ਅਕਾਲੀ ਵਰਕਰ ਤੇ ਮੌਜਪੁਰ ਦੀਆਂ ਬੀਬੀਆਂ ‘ਆਪ’ ਵਿੱਚ ਸ਼ਾਮਲ, ਵਿਧਾਇਕ ਨੇ ਕੀਤਾ ਸਵਾਗਤ

ਪੰਜਾਬ ਦੇ ਲੋਕ ਸੂਬਾ ਸਰਕਾਰ ਤੇ ‘ਆਪ’ ਦੀਆਂ ਨੀਤੀਆਂ ਤੋਂ ਸੰਤੁਸ਼ਟ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 30 ਸਤੰਬਰ:
ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਨੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸੇ ਤਰ੍ਹਾਂ ਮੁਹਾਲੀ ਦੇ ਸੈਕਟਰ-79 ਸਥਿਤ ‘ਆਪ’ ਦੇ ਦਫ਼ਤਰ ਵਿੱਚ ਪਹੁੰਚ ਕੇ ਪਿੰਡ ਮੌਜਪੁਰ ਦੀਆਂ ਕਰੀਬ ਦੋ ਦਰਜਨ ਅੌਰਤਾਂ ਨੇ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਨਾਲ ਜੁੜ ਕੇ ਲੋਕਾਂ ਦੀ ਸੇਵਾ ਕਰਨ ਦਾ ਪ੍ਰਣ ਕੀਤਾ।
ਇਸ ਮੌਕੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅਕਾਲੀ ਵਰਕਰਾਂ ਅਤੇ ਬੀਬੀਆਂ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੁਲਵੰਤ ਸਿੰਘ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਅੌਰਤਾਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਹੋਰ ਵਧੇਰੇ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਅੌਰਤਾਂ ਜਿੱਥੇ ਪਰਿਵਾਰਾਂ ਨੂੰ ਜੋੜ ਕੇ ਰੱਖਦੀਆਂ ਹਨ, ਉੱਥੇ ਉਨ੍ਹਾਂ ਦੀ ਸਮਾਜ ਨੂੰ ਵੀ ਬਹੁਤ ਵੱਡੀ ਦੇਣ ਹੈ।
ਉਨ੍ਹਾਂ ਕਿਹਾ ਕਿ ਅੱਜ ਦਾ ਇਹ ਪ੍ਰੋਗਰਾਮ ਸਿਰਫ਼ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾਂਦੇ ਲੋਕਪੱਖੀ ਕੰਮਾਂ ਅਤੇ ਸਕੀਮਾਂ ਨੂੰ ਸਮਰਪਿਤ ਸੀ। ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਸਮੇਤ ਹੋਰਨਾਂ ਪਾਰਟੀਆਂ ਦੇ ਸਮਰਥਕ ਆਪ ਮੁਹਾਰੇ ਪਾਰਟੀ ਨਾਲ ਜੁੜ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਲਾਕੇ ਦੇ ਲੋਕ ਆਪਣੇ ਪਰਿਵਾਰਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋਣਗੇ।
ਇਸ ਮੌਕੇ ਆਪ ਵਲੰਟੀਅਰ ਕੁਲਦੀਪ ਸਿੰਘ ਸਮਾਣਾ, ਸੁਖਜਿੰਦਰ ਕੌਰ ਲਾਲੀ, ਬਲਵਿੰਦਰ ਕੌਰ, ਬਲਵਿੰਦਰ ਸਿੰਘ, ਗੁਰਜੀਤ ਸਿੰਘ, ਦੀਪਾ ਨੰਬਰਦਾਰ, ਧਰਮਿੰਦਰ ਸਿੰਘ, ਰਣਬੀਰ ਸਿੰਘ, ਅਜੈਬ ਸਿੰਘ, ਬਹਾਦਰ ਸਿੰਘ, ਰਛਪਾਲ ਕੌਰ, ਜਸਵਿੰਦਰ ਕੌਰ, ਧਰਮਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਮੋਹਣ ਸਿੰਘ, ਜਸਵੰਤ ਸਿੰਘ, ਬਲਜੀਤ ਸਿੰਘ ਹੈਪੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ: …