nabaz-e-punjab.com

ਸ਼ੂਗਰਫੈੱਡ ਵੱਲੋਂ ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਗੰਨੇ ਦੀ ਪਿੜਾਈ, ਮਿੱਲਾਂ ਦੀ ਕਪੈਸਿਟੀ ਯੂਟਿਲਾਈਜੇਸ਼ਨ ਅਤੇ ਖੰਡ ਰਿਕਵਰੀ ਦੀ ਪ੍ਰਾਪਤੀ ਮਿੱਥੇ ਟੀਚਿਆਂ ਅਨੁਸਾਰ ਹਾਸਲ ਕਰਨ ’ਤੇ ਜ਼ੋਰ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਗੰਨੇ ਦੀਆਂ ਅਗੇਤੀਆਂ ਕਿਸਮਾਂ ਦੀ ਬਿਜਾਈ ਕਰਾਉਣ ਲਈ ਕਿਹਾ

ਨਬਜ਼-ਏ-ਪੰਜਾਬ, ਮੁਹਾਲੀ, 25 ਸਤੰਬਰ:
ਸੂਗਰਫੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਂਦਾ ਅਤੇ ਪ੍ਰਬੰਧਕ ਨਿਰਦੇਸ਼ਕ ਡਾ. ਸੇਨੂੰ ਦੁੱਗਲ ਦੀ ਪ੍ਰਧਾਨਗੀ ਹੇਠ ਅੱਜ ਮੁਹਾਲੀ ਸਥਿਤ ਸ਼ੂਗਰਫੈੱਡ ਪੰਜਾਬ ਦੇ ਦਫ਼ਤਰ ਵਿੱਚ ਮੀਟਿੰਗ ਹੋਈ। ਇਸ ਦੌਰਾਨ ਪੰਜਾਬ ਵਿੱਚ ਚੱਲਦੀਆਂ ਸਾਰੀਆਂ ਸਹਿਕਾਰੀ ਖੰਡ ਮਿੱਲਾਂ ਦੀ ਪਿਛਲੇ ਸਾਲ (2023-24) ਦੀ ਕਾਰਗੁਜ਼ਾਰੀ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ ਗਈ ਅਤੇ ਮਿੱਲ ਅਧਿਕਾਰੀਆਂ ਨੂੰ ਅਗਲੇ ਸਾਲ (2024-25) ਲਈ ਨਿਰਧਾਰਿਤ ਟੀਚਿਆਂ ਨੂੰ ਹਾਸਲ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।
ਪ੍ਰਬੰਧਕ ਨਿਰਦੇਸ਼ਕ ਡਾ. ਸੇਨੂੰ ਦੁੱਗਲ ਨੇ ਮਿੱਲ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਕਿ ਪੰਜਾਬ ਰਾਜ ਦੀਆਂ ਪ੍ਰਾਈਵੇਟ ਖੰਡ ਮਿੱਲਾਂ ਦੀ ਤਰਜ਼ ’ਤੇ ਗੰਨੇ ਦੀ ਪਿੜਾਈ, ਮਿੱਲਾਂ ਦੀ ਕਪੈਸਿਟੀ ਯੂਟਿਲਾਈਜੇਸ਼ਨ ਅਤੇ ਖੰਡ ਰਿਕਵਰੀ ਦੀ ਪ੍ਰਾਪਤੀ ਮਿੱਥੇ ਟੀਚਿਆਂ ਅਨੁਸਾਰ ਹਾਸਲ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸਹਿਕਾਰੀ ਖੰਡ ਮਿੱਲ ਬਟਾਲਾ ਅਤੇ ਗੁਰਦਾਸਪੁਰ ਦੇ ਨਵੇ ਪਲਾਂਟਾਂ ਨੂੰ ਵਧੀ ਸਮਰੱਥਾ ਅਨੁਸਾਰ ਚਲਾਉਣ ਸਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਇਸ ਤੋਂ ਇਲਾਵਾ ਉਨ੍ਹਾਂ ਗੰਨੇ ਅਧੀਨ ਰਕਬਾ ਵਧਾਉਣ ਅਤੇ ਗੰਨੇ ਦੀ ਪਤਝੜ ਦੀ ਬਿਜਾਈ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਗੰਨੇ ਦੀਆਂ ਅਗੇਤੀਆਂ ਕਿਸਮਾਂ ਦੀ ਬਿਜਾਈ ਵੱਧ ਤੋਂ ਵੱਧ ਕਰਾਉਣ ਵਾਸਤੇ ਗੰਨਾ ਸੈਮੀਨਾਰ ਲਗਾਉਣ, ਪਿੰਡ ਪੱਧਰ ਦੀਆਂ ਮੀਟਿੰਗਾਂ ਕਰਨ ਅਤੇ ਇਸ਼ਤਿਹਾਰਾਂ ਰਾਹੀ ਕਿਸਾਨਾਂ ਨੂੰ ਗੰਨੇ ਦੀ ਖੇਤੀ ਲਈ ਉਤਸ਼ਾਹਿਤ ਕਰਨ ਸਬੰਧੀ ਵੀ ਆਦੇਸ਼ ਜਾਰੀ ਕੀਤੇ।

Load More Related Articles
Load More By Nabaz-e-Punjab
Load More In General News

Check Also

ਪੀੜਤ ਦੁਕਾਨਦਾਰਾਂ ਵੱਲੋਂ ਟੀਡੀਆਈ ਦਫ਼ਤਰ ਦੀ ਘੇਰਾਬੰਦੀ ਤੋਂ ਬਾਅਦ ਮੁਰੰਮਤ ਕੰਮ ਸ਼ੁਰੂ ਹੋਏ

ਪੀੜਤ ਦੁਕਾਨਦਾਰਾਂ ਵੱਲੋਂ ਟੀਡੀਆਈ ਦਫ਼ਤਰ ਦੀ ਘੇਰਾਬੰਦੀ ਤੋਂ ਬਾਅਦ ਮੁਰੰਮਤ ਕੰਮ ਸ਼ੁਰੂ ਹੋਏ ਮਾਰਕੀਟ ਦੇ ਮੁੱਖ …