Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਚਿੱਟੇ ਸਮੇਤ ਮੁਲਜ਼ਮ ਗ੍ਰਿਫ਼ਤਾਰ, ਕੇਸ ਦਰਜ ਨਬਜ਼-ਏ-ਪੰਜਾਬ, ਮੁਹਾਲੀ, 28 ਸਤੰਬਰ: ਮੁਹਾਲੀ ਪੁਲੀਸ ਵੱਲੋਂ ਐੱਸਐੱਸਪੀ ਦੀਪਕ ਪਾਰਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇੱਕ ਵਿਅਕਤੀ ਨੂੰ 22 ਗਰਾਮ ਹੈਰੋਇਨ (ਚਿੱਟੇ) ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਅੱਜ ਇੱਥੇ ਇਹ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਫੇਜ਼-11 ਥਾਣਾ ਦੇ ਐਸਐਚਓ ਇੰਸਪੈਕਟਰ ਗਗਨਦੀਪ ਸਿੰਘ ਦੀ ਨਿਗਰਾਨੀ ਹੇਠ ਏਐਸਆਈ ਬਲਰਾਜ ਸਿੰਘ ਦੀ ਅਗਵਾਈ ਵਾਲੀ ਟੀਮ ਗਸ਼ਤ ਦੌਰਾਨ ਨਾਈਪਰ ਨੇੜੇ ਐਨ ਚੋਅ ਦੇ ਪੁਲ ਉੱਤੇ ਫੇਜ਼-10 ਵਾਲੇ ਪਾਸਿਓਂ ਆ ਰਹੇ ਇੱਕ ਸ਼ੱਕੀ ਵਿਅਕਤੀ ਨੇ ਪੁਲੀਸ ਨੂੰ ਦੇਖ ਕੇ ਆਪਣੇ ਹੱਥ ਵਿੱਚ ਫੜਿਆ ਇੱਕ ਲਿਫ਼ਾਫ਼ਾ ਦੂਰ ਵਗਾਹ ਕੇ ਮਾਰਿਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਉਕਤ ਵਿਅਕਤੀ ਨੂੰ ਰੋਕ ਉਸ ਦਾ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਂ ਵਿਰਸਾ ਸਿੰਘ ਵਾਸੀ ਪਿੰਡ ਗਾਲਿਬ ਕਲਾਂ, ਜਗਰਾਓ, ਲੁਧਿਆਣਾ ਦੱਸਿਆ। ਡੀਐਸਪੀ ਬੱਲ ਨੇ ਦੱਸਿਆ ਕਿ ਪੁਲੀਸ ਨੇ ਉਕਤ ਵਿਅਕਤੀ ਵੱਲੋਂ ਸੁੱਟੇ ਲਿਫ਼ਾਫ਼ੇ ਨੂੰ ਚੁੱਕ ਕੇ ਜਾਂਚ ਕੀਤੀ ਤਾਂ ਉਸ ’ਚੋਂ 22 ਗਰਾਮ ਨਸ਼ੀਲਾ ਪਾਉਡਰ (ਹੈਰੋਇਨ) ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਖ਼ਿਲਾਫ਼ ਫੇਜ਼-11 ਥਾਣੇ ਵਿੱਚ ਐਨਡੀਪੀਐੱਸ ਐਕਟ ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਹ ਨਸ਼ੀਲੇ ਪਦਾਰਥ ਕਿੱਥੋਂ ਲੈ ਕੇ ਆਉਂਦਾ ਹੈ ਅਤੇ ਕਿੱਥੇ ਕਿੱਥੇ ਵੇਚਦਾ ਹੈ ਜਾਂ ਉਸ ਨਾਲ ਕੋਈ ਹੋਰ ਵੀ ਸ਼ਾਮਲ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ