ਜ਼ਿਲ੍ਹਾ ਪੁਲੀਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ ਦੋ ਮੈਂਬਰ ਗ੍ਰਿਫ਼ਤਾਰ

ਮੁਲਜ਼ਮਾਂ ਕੋਲੋਂ ਦੋ ਪਿਸਤੌਲ ਤੇ 9 ਕਾਰਤੂਸ ਬਰਾਮਦ, ਬਲੈਰੋ ਗੱਡੀ ਵੀ ਕੀਤੀ ਜ਼ਬਤ

ਨਬਜ਼-ਏ-ਪੰਜਾਬ, ਮੁਹਾਲੀ, 30 ਸਤੰਬਰ:
ਜ਼ਿਲ੍ਹਾ ਪੁਲੀਸ ਮੁਹਾਲੀ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਗੈਂਗ ਦੇ ਦੋ ਮੈਂਬਰਾਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲੀਸ ਟੀਮ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਦੋ ਪਿਸਤੌਲ (ਇੱਕ .32 ਕੈਲੀਬਰ ਅਤੇ ਇੱਕ 315 ਕੈਲੀਬਰ) ਸਮੇਤ 9 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ ਅਤੇ ਇੱਕ ਮਹਿੰਦਰਾ ਬੋਲੈਰੋ ਨੂੰ ਵੀ ਜ਼ਬਤ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਨਿਤੀਸ਼ ਕੁਮਾਰ ਉਰਫ਼ ਨਿੱਕੂ ਰਾਣਾ ਵਾਸੀ ਲਾਲੜੂ ਅਤੇ ਗੁਰਕੀਰਤ ਸਿੰਘ ਬੇਦੀ ਵਾਸੀ ਡੇਰਾਬੱਸੀ ਵਜੋਂ ਹੋਈ ਹੈ।
ਡੀਐਸਪੀ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰਿਕ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਬੀਤੀ 19 ਸਤੰਬਰ ਨੂੰ ਡੇਰਾਬੱਸੀ ਵਿਖੇ ਇੱਕ ਇਮੀਗਰੇਸ਼ਨ ਦਫ਼ਤਰ ਵਿੱਚ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਸਨ ਅਤੇ ਪੁਲੀਸ ਵੱਲੋਂ ਅਪਰਾਧ ਦੇ 24 ਘੰਟਿਆਂ ਦੇ ਅੰਦਰ ਤਿੰਨ ਮੁਲਜਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਇਨ੍ਹਾਂ ਦੋਵਾਂ ਨੂੰ ਕਾਬੂ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਨਿੱਕੂ ਰਾਣਾ ਆਪਣੇ ਵਿਦੇਸ਼ੀ ਹੈਂਡਲਰ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਨਾਲ ਸੰਪਰਕ ਵਿੱਚ ਸੀ ਅਤੇ ਉਸ ਨੇ ਆਪਣੇ ਇੱਕ ਹੋਰ ਸਾਥੀ ਮਨਜੀਤ ਉਰਫ਼ ਗੁਰੀ ਨਾਲ ਮਿਲ ਕੇ ਆਪਣੇ ਸਾਥੀਆਂ ਰਾਹੀਂ ਗੋਲੀਬਾਰੀ ਦੀ ਸਾਰੀ ਘਟਨਾ ਦੀ ਯੋਜਨਾ ਬਣਾਈ ਸੀ। ਬਾਅਦ ਵਿੱਚ ਨਿੱਕੂ ਅਤੇ ਗੁਰਕੀਰਤ ਨੇ ਦਿੱਲੀ ਤੋਂ ਹਥਿਆਰ ਇਕੱਠੇ ਕੀਤੇ ਜੋ ਮਨਜੀਤ ਉਰਫ਼ ਗੁਰੀ ਅਤੇ ਗੈਂਗਸਟਰ ਸਚਿਨ ਬੰਜਾ (ਦੋਵੇੱ ਇਸ ਸਮੇੱ ਤਿਹਾੜ ਜੇਲ੍ਹ ਵਿੱਚ ਬੰਦ ਹਨ) ਵੱਲੋਂ ਮੁਹੱਈਆ ਕਰਵਾਏ ਗਏ ਸਨ।
ਉਨ੍ਹਾਂ ਦੱਸਿਆ ਕਿ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦਾ ਸਰਗਰਮ ਮੈਂਬਰ ਨਿੱਕੂ ਰਾਣਾ ਪਿਛਲੇ ਸਮੇਂ ਵਿੱਚ ਕਈ ਅਪਰਾਧਾਂ ਵਿੱਚ ਸ਼ਾਮਲ ਰਿਹਾ ਹੈ। ਉਸ ਨੂੰ ਫਰਵਰੀ 2023 ਵਿੱਚ, ਵਿਦੇਸ਼ ਅਧਾਰਤ ਹੈਂਡਲਰ ਗੋਲਡੀ ਬਰਾੜ ਦੇ ਨਿਰਦੇਸ਼ਾਂ ਤੇ ਦਵਿੰਦਰ ਬੰਬੀਹਾ ਗੈਂਗ ਨਾਲ ਜੁੜੇ ਇੱਕ ਵਿਰੋਧੀ ਨੂੰ ਖਤਮ ਕਰਨ ਦੀ ਯੋਜਨਾ ਬਣਾਉਣ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ਵਿੱਚ ਨਵੰਬਰ 2023 ਵਿੱਚ, ਉਹ ਗੋਲਡੀ ਬਰਾੜ ਗੈਂਗ ਦੁਆਰਾ ਜ਼ੀਰਕਪੁਰ ਸਥਿਤ ਇੱਕ ਵਪਾਰੀ ਦੀ ਹੱਤਿਆ ਦੀ ਅਸਫ਼ਲ ਕੋਸ਼ਿਸ਼ ਲਈ ਮਨਜੀਤ ਉਰਫ਼ ਗੁਰੀ ਨੂੰ ਹਥਿਆਰਬੰਦ ਸਹਾਇਤਾ ਪ੍ਰਦਾਨ ਕਰਨ ਵਿੱਚ ਫਿਰ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੁਰਕੀਰਤ ਸਿੰਘ ਇਮੀਗਰੇਸ਼ਨ ਦਫ਼ਤਰ ਵਿੱਚ ਗੋਲੀਬਾਰੀ ਲਈ ਬੈਕਅੱਪ ਸ਼ੂਟਰ ਵਜੋਂ ਤਿਆਰ ਸੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ: …