ਸੀਆਈਏ ਸਟਾਫ਼ ਵੱਲੋਂ ਡੇਰਾਬੱਸੀ ਵਿੱਚ .32 ਬੋਰ ਦੇ ਪਿਸਤੌਲ ਤੇ ਕਾਰਤੂਸਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 29 ਸਤੰਬਰ:
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ ਐੱਸਐੱਸਪੀ ਦੀਪਕ ਪਾਰਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਐਸਪੀ (ਡੀ) ਡਾ. ਜਯੋਤੀ ਯਾਦਵ ਅਤੇ ਡੀਐਸਪੀ (ਡੀ) ਤਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਟੀਮ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇੱਕ ਨਾਜਾਇਜ ਪਿਸਤੌਲ .32 ਬੋਰ ਸਮੇਤ 2 ਜਿੰਦਾਂ ਰੌਂਦ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਐਸਪੀ ਡਾ. ਜਯੋਤੀ ਯਾਦਵ ਨੇ ਦੱਸਿਆ ਕਿ ਬੀਤੀ 24 ਸਤੰਬਰ ਨੂੰ ਸੀਆਈਏ ਸਟਾਫ਼ ਦੀ ਟੀਮ ਬੱਸ ਸਟੈਂਡ ਡੇਰਾਬੱਸੀ ਨੇੜੇ ਮੌਜੂਦ ਸੀ, ਜਿੱਥੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੂੰ ਸੂਚਨਾ ਮਿਲੀ ਕਿ ਜਗਤਾਰ ਸਿੰਘ ਉਰਫ਼ ਤਾਰਾ ਗੁੱਜਰ ਵਾਸੀ ਦਾਦਪੁਰ ਮੁਹੱਲਾ, ਨੇੜੇ ਮਸਜਿਦ ਡੇਰਾਬੱਸੀ ਕੋਲ ਨਾਜਾਇਜ਼ ਹਥਿਆਰ ਹੈ, ਜੋ ਇਸ ਸਮੇਂ ਸਾਹਿਬ ਪੰਜਾਬੀ ਢਾਬਾ ਡੇਰਾਬੱਸੀ-ਅੰਬਾਲਾ ਰੋਡ ’ਤੇ ਖੜਾ ਆਪਣੇ ਕਿਸੇ ਸਾਥੀ ਦੀ ਉਡੀਕ ਕਰ ਰਿਹਾ ਹੈ। ਸੂਚਨਾ ਦੇ ਅਧਾਰ ’ਤੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਕੋਲੋਂ ਅਸਲਾ ਬਰਾਮਦ ਕੀਤਾ ਗਿਆ। ਉਸ ਦੇ ਖ਼ਿਲਾਫ਼ ਅਸਲਾ ਐਕਟ ਤਹਿਤ ਥਾਣਾ ਡੇਰਾਬੱਸੀ ਵਿੱਚ ਪਰਚਾ ਦਰਜ ਕੀਤਾ ਗਿਆ ਹੈ। ਮੁਲਜ਼ਮ ਪੁਲੀਸ ਰਿਮਾਂਡ ’ਤੇ ਹੈ, ਜਿਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹਥਿਆਰ ਕਿੱਥੋਂ ਕਿਸ ਕੋਲੋਂ ਅਤੇ ਕਿਸ ਮੰਤਵ ਲਈ ਲੈ ਕੇ ਆਇਆ ਸੀ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…