ਭਾਈ ਲਾਲੋ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 30 ਸਤੰਬਰ:
ਰਾਮਗੜ੍ਹੀਆ ਸਭਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵੱਲੋਂ ਸਭਾ ਦੇ ਪ੍ਰਧਾਨ ਸੂਰਤ ਸਿੰਘ ਕਲਸੀ ਦੀ ਅਗਵਾਈ ਹੇਠ ਬ੍ਰਹਮ ਗਿਆਨੀ ਭਾਈ ਲਾਲੋ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਕੁਲਦੀਪ ਸਿੰਘ ਤੇ ਸਾਥੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਪ੍ਰਚਾਰਕ ਭਾਈ ਜਤਿੰਦਰ ਸਿੰਘ ਬਟਾਲਾ, ਇਸਤਰੀ ਸਤਿਸੰਗ ਜਥਾ ਰਾਮਗੜ੍ਹੀਆ ਸਭਾ, ਭਾਈ ਪੁਰਸ਼ੋਤਮ ਸਿੰਘ ਤੇ ਸਾਥੀ, ਹੈੱਡ ਗ੍ਰੰਥੀ ਭਾਈ ਬਲਿਹਾਰ ਸਿੰਘ ਨੇ ਭਾਈ ਲਾਲੋ ਦੇ ਜੀਵਨ ’ਤੇ ਚਾਨਣਾ ਪਾਇਆ। ਸੰਸਥਾ ਦੇ ਸਾਬਕਾ ਪ੍ਰਧਾਨ ਕਰਮ ਸਿੰਘ ਬਬਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਸਭਾ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਹੂੰਝਣ ਨੇ ਦੱਸਿਆ ਕਿ ਇਸ ਮੌਕੇ ਰਾਮਗੜ੍ਹੀਆ ਸਭਾ ਵੱਲੋਂ ਮੈਡੀਕਲ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਦੰਦਾਂ, ਫਿਜੀੳਥਰੈਪੀ ਅਤੇ ਵੱਖ-ਵੱਖ ਟੈੱਸਟ ਮੁਫ਼ਤ ਕੀਤੇ ਗਏ। ਗੁਰੂ ਨਾਨਕ ਨਾਮ ਲੇਵਾ ਮਿਸ਼ਨ ਟਰੱਸਟ ਦੇ ਜਨਰਲ ਸਕੱਤਰ ਮਨਜੀਤ ਸਿੰਘ ਭੱਲਾ ਦੀ ਅਗਵਾਈ ਹੇਠ ਲੋੜਵੰਦਾਂ ਨੂੰ ਨਜ਼ਰ ਦੀਆਂ ਐਨਕਾਂ ਮੁਫ਼ਤ ਦਿੱਤੀਆਂ ਗਈਆਂ।
ਸਮਾਗਮ ਵਿੱਚ ਵਿਧਾਇਕ ਕੁਲਵੰਤ ਸਿੰਘ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਡਾ ਪੁਸ਼ਪਿੰਦਰ ਸਿੰਘ, ਭਾਰਜ ਫੈਬਰੀਕੇਟਰਜ਼ ਦੇ ਡਾਇਰੈਕਟਰ ਪਰਦੀਪ ਸਿੰਘ ਭਾਰਜ, ਜਰਨੈਲ ਸਿੰਘ ਚਾਨਾ (ਯੂਕੇ), ਮੀਤ ਪ੍ਰਧਾਨ ਪਰਮਜੀਤ ਸਿੰਘ ਖੁਰਲ, ਬਹਾਦਰ ਸਿੰਘ ਸਪਾਲ, ਦਸਮੇਸ਼ ਵੈੱਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਸਾਬਕਾ ਪ੍ਰਧਾਨ ਜਸਵੰਤ ਸਿੰਘ ਭੁੱਲਰ, ਬੀਬੀ ਪਰਮਜੀਤ ਕੌਰ ਹੂੰਝਣ ਪ੍ਰਧਾਨ ਇਸਤਰੀ ਸਤਿਸੰਗ ਜਥਾ ਰਾਮਗੜ੍ਹੀਆ ਸਭਾ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਪਰਮਜੀਤ ਸਿੰਘ ਕਾਹਲੋਂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਹੋਰਨਾਂ ਆਗੂਆਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਕਲਸੀ, ਅਜੀਤ ਸਿੰਘ ਰਨੌਤਾ, ਨਿਰਮਲ ਸਿੰਘ ਸਭੱਰਵਾਲ, ਡਾ. ਸਤਵਿੰਦਰ ਸਿੰਘ ਭੰਵਰਾ, ਕੌਂਸਲਰ ਜਸਬੀਰ ਸਿੰਘ ਮਣਕੂ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ, ਕਮਲਜੀਤ ਸਿੰਘ ਰੂਬੀ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਪ੍ਰਬੰਧਕ ਕਮੇਟੀ ਮੈਂਬਰ ਮੇਜਰ ਸਿੰਘ ਭੁੱਲਰ, ਬਲਵਿੰਦਰ ਸਿੰਘ ਹੂੰਝਣ, ਦੀਦਾਰ ਸਿੰਘ ਕਲਸੀ, ਮੋਹਨ ਸਿੰਘ ਸਭਰਵਾਲ, ਹਰਬਿੰਦਰ ਸਿੰਘ ਰਨੌਤਾ, ਕੰਵਰਦੀਪ ਸਿੰਘ ਮਣਕੂ, ਸੁਰਿੰਦਰ ਸਿੰਘ ਜੰਡੂ, ਭੁਪਿੰਦਰ ਸਿੰਘ ਮੁੱਧੜ, ਤੇਜਿੰਦਰ ਸਿੰਘ ਸਭਰਵਾਲ, ਜਸਵਿੰਦਰਪਾਲ ਸਿੰਘ ਭੰਵਰਾ, ਕੁਲਵਿੰਦਰ ਸਿੰਘ ਸੋਖੀ, ਤਰਸੇਮ ਸਿੰਘ ਖੋਖਰ, ਜਸਪਾਲ ਸਿੰਘ ਵਿਰਕ, ਸੁਰਜੀਤ ਸਿੰਘ ਮਠਾੜੂ, ਸੁਖਵਿੰਦਰ ਸਿੰਘ, ਇੰਜ: ਪਵਿੱਤਰ ਸਿੰਘ ਵਿਰਦੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ: …