ਬਾਬਾ ਸ੍ਰੀ ਚੰਦ ਜੀ ਉਦਾਸੀਨ ਦਾ 530ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 12 ਸਤੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰੂ ਨਾਨਕ ਦੇਵ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀ ਚੰਦ ਜੀ ਉਦਾਸੀਨ ਦਾ 530ਵਾਂ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਪ੍ਰੇਮ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਬਾਬਾ ਸ੍ਰੀ ਚੰਦ ਜੀ ਉਦਾਸੀਨ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤ ਨੂੰ ਢਾਡੀ ਵਾਰਾਂ ਵਿੱਚ ਸਰਵਣ ਕਰਵਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਮਨਦੀਪ ਸਿੰਘ ਦਮਦਮੀ ਟਕਸਾਲ ਅਤੇ ਭਾਈ ਹਰਮਨਜੀਤ ਸਿੰਘ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਈ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਗੁਰਵਿੰਦਰ ਸਿੰਘ, ਭਾਈ ਗੁਰਦੀਪ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਅਮਰਜੀਤ ਸਿੰਘ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਸ਼ਾਹਬਾਜ ਸਿੰਘ, ਭਾਈ ਹਰਏਕਮਜੋਤ ਸਿੰਘ, ਬੀਬੀ ਕਰਮਪ੍ਰੀਤ ਕੌਰ, ਅਕਾਲ ਕਵੀਸ਼ਰੀ ਜਥਾ, ਹਰਜੱਸ ਕੀਰਤਨੀ ਜਥਾ, ਭਾਈ ਸੰਦੀਪ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਭਲਕੇ 13 ਸਤੰਬਰ ਨੂੰ ਇਸ ਅਸਥਾਨ ’ਤੇ ਦਸਵੀਂ ਦਾ ਸ਼ੁੱਭ ਦਿਹਾੜਾ ਮਨਾਇਆ ਜਾਵੇਗਾ। ਹਜ਼ੂਰੀ ਰਾਗੀ, ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਸਵੇਰੇ 10 ਵਜੇ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…