ਦਮਨਦੀਪ ਕੌਰ ਨੇ ਮੁਹਾਲੀ ਦੇ ਨਵੇਂ ਐਸਡੀਐਮ ਵਜੋਂ ਚਾਰਜ ਸੰਭਾਲਿਆ

ਨਬਜ਼-ਏ-ਪੰਜਾਬ, ਮੁਹਾਲੀ, 25 ਸਤੰਬਰ:
ਪੰਜਾਬ ਸਿਵਲ ਸੇਵਾਵਾਂ 2014 ਬੈਚ ਦੇ ਅਧਿਕਾਰੀ ਦਮਨਦੀਪ ਕੌਰ ਨੇ ਮੁਹਾਲੀ ਦੇ ਉਪ ਮੰਡਲ ਮੈਜਿਸਟ੍ਰੇਟ (ਐਸਡੀਐਮ) ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਨਾਗਰਿਕ ਸੇਵਾਵਾਂ ਪਹੁੰਚਾਉਣ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ ਨੂੰ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਕਿਸੇ ਵਿਅਕਤੀ ਨੂੰ ਫਾਈਲਾਂ ਅਤੇ ਦਫ਼ਤਰੀ ਕੰਮਾਂ ਦੇ ਨਿਪਟਾਰੇ ਲਈ ਖੱਜਲ ਨਾ ਹੋਣਾ ਪਵੇ। ਉਂਜ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ‘ਸਰਕਾਰ ‘ਆਪ’ ਦੇ ਦੁਆਰ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਮੰਗਲਵਾਰ ਅਤੇ ਸ਼ੁੱਕਰਵਾਰ ਨੂੰ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਲਗਾਏ ਜਾਣ ਵਾਲੇ ਸੁਵਿਧਾ ਕੈਂਪਾਂ ਦਾ ਵੱਧ ਤੋਂ ਲਾਹਾ ਲੈਣ ਕਿਉਂਕਿ ਜ਼ਿਲ੍ਹਾ ਅਧਿਕਾਰੀ ਅਤੇ ਕਰਮਚਾਰੀ ਖ਼ੁਦ ਉਨ੍ਹਾਂ ਦੇ ਬੂਹੇ ’ਤੇ ਜਾ ਰਹੇ ਨਾਗਰਿਕ ਸੇਵਾਵਾਂ ਪ੍ਰਦਾਨ ਕਰ ਰਹੇ ਹਨ।
ਦਮਨਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਭਲਾਈ ਸਕੀਮਾਂ ਅਤੇ ਫਲੈਗਸ਼ਿਪ ਪ੍ਰੋਗਰਾਮਾਂ ਦਾ ਲਾਭ ਸਾਰੇ ਯੋਗ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁਹਾਲੀ ਸਬ-ਡਵੀਜ਼ਨ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਜੇਕਰ ਸਬ ਡਵੀਜ਼ਨ ਦਫ਼ਤਰ ਨਾਲ ਸਬੰਧਤ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਸਿੱਧਾ ਉਨ੍ਹਾਂ ਦੇ ਦਫ਼ਤਰ ਵਿੱਚ ਸੰਪਰਕ ਕਰ ਸਕਦਾ ਹੈ ਤਾਂ ਜੋ ਸਮੱਸਿਆ ਦੇ ਨਿਪਟਾਰੇ ਲਈ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਇਸ ਤੋਂ ਪਹਿਲਾਂ ਦਮਨਦੀਪ ਕੌਰ ਐਸਡੀਐਮ ਅੰਮ੍ਰਿਤਸਰ-1 ਤੇ 2, ਮੁਹਾਲੀ ਨਗਰ ਨਿਗਮ ਵਿੱਚ ਸੰਯੁਕਤ ਕਮਿਸ਼ਨਰ, ਚੀਫ਼ ਮੈਨੇਜਰ ਮਾਰਕਫ਼ੈੱਡ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਮੁਹਾਲੀ ਵਿੱਚ ਐਸਡੀਐਮ ਦਾ ਚਾਰਜ ਸੰਭਾਲਣ ਤੋਂ ਪਹਿਲਾਂ ਉਹ ਪੁੱਡਾ ਵਿੱਚ ਵਧੀਕ ਮੁੱਖ ਪ੍ਰਸ਼ਾਸਕ (ਪਾਲਿਸੀ ਤੇ ਹੈੱਡ ਕੁਆਰਟਰ) ਤਾਇਨਾਤ ਹਨ।

Load More Related Articles
Load More By Nabaz-e-Punjab
Load More In General News

Check Also

ਪੀੜਤ ਦੁਕਾਨਦਾਰਾਂ ਵੱਲੋਂ ਟੀਡੀਆਈ ਦਫ਼ਤਰ ਦੀ ਘੇਰਾਬੰਦੀ ਤੋਂ ਬਾਅਦ ਮੁਰੰਮਤ ਕੰਮ ਸ਼ੁਰੂ ਹੋਏ

ਪੀੜਤ ਦੁਕਾਨਦਾਰਾਂ ਵੱਲੋਂ ਟੀਡੀਆਈ ਦਫ਼ਤਰ ਦੀ ਘੇਰਾਬੰਦੀ ਤੋਂ ਬਾਅਦ ਮੁਰੰਮਤ ਕੰਮ ਸ਼ੁਰੂ ਹੋਏ ਮਾਰਕੀਟ ਦੇ ਮੁੱਖ …