ਸਰਬਤ ਖਾਲਸਾ ਦੇ ਪੋਸਟਰ ਉੱਤੇ ਆਤੰਕੀ ਭਿੰੜਰਾਵਾਲਾ ’ਤੇ ਜਗਤਾਰ ਸਿੰਘ ਹਵਾਰਾ ਦੇ ਲੱਗੇ ਫੋਟੋ ਗਲਤ: ਅਮਿਤ ਸ਼ਰਮਾ

ਪੋਸਟਰ ਉਤਾਰਣ ਲਈ ਸ਼ਿਵ ਸੈਨਾ ਹਿੰਦੂਸਤਾਨ ਵੱਲੋਂ ਡੀਸੀ ਨੂੰ ਦਿੱਤਾ ਮੰਗ ਪੱਤਰ

ਨਿਊਜ਼ ਡੈਸਕ ਸਰਵਿਸ
ਮੁਹਾਲੀ, 2 ਦਸੰਬਰ
ਸ਼ਿਵ ਸੈਨਾ ਹਿੰਦੂਸਤਾਨ ਦੇ ਪੰਜਾਬ ਪ੍ਰਭਾਰੀ ਅਮਿਤ ਸ਼ਰਮਾ ਨੇ ਸ਼ੱੁਕਰਵਾਰ ਨੂੰ ਮੁਹਾਲੀ ਦੇ ਡਿਪਟੀ ਕਮਿਸ਼ਨਰ ਡੀ.ਐਸ.ਮਾਂਗਟ ਨੂੰ ਇੱਕ ਮੰਗ ਪੱਤਰ ਦੇਕੇ ਮੰਗ ਕੀਤੀ ਕਿ ਮੋਹਾਲੀ ਜਿਲ੍ਹੇ ਵਿੱਚ ਸਰਬਤ ਖਾਲਸਾ ਦੇ ਪੋਸਟਰ ’ਤੇ ਆਤੰਕੀ ਭਿੰੜਰਾਵਾਲਾ ’ਤੇ ਜਗਤਾਰ ਸਿੰਘ ਹਵਾਰਾ ਦੇ ਫੋਟੋ ਲੱਗੇ ਹਨ ਜਿਸ ਕਰਕੇ ਜਿਲ੍ਹੇ ਦਾ ਮਹੌਲ ਖਰਾਬ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੋਸਟਰਾਂ ਨੂੰ ਉਤਾਰਿਆ ਜਾਏ ਜੇਕਰ ਪੋਸਟਰ ਜਲਦ ਨਾ ਉਤਾਰੇ ਗਏ ਤਾਂ ਉਨ੍ਹਾਂ ਵੱਲੋਂ ਆਪਣੇ ਤੌਰ ’ਤੇ ਪੋਸਟਰ ਉਤਾਰਣ ਦਾ ਕੰਮ ਕੀਤਾ ਜਾਏਗਾ ਅਤੇ ਉਸ ਤੋਂ ਬਾਅਦ ਪੈਦਾ ਹੋਣ ਵਾਲੇ ਹਲਾਤਾਂ ਦੀ ਜਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗਾ। ਅਮਿਤ ਸ਼ਰਮਾ ਨੇ ਦੱਸਿਆ ਕਿ ਕੁੱਝ ਗਰਮ ਖਿਆਲੀ ਅਤੇ ਖਾਲੀਸਤਾਨੀ ਸਮਰਥਕਾਂ ਵੱਲੋਂ 8 ਦਸੰਬਰ ਨੂੰ ਹੋਣ ਵਾਲੇ ਸਰਬਤ ਖਾਲਸਾ ਸਮਾਗਮ ਦਾ ਵਿਰੋਧ ਸ਼ਿਵ ਸੈਨਾ ਹਿੰਦੂਸਤਾਨ ਨੇ ਕੀਤਾ ਸੀ। ਇਸ ਦੇ ਵਿਰੋਧ ਵਿੱਚ ਪਾਰਟੀ ਵੱਲੋਂ ਹਾਈਕੋਰਟ ਵਿੱਚ ਇਨ੍ਹਾਂ ਖਿਲਾਫ ਸਮਾਗਮ ਰੋਕ ਦੀ ਯਾਚਿਕਾ ਵੀ ਪਾਈ ਗਈ ਹੈ। ਜਿਸਦੀ ਅਗਲੀ ਸੁਣਵਾਈ 5 ਦਸੰਬਰ ਨਿਸ਼ਚਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਪੰਜਾਬ ਦਾ ਮਹੌਲ ਖਰਾਬ ਕਰ ਸਕਦੇ ਹਨ ਅਤੇ ਨੌਜਵਾਨਾਂ ਨੂੰ ਗੁਮਰਾਹ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਉੱਤੇ ਰੋਕ ssਲਗਾ ਕੇ ਗਰਮ ਖਿਆਲੀ ਸਿਮਰਨਜੀਤ ਸਿੰਘ ਮਾਨ ਵਰਗੇ ਦੇਸ਼ ਦਰੋਹੀ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਜੇਲ੍ਹ ਵਿੱਚ ਬੰਦ ਰਖਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…