Share on Facebook Share on Twitter Share on Google+ Share on Pinterest Share on Linkedin ਸੀਨੀਆਰਤਾ ਸੂਚੀਆਂ ਤੇ ਤਰੱਕੀਆਂ ਵਿੱਚ ਜਨਰਲ ਵਰਗ ਨੂੰ ਖੁੰਝੇ ਲਾਉਣ ਕਾਰਨ ਰੋਹ ਭਖਿਆ ਜੇ ਵਿਭਾਗ ਨੇ ਗਲਤੀ ਨਾ ਸੁਧਾਰੀ ਤਾਂ ਆਉਂਦੇ ਦਿਨਾਂ ’ਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਨਬਜ਼-ਏ-ਪੰਜਾਬ, ਮੁਹਾਲੀ, 12 ਸਤੰਬਰ: ਸਿੱਖਿਆ ਵਿਭਾਗ ਪੰਜਾਬ ਵੱਲੋਂ ਪਿਛਲੇ ਦਿਨੀਂ ਜਾਰੀ ਕੀਤੀਆਂ ਨਵੀਆਂ ਸੀਨੀਅਰਤਾਂ ਸੂਚੀਆਂ ਦੇ ਅਧਾਰ ’ਤੇ ਵੱਖ-ਵੱਖ ਅਧਿਆਪਕ ਤੇ ਲੈਕਚਰਾਰ ਪਦ-ਉੱਨਤ ਕੀਤੇ ਗਏ ਹਨ। ਜਿਨ੍ਹਾਂ ਵਿੱਚ ਜਨਰਲ ਵਰਗ ਨੂੰ ਖੁੰਝੇ ਲਾਇਆ ਗਿਆ ਹੈ। ਜਨਰਲ ਵਰਗ ਦੇ ਆਗੂਆਂ ਜਸਵੀਰ ਸਿੰਘ ਗੜਾਂਗ, ਸੁਖਬੀਰ ਸਿੰਘ, ਸਿਆਮ ਲਾਲ ਸ਼ਰਮਾ, ਸੁਰਿੰਦਰ ਕੁਮਾਰ ਸੈਣੀ, ਸੁਦੇਸ਼ ਕਮਲ ਸ਼ਰਮਾ, ਇੰਦਰਜੀਤ ਸਿੰਘ, ਜਸਵੰਤ ਸਿੰਘ ਬਰਾੜ ਅਮਰਜੀਤ ਸਿੰਘ ਗੋਂਦਾਰਾ, ਰਮੇਸ਼ ਕੁਮਾਰ ਧਵਨ, ਗੁਰਦੇਵ ਸਿੰਘ ਵੜਿੰਗ, ਭਜਨ ਸਿੰਘ ਬਰਾੜ ਸਮੇਤ ਕਈ ਹੋਰਨਾਂ ਨੇ ਕਿਹਾ ਕਿ ਸੀਨੀਆਰਤਾ ਸੂਚੀਆਂ ਤਿਆਰ ਕਰਦੇ ਸਮੇਂ ਸੁਪਰੀਮ ਕੋਰਟ ਦੇ ਫ਼ੈਸਲਿਆਂ ਅਜੀਤ ਸਿੰਘ ਜੰਜੂਆ ਅਤੇ ਐਮ ਨਾਗਰਾਜ ਦੇ ਫ਼ੈਸਲੇ ਦੀ ਪਾਲਣਾ ਨਹੀਂ ਕੀਤੀ ਗਈ। ਇੱਥੋਂ ਤੱਕ ਕਿ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ 10 ਅਕਤੂਬਰ 2014 ਦੀਆਂ ਹਦਾਇਤਾਂ ਨੂੰ ਵੀ ਅਣਗੌਲਿਆ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਇਹ ਡੂੰਘੀ ਸਾਜ਼ਿਸ਼ ਤਹਿਤ ਜਨਰਲ ਵਰਗ ਨੂੰ ਖੁੰਝੇ ਲਾਉਣ ਦੀ ਮਨਸ਼ਾ ਨਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਨਰਲ ਵਰਗ ਵਿਰੋਧੀ ਲਾਬੀ ਪੀੜਤਾਂ ਦੀ ਗੱਲ ਤੱਕ ਸੁਣਨ ਨੂੰ ਤਿਆਰ ਨਹੀਂ ਹੈ। ਜਿਸ ਕਾਰਨ ਜਨਰਲ ਵਰਗ ਵਿੱਚ ਨਿਰਾਸਾ ਪਾਈ ਜਾ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਹੈ ਕਿ ਜਨਰਲ ਵਰਗ ਨੂੰ ਜਾਣਬੱੁਝ ਕੇ ਅੱਖੋਂ ਪਰੋਖੇ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸੀਨੀਆਰਤਾ ਸੂਚੀਆਂ ਨੂੰ ਸੋਧਿਆ ਜਾਵੇ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਕਈ ਵਾਰ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਤੋਂ ਮੀਟਿੰਗ ਲਈ ਸਮਾਂ ਮੰਗਿਆ ਗਿਆ ਹੈ ਪ੍ਰੰਤੂ ਹੁਣ ਤੱਕ ਉਨ੍ਹਾਂ ਨੂੰ ਢੁਕਵਾਂ ਸਮਾਂ ਨਹੀਂ ਦਿੱਤਾ ਗਿਆ। ਜਨਰਲ ਵਰਗ ਦੀ ਅਗਲੀ ਮੀਟਿੰਗ 29 ਸਤੰਬਰ ਨੂੰ ਚੰਡੀਗੜ੍ਹ ਵਿੱਚ ਸੱਦੀ ਗਈ ਹੈ। ਜੇਕਰ ਇਸ ਦੌਰਾਨ ਅਧਿਕਾਰੀਆਂ ਨੇ ਵਿਭਾਗੀ ਗਲਤੀ ਨੂੰ ਨਹੀਂ ਸੁਧਾਰਿਆ ਗਿਆ ਤਾਂ ਜਨਰਲ ਵਰਗ ਵੱਲੋਂ ਲੜੀਵਾਰ ਸੰਘਰਸ਼ ਵਿੱਢਿਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ