Share on Facebook Share on Twitter Share on Google+ Share on Pinterest Share on Linkedin ਪਿੰਡ ਸੋਹਾਣਾ ਦਾ ਵਸਨੀਕ ਸਵਰਨ ਸਿੰਘ 15 ਦਿਨਾਂ ਤੋਂ ਲਾਪਤਾ ਨਬਜ਼-ਏ-ਪੰਜਾਬ, ਮੁਹਾਲੀ, 26 ਸਤੰਬਰ: ਇੱਥੋਂ ਦੇ ਇਤਿਹਾਸਕ ਪਿੰਡ ਸੋਹਾਣਾ ਦਾ ਵਸਨੀਕ ਸਵਰਨ ਸਿੰਘ (65) ਪਿਛਲੇ 15 ਦਿਨਾਂ ਤੋਂ ਲਾਪਤਾ ਹੈ। ਇਸ ਸਬੰਧੀ ਉਸ ਦੇ ਸਪੁੱਤਰ ਬਰਿੰਦਰ ਸਿੰਘ ਨੇ ਸੋਹਾਣਾ ਥਾਣੇ ਵਿੱਚ ਗੁੰਮਸ਼ੁਦਗੀ ਰਿਪੋਰਟ ਦਰਜ ਕਰਵਾਈ ਹੈ। ਬਰਿੰਦਰ ਸਿੰਘ ਨੇ ਕਿਹਾ ਕਿ ਉਸ ਦਾ ਪਿਤਾ ਬੀਤੀ 12 ਸਤੰਬਰ ਨੂੰ ਘਰ ਤੋਂ ਬਾਹਰ ਗਿਆ ਸੀ, ਜੋ ਦੁਬਾਰਾ ਵਾਪਸ ਨਹੀਂ ਆਇਆ। ਬਰਿੰਦਰ ਸਿੰਘ ਅਨੁਸਾਰ ਉਸ ਦੇ ਪਿਤਾ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ। ਉਹ ਪਹਿਲਾਂ ਵੀ ਕਈ ਵਾਰ ਘਰ ਤੋਂ ਚਲੇ ਜਾਂਦੇ ਸਨ, ਜਿਨ੍ਹਾਂ ਨੂੰ ਲੱਭ ਕੇ ਘਰ ਲੈ ਆਉਂਦੇ ਸੀ ਪਰ ਇਸ ਵਾਰ ਉਹ ਹੁਣ ਤੱਕ ਨਹੀਂ ਲੱਭਿਆਂ ਅਤੇ ਨਾ ਹੀ ਖ਼ੁਦ ਘਰ ਵਾਪਸ ਪਰਤੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ