰਾਸ਼ੀ ਆਪਣਾ ਕਾਰੋਬਾਰ ਚਲਾਉਣ ਲਈ ਵੰਡੀ ਜਾ ਚੁੱਕੀ ਹੈ। ਉਨ੍ਹਾਂ ਸਟੈਂਡਅੱਪ ਇੰਡੀਆ ਸਕੀਮ ਬਾਰੇ ਦੱਸਿਆ ਕਿ ਇਸ ਤਹਿਤ ਵੱਖ ਵੱਖ ਬੈਂਕਾ ਵੱਲੋਂ 31 ਬੇਰੁਜ਼ਗਾਰ ਲੋੜਵੰਦ ਲਾਭਪਾਤਰੀਆਂ ਨੂੰ 486 ਲੱਖ ਰੁਪਏ ਦੀ ਵੰਡ ਆਪਣਾ ਕੰਮ ਕਾਜ ਚਲਾਉਣ ਲਈ ਕੀਤੀ ਗਈ। ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਕਾਰਜਗਾਰੀ ਬਾਰੇ ਉਨ੍ਹਾਂ ਦੱਸਿਆ ਕਿ ਇਸ ਤਹਿਤ ਸ਼ਹਿਰੀ ਖੇਤਰ ਨਾਲ ਸਬੰਧਤ ਗਰੀਬ ਲੋਕਾਂ ਨੂੰ ਸਬਸਿਡੀ ’ਤੇ ਲੋਨ ਮੁਹੱਈਆ ਕਰਵਾਇਆ ਜਾਂਦਾ ਹੈ ਇਸ ਤਹਿਤ 3876 ਦਰਖਾਸ਼ਤਾ ਪ੍ਰਾਪਤ ਹੋਈਆ ਹਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਜਨਧਨ ਯੋਜਨਾਂ ਤਹਿਤ ਜ਼ਿਲ੍ਹੇ ਅੰਦਰ 84535 ਖਾਤੇ ਖੋਲੇ ਗਏ ਹਨ ਜਿਨ੍ਹਾਂ ਵਿਚੋਂ 76619 ਨੂੰ ਆਧਾਰ ਕਾਰਡ ਨਾਲ ਜੋੜਿਆ ਜਾ ਚੁੱਕਾ ਹੈ। ਮੀਟਿੰਗ ਵਿਧੀਕ ਡਿਪਟੀ ਕਮਿਸਨਰ (ਵਿਕਾਸ) ਚਰਨਦੇਵ ਸਿੰਘ ਮਾਨ ਤੋਂ ਇਲਾਵਾ ਵੱਖ-ਵੱਖ ਸਰਕਾਰੀ ਅਤੇ ਗੈਰ-ਸਰਕਾਰੀ ਖੇਤਰ ਨਾਲ ਸਬੰਧਤ ਬੈਂਕਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ