ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਏਕ ਪੇੜ ਮਾਂ ਕੇ ਨਾਮ’ ਤਹਿਤ ਪੌਦੇ ਲਗਾਏ

ਨਬਜ਼-ਏ-ਪੰਜਾਬ, ਮੁਹਾਲੀ, 22 ਸਤੰਬਰ:
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੁਲ ਕਸਾਨਾ ਦੀ ਅਗਵਾਈ ਹੇਠ ਮੁਹਾਲੀ ਜ਼ਿਲ੍ਹੇ ਵਿੱਚ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਜਾ ਰਹੇ ਹਨ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ੍ਰੀਮਤੀ ਸੁਰਭੀ ਪਰਾਸ਼ਰ ਦੀ ਦੇਖਰੇਖ ਹੇਠ ਸ਼ਿਵਾਲਿਕ ਪਬਲਿਕ ਸਕੂਲ ਸੈਕਟਰ-78, ਸਰਕਾਰੀ ਪ੍ਰਾਇਮਰੀ ਸਕੂਲ ਮਿਲਖ, ਸਰਕਾਰੀ ਪ੍ਰਾਇਮਰੀ ਸਕੂਲ ਮੁੱਲਾਂਪੁਰ ਗਰੀਬਦਾਸ-2, ਐਮਐਲ ਪੁਰੀ ਸਕੂਲ ਆਫ਼ ਐਮੀਨੈਂਸ ਮੁੱਲਾਂਪੁਰ ਗਰੀਬਦਾਸ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਸਤਗੜ੍ਹ ਵਿਖੇ ਵੱਖ-ਵੱਖ ਕਿਸਮਾਂ ਦੇ 10-10 ਪੌਦੇ ਲਗਾਏ ਗਏ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਇਨ੍ਹਾਂ ਪੌਦਿਆਂ ਦੀ ਸਹੀ ਤਰੀਕੇ ਨਾਲ ਸਾਂਭ-ਸੰਭਾਲ ਕਰਨ ਲਈ ਪ੍ਰੇਰਿਆ।
ਸ੍ਰੀਮਤੀ ਸੁਰਭੀ ਪਰਾਸ਼ਰ ਨੇ ਅਜੋਕੇ ਸਮੇਂ ਵਿੱਚ ਵਧਦੇ ਸ਼ਹਿਰੀਕਰਨ, ਸਨਅਤੀਕਰਨ ਅਤੇ ਵੱਡੇ ਪੱਧਰ ’ਤੇ ਦਰਖਤਾਂ ਦੀ ਹੋ ਰਹੀ ਕਟਾਈ ਕਾਰਨ ਵਾਤਾਵਰਨ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਹਰਿਆ-ਭਰਿਆ ਆਲਾ-ਦੁਆਲਾ ਹੀ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਹਾਈ ਹੋ ਸਕਦਾ ਹੈ। ਇਸ ਲਈ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਪੌਦੇ ਲਗਾਉਣ ਲਈ ਜਾਗਰੂਕ ਕੀਤਾ ਜਾਵੇ ਅਤੇ ਇਸ ਸਬੰਧੀ ਸਮੇਂ ਸਮੇਂ ਸਿਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ ਮੁੱਖ …