ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ: 33 ਤੋਂ ਵੱਧ ਪਰਿਵਾਰ ‘ਆਪ’ ਵਿੱਚ ਸ਼ਾਮਲ

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਨਿੱਘਾ ਸਵਾਗਤ, ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ

ਅਕਾਲੀ ਦਲ ਤੇ ਕਾਂਗਰਸ ਨੇ ਪੰਜਾਬ ਨੂੰ ਲੁੱਟਣ ਤੇ ਕੁੱਟਣ ਤੋਂ ਬਿਨਾਂ ਕੋਈ ਕੰਮ ਨਹੀਂ ਕੀਤਾ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 28 ਸਤੰਬਰ:
ਮੁਹਾਲੀ ਹਲਕੇ ਵਿੱਚ ਅੱਜ ਕਾਂਗਰਸ ਅਤੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਦੋਵੇਂ ਪਾਰਟੀਆਂ ਨਾਲ ਸਬੰਧਤ 33 ਤੋਂ ਵੱਧ ਸਥਾਨਕ ਆਗੂਆਂ ਨੇ ਆਪਣੇ ਪਰਿਵਾਰਾਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਵਿਧਾਇਕ ਕੁਲਵੰਤ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਕੌਂਸਲਰ ਸ੍ਰੀਮਤੀ ਰਮਨਪ੍ਰੀਤ ਕੌਰ ਅਤੇ ‘ਆਪ’ ਦੇ ਬਲਾਕ ਪ੍ਰਧਾਨ ਹਰਮੇਸ਼ ਸਿੰਘ ਕੁੰਭੜਾ ਦੇ ਯਤਨਾਂ ਸਦਕਾ ਪਿੰਡ ਕੁੰਭੜਾ ਦੇ ਬਾਲਮੀਕ ਭਾਈਚਾਰੇ ਨਾਲ ਸਬੰਧਤ ਪਰਿਵਾਰਾਂ ਨੇ ਕਾਂਗਰਸ ਅਤੇ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਪ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ-ਅੰਦੇਸ਼ੀ ਸੋਚ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਰਕਾਰ ਦੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਮੁਹਾਲੀ ਸਮੇਤ ਪੰਜਾਬ ਭਰ ਵਿੱਚ ਸਮਾਜ ਸੇਵਾ ਨੂੰ ਸਮਰਪਿਤ ਲੋਕ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਲੋਕ ਸਮਾਜ ਲਈ ਕੁੱਝ ਕਰਨਾ ਚਾਹੁੰਦੇ ਹਨ, ਦਰਅਸਲ ਉਨ੍ਹਾਂ ਨੂੰ ਸਹੀ ਪਲੇਟਫ਼ਾਰਮ ਨਹੀਂ ਮਿਲ ਰਿਹਾ ਸੀ ਲੇਕਿਨ ਹੁਣ ‘ਆਪ’ ਵਿੱਚ ਲੋਕ ਧੜਾਧੜ ਸ਼ਾਮਲ ਹੋ ਰਹੇ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹੁਣ ਜਦੋਂ ਪੰਚਾਇਤ ਚੋਣਾਂ ਦਾ ਅਮਲ ਸ਼ੁਰੂ ਹੋ ਚੁੱਕਾ ਹੈ ਅਤੇ ਪਿੰਡਾਂ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ ਤਾਂ ਅਜਿਹੇ ਸਮੇਂ ਆਮ ਲੋਕ ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਪਾਰਟੀਆਂ ਨੇ ਪਿਛਲੇ ਸਮੇਂ ਦੌਰਾਨ ਪੰਜਾਬ ਨੂੰ ਲੁੱਟਣ ਅਤੇ ਕੁੱਟਣ ਤੋਂ ਬਿਨਾਂ ਕੋਈ ਚੱਜ ਦਾ ਕੰਮ ਨਹੀਂ ਕੀਤਾ ਹੈ। ਇਸ ਮੌਕੇ ਆਪ ਆਗੂ ਕੁਲਦੀਪ ਸਿੰਘ ਸਮਾਣਾ, ਨੰਬਰਦਾਰ ਗਗਨਦੀਪ ਸਿੰਘ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ ਅਤੇ ਹੋਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਦਾ ਜੋਤੀ-ਜੋਤ ਪੁਰਬ ਸ਼ਰਧਾ ਨਾਲ ਮਨਾਇਆ

ਗੁਰੂ ਨਾਨਕ ਦੇਵ ਦਾ ਜੋਤੀ-ਜੋਤ ਪੁਰਬ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 28 ਸਤੰਬਰ: ਇੱਥੋਂ ਦੇ ਇਤਿਹ…