ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੇ ਖ਼ਰੀਦ ਪ੍ਰਬੰਧ ਛੇਤੀ ਮੁਕੰਮਲ ਕਰਨ ਦੇ ਆਦੇਸ਼

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ: ਬਰਸਟ

ਨਬਜ਼-ਏ-ਪੰਜਾਬ, ਮੁਹਾਲੀ, 18 ਸਤੰਬਰ:
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮੂਹ ਜ਼ਿਲ੍ਹਾ ਮੰਡੀ ਅਫ਼ਸਰਾਂ ਅਤੇ ਉੱਚ ਅਧਿਕਾਰੀਆਂ ਨੂੰ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਜਲਦੀ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਚੇਅਰਮੈਨ ਬਰਸਟ ਨੇ ਮੁਹਾਲੀ ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸਾਉਣੀ ਸੀਜ਼ਨ 2024-25 ਦੌਰਾਨ ਸਮੂਹ ਮੰਡੀਆਂ ਵਿੱਚ ਅਗਾਉਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ, ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਜੁੜੇ ਮੁੱਦਿਆਂ ’ਤੇ ਵੀ ਚਰਚਾ ਕੀਤੀ।
ਬਰਸਟ ਨੇ ਕਿਹਾ ਕਿ 1 ਅਕਤੂਬਰ ਤੋਂ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋਣ ਵਾਲੀ ਹੈ। ਇਸ ਲਈ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਦੀ ਸਾਫ਼-ਸਫ਼ਾਈ, ਬਿਜਲੀ-ਪਾਣੀ, ਬਾਥਰੂਮਾਂ, ਛਾਂ ਅਤੇ ਬੈਠਣ ਦੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਕਿਸੇ ਨੂੰ ਵੀ ਕੋਈ ਦਿੱਕਤ ਪੇਸ਼ ਨਾ ਆਵੇ। ਚੇਅਰਮੈਨ ਨੇ ਜ਼ਿਲ੍ਹਾ ਮੰਡੀ ਅਫ਼ਸਰਾਂ ਨੂੰ ਪੂਰੀ ਤਨਦੇਹੀ ਨਾਲ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੀਜ਼ਨ ਦੌਰਾਨ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕਰਕੇ ਚੰਗੀ ਕਾਰਗੁਜ਼ਾਰੀ ਦੀ ਮਿਸਾਲ ਕਾਇਮ ਕੀਤੀ ਜਾਵੇ ਤਾਂ ਜੋ ਕਿਸਾਨ ਖ਼ੁਸ਼ੀ-ਖ਼ੁਸ਼ੀ ਫ਼ਸਲ ਨੂੰ ਬਿਨਾਂ ਕਿਸੇ ਅੌਕੜ ਤੋਂ ਵੇਚ ਸਕਣ।
ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਕਿਸਾਨਾਂ ਨੂੰ ਪਿੰਡ ਪੱਧਰ ’ਤੇ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਸਹੂਲਤਾਂ ਦਾ ਲਾਭ ਲੈ ਸਕਣ। ਮੰਡੀ ਬੋਰਡ ਨੂੰ ਆਰਥਿਕ ਪੱਖੋਂ ਮਜ਼ਬੂਤ ਬਣਾਉਣ ਲਈ ਸਾਰੇ ਅਫ਼ਸਰਾਂ ਅਤੇ ਕਰਮਚਾਰੀਆਂ ਨੂੰ ਆਦੇਸ਼ ਦਿੱਤੇ। ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਨਵੇਂ ਸਕੱਤਰ ਰਾਮਵੀਰ, ਸੰਯੁਕਤ ਸਕੱਤਰ ਸ੍ਰੀਮਤੀ ਗੀਤਿਕਾ ਸਿੰਘ, ਮੁੱਖ ਨਿਗਰਾਨ ਜਤਿੰਦਰ ਸਿੰਘ ਭੰਗੂ, ਮੁੱਖ ਇੰਜੀਨੀਅਰ ਗੁਰਿੰਦਰ ਸਿੰਘ ਚੀਮਾ, ਜੀਐਮ ਮਨਜੀਤ ਸਿੰਘ ਸੰਧੂ ਸਮੇਤ ਸਮੂਹ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਉੱਚ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…