ਪੰਜਾਬ ਦੀ ‘ਆਪ’ ਸਰਕਾਰ ਨੇ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਮੁੜ ਸੁਰਜੀਤ ਕੀਤਾ: ਕੁਲਵੰਤ ਸਿੰਘ

ਮੁਹਾਲੀ ਵਿਖੇ ਖੇਡਾਂ ਵਤਨ ਪੰਜਾਬ ਦੀਆਂ-3 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਧੂਮਧੜੱਕੇ ਨਾਲ ਹੋਈ ਸ਼ੁਰੂਆਤ

ਨਬਜ਼-ਏ-ਪੰਜਾਬ, ਮੁਹਾਲੀ, 21 ਸਤੰਬਰ:
ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਭਰਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਟੂਰਨਾਮੈਂਟਾਂ ਵਿੱਚ ਮੱਲਾਂ ਮਾਰਨ ਦੇ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕਰਕੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕੀਤਾ ਹੈ। ਮੁਹਾਲੀ ਦੇ ਸੈਕਟਰ 78 ਦੇ ਸਪੋਰਟਸ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਭਰਦੇ ਖਿਡਾਰੀਆਂ ਨੂੰ ਸਹੂਲਤਾਂ ਪ੍ਰਦਾਨ ਕਰਕੇ ਅਤੇ ਵੱਖ-ਵੱਖ ਖੇਡਾਂ ਲਈ ਸਪੋਰਟਸ ਨਰਸਰੀਆਂ ਰਾਹੀਂ ਖੇਡਾਂ ਨੂੰ ਜ਼ਮੀਨੀ ਪੱਧਰ ਤੋਂ ਪ੍ਰਫੁੱਲਤ ਕੀਤਾ ਜਾ ਰਿਹਾ ਹੈ।
ਪੰਜਾਬ ਵਿੱਚ ਇਹ ਪਹਿਲੀ ਵਾਰ ਹੈ ਕਿ ਏਸ਼ੀਆਈ ਖੇਡਾਂ ਅਤੇ ਓਲੰਪਿਕ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਖੇਡਾਂ ਸ਼ੁਰੂ ਹੋਣ ਤੋਂ ਪਹਿਲਾਂ ਤਿਆਰੀ ਕਰਨ ਲਈ ਕ੍ਰਮਵਾਰ 8 ਲੱਖ ਅਤੇ 15 ਲੱਖ ਰੁਪਏ ਦੀ ਨਕਦ ਰਾਸ਼ੀ ਦਿੱਤੀ ਗਈ ਹੈ। ਇਸੇ ਤਰ੍ਹਾਂ ਤਮਗਾ ਜੇਤੂਆਂ ਨੂੰ ਕਰੋੜਾਂ ਰੁਪਏ ਦੇ ਨਕਦ ਇਨਾਮਾਂ ਦੇ ਨਾਲ-ਨਾਲ ਉੱਚ ਦਰਜੇ ਦੀਆਂ ਸਨਮਾਨਜਨਕ ਰੁਤਬੇ ਵਾਲੀਆਂ ਨੌਕਰੀਆਂ ਦੀ ਪੇਸ਼ਕਸ਼ ਕਰਕੇ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਉਦਘਾਟਨੀ ਸਮਾਰੋਹ ਵਿੱਚ ਹਾਜ਼ਰ ਸੈਂਕੜੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਹੀ ਸਮਾਂ ਅਤੇ ਪਲੇਟਫਾਰਮ ਹੈ ਕਿ ਤੁਸੀਂ ਆਪਣੀ ਯੋਗਤਾ ਦਿਖਾਓ ਅਤੇ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਲਈ ਨਿਸ਼ਾਨਾ ਮਿੱਥੋ। ਉਨ੍ਹਾਂ ਦੱਸਿਆ ਕਿ ਰਾਜ ਵੱਲੋਂ ਸ਼ੁਰੂ ਕੀਤੇ ਗਏ ਇਸ ਵਿਸ਼ਾਲ ਈਵੈਂਟ ਵਿੱਚ ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ 14 ਸਾਲ ਤੋਂ 70+ ਉਮਰ ਵਰਗ ਤੱਕ 37 ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇਤੂਆਂ ਨੂੰ ਰਾਜ ਸਰਕਾਰ ਵੱਲੋਂ 9 ਕਰੋੜ ਰੁਪਏ ਦੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।
ਡੀਸੀ ਸ੍ਰੀਮਤੀ ਆਸ਼ਿਕਾ ਜੈਨ ਨੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਡਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਕੀਤੇ ਗਏ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਦਘਾਟਨੀ ਸਮਾਰੋਹ ਵਿੱਚ ਏ ਡੀ ਸੀ (ਯੂ ਡੀ) ਦਮਨਜੀਤ ਸਿੰਘ ਮਾਨ, ਐਸ ਡੀ ਐਮ ਮੁਹਾਲੀ ਦੀਪਾਂਕਰ ਗਰਗ ਅਤੇ ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਬੇਗੜਾ ਵੀ ਹਾਜ਼ਰ ਸਨ। ਇਸ ਮੌਕੇ ਰਾਜੀਵ ਵਸਿਸਟ, ਗੁਰਮੀਤ ਕੌਰ ਕੌਂਸਲਰ. ਹਰਪਾਲ ਸਿੰਘ ਚੰਨਾ, ਕੁਲਦੀਪ ਸਿੰਘ ਸਮਾਣਾ, ਜਸਪਾਲ ਸਿੰਘ ਮਟੌਰ, ਸਤਨਾਮ ਸਿੰਘ, ਸੁਖਚੈਨ ਸਿੰਘ, ਸ੍ਰੀਮਤੀ ਕਸ਼ਮੀਰ ਕੌਰ,ਸ੍ਰੀਮਤੀ ਇੰਦਰਜੀਤ ਕੌਰ, ਸ੍ਰੀਮਤੀ ਚਰਨਜੀਤ ਕੌਰ, ਹਰਮੇਸ਼ ਸਿੰਘ ਕੁੰਮੜਾ, ਅਵਤਾਰ ਸਿੰਘ ਮੌਲੀ, ਅਕਵਿੰਦਰ ਸਿੰਘ ਗੋਸਲ, ਮਨਪ੍ਰੀਤ ਸਿੰਘ ਮਨੀ ਹਾਜ਼ਰ ਸਨ।

‘ਖੇਡਾਂ ਵਤਨ ਪੰਜਾਬ ਦੀਆਂ-3: ਪਹਿਲੇ ਦਿਨ ਵੱਖ-ਵੱਖ ਖੇਡਾਂ ਦੇ 7 ਮੁਕਾਬਲੇ ਹੋਏ, ਜੇਤੂਆਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ:
ਫੁਟਬਾਲ ਅੰਡਰ-14 ਲੜਕੇ: ਬੀਐਚਐਸ ਆਰਿਆ ਨੇ ਐਨਆਈਐਸ ਸਕੂਲ ਖਰੜ ਨੂੰ 2-0 ਨਾਲ ਹਰਾਇਆ, ਫੁੱਟਬਾਲ ਅੰਡਰ-17 ਲੜਕੀਆਂ: ਮੈਚ 1-ਕੋਚਿੰਗ ਸੈਂਟਰ-78 ਨੇ ਤੰਗੋਰੀ ਸਕੂਲ ਨੂੰ 4-0 ਨਾਲ ਹਰਾਇਆ। ਮੈਚ 2-ਸ਼ੈਮਰੌਕ ਸਕੂਲ ਸੈਕਟਰ-69 ਨੇ ਕੰਨਿਆ ਸਕੂਲ ਕੁਰਾਲੀ ਨੂੰ 1-0 ਨਾਲ ਹਰਾਇਆ। ਖੋ-ਖੋ ਅੰਡਰ-14 ਲੜਕੀਆਂ: ਫਾਈਨਲ ਨਤੀਜਾ: ਪਹਿਲਾ ਸਥਾਨ-ਸਰਕਾਰੀ ਹਾਈ ਸਕੂਲ ਰਾਣੀ ਮਾਜਰਾ, ਦੂਜਾ ਸਥਾਨ-ਸਰਕਾਰੀ ਸੀਨੀ. ਸੈਕੰ. ਸਕੂਲ ਦੌਲਤ ਸਿੰਘ ਵਾਲਾ, ਤੀਜਾ ਸਥਾਨ-ਸਰਕਾਰੀ ਮਿਡਲ ਸਕੂਲ ਫੇਜ਼-2, ਖੋ-ਖੋ ਅੰਡਰ-17 ਲੜਕੀਆਂ: ਫਾਈਨਲ ਨਤੀਜਾ: ਪਹਿਲਾ ਸਥਾਨ-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ, ਦੂਜਾ ਸਥਾਨ-ਸਰਕਾਰੀ ਹਾਈ ਸਕੂਲ ਫਾਟਵਾਂ ਅਤੇ ਤੀਜਾ ਸਥਾਨ-ਸਰਕਾਰੀ ਹਾਈ ਸਕੂਲ ਮਾਣਕਪੁਰ, ਵੇਟ ਲਿਫਟਿੰਗ ਅੰਡਰ-14 (+67 ਕਿਲੋ) ਲੜਕੇ: ਇਮਾਨਵੀਰ ਸਿੰਘ ਨੇ ਪਹਿਲਾ ਅਤੇ ਅਰਨਵ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਵੇਟ ਲਿਫ਼ਟਿੰਗ ਅੰਡਰ-17 (73 ਕਿੱਲੋ) ਲੜਕੇ: ਜੋਬਨਦੀਪ ਸਿੰਘ ਨੇ ਪਹਿਲਾ ਅਤੇ ਕਮਲਜੀਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਵੇਟ ਲਿਫਟਿੰਗ ਅੰਡਰ-17 (81 ਕਿੱਲੋ) ਲੜਕੇ: ਪ੍ਰਿੰਸ ਨੇ ਪਹਿਲਾ ਅਤੇ ਸੋਨੂੰ ਨੇ ਦੂਜਾ ਸਥਾਨ ਹਾਸਲ ਕੀਤਾ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …