ਕੌਮੀ ਘੱਟ ਗਿਣਤੀ ਕਮਿਸ਼ਨ ਦਾ ਸਲਾਹਕਾਰ ਲਾਏ ਜਾਣ ’ਤੇ ਕਮਲਜੀਤ ਬਨਵੈਤ ਦਾ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 28 ਸਤੰਬਰ:
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਲੇਖਕ ਅਤੇ ਪੱਤਰਕਾਰ ਕਮਲਜੀਤ ਸਿੰਘ ਬਨਵੈਤ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਬੋਰਡ ਦਾ ਮੈਂਬਰ ਲਾਏ ਜਾਣ ’ਤੇ ਸਨਮਾਨ ਕੀਤਾ ਗਿਆ। ਪੀਰ ਮੁਹੰਮਦ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਅਤੇ ਸਾਲ ਭੇਟ ਕੀਤਾ ਗਿਆ ਹੈ। ਕਰਨੈਲ ਸਿੰਘ ਪੀਰ ਮੁਹੰਮਦ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਬਨਵੈਤ ਦੀ ਧਾਰਮਿਕ, ਸਮਾਜਿਕ ਅਤੇ ਸਿਆਸੀ ਮਾਮਲਿਆਂ ਉੱਤੇ ਤਕੜੀ ਪਕੜ ਹੈ ਅਤੇ ਉਹ ਕੇਂਦਰ ਸਰਕਾਰ ਕੋਲ ਸਿੱਖ ਮਸਲਿਆਂ ਨੂੰ ਪੂਰੀ ਮਜ਼ਬੂਤੀ ਨਾਲ ਪੇਸ਼ ਕਰਨਗੇ। ਉਨ੍ਹਾਂ ਨੇ ਨਿਯੁਕਤੀ ਦਾ ਸਵਾਗਤ ਕਰਦਿਆਂ ਇਹ ਵੀ ਕਿਹਾ ਕਿ ਉਹ ਇਸ ਗੱਲੋਂ ਵੀ ਖੁਸ਼ ਹਨ ਕਿ ਜੇ ਪੰਜਾਬ ਸਰਕਾਰ ਨੇ ਨਹੀਂ ਤਾਂ ਘੱਟੋ-ਘੱਟ ਕੇਂਦਰ ਸਰਕਾਰ ਨੇ ਬਣਵੈਤ ਪੱਤਰਕਾਰੀ ਅਤੇ ਸਾਹਿਤ ਦੇ ਖੇਤਰ ਵਿੱਚ ਘਾਲਣਾ ਅਤੇ ਦੇਣ ਦਾ ਮੁੱਲ ਪਾਇਆ ਹੈ।
ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਤਰਫ਼ੋਂ ਵੀ ਕਮਲਜੀਤ ਸਿੰਘ ਬਨਵੈਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਉਮੀਦ ਕੀਤੀ ਕਿ ਬਨਵੈਤ ਭਵਿੱਖ ਵਿੱਚ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ ਰਹਿ ਕੇ ਸੇਵਾ ਕਰਦੇ ਰਹਿਣਗੇ। ਦੱਸਣਯੋਗ ਹੈ ਕਿ ਭਾਸ਼ਾ ਵਿਭਾਗ ਵੱਲੋਂ ਬਨਵੈਤ ਨੂੰ 2011 ਵਿੱਚ ਸ਼੍ਰੋਮਣੀ ਪੱਤਰਕਾਰ ਪੁਰਸਕਾਰ ਨਾਲ ਨਿਵਾਜਿਆ ਗਿਆ ਸੀ। ਉਹ ਹੁਣ ਤੱਕ ਪੰਜਾਬੀ ਸਾਹਿਤ ਜਗਤ ਦੀ ਝੋਲੀ ਵਿੱਚ 12 ਪੁਸਤਕਾਂ ਪਾ ਚੁੱਕੇ ਹਨ। ਪੰਜਾਬੀ ਦੀਆਂ ਪ੍ਰਮੁੱਖ ਅਖ਼ਬਾਰਾਂ ਵਿੱਚ ਉਨ੍ਹਾਂ ਦੇ ਭਖਦੇ ਮੁੱਦਿਆਂ ’ਤੇ ਛਪਦੇ ਲੇਖਾਂ ਨੂੰ ਗੰਭੀਰਤਾ ਨਾਲ ਲਿਆ ਜਾਂਦਾ ਹੈ। ਉਨ੍ਹਾਂ ਨੇ ਲੰਮਾ ਸਮਾਂ ਪੰਜਾਬੀ ਟ੍ਰਿਬਿਊਨ ਅਖਬਾਰ ਵਿੱਚ ਸ਼ਲਾਘਾਯੋਗ ਕੰਮ ਕੀਤਾ ਅਤੇ ਹਮੇਸ਼ਾ ਸੱਚ ਲਿਖਣ ਦੀ ਹਿੰਮਤ ਦਿਖਾਈ ਹੈ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਦਾ ਜੋਤੀ-ਜੋਤ ਪੁਰਬ ਸ਼ਰਧਾ ਨਾਲ ਮਨਾਇਆ

ਗੁਰੂ ਨਾਨਕ ਦੇਵ ਦਾ ਜੋਤੀ-ਜੋਤ ਪੁਰਬ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 28 ਸਤੰਬਰ: ਇੱਥੋਂ ਦੇ ਇਤਿਹ…