ਹਰਜੋਤ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਮੁਹਾਲੀ ਦਾ ਦੌਰਾ, ਵਿਦਿਆਰਥੀਆਂ ਨਾਲ ਕੀਤੀ ਸਿੱਧੀ ਗੱਲ

ਨਬਜ਼-ਏ-ਪੰਜਾਬ, ਮੁਹਾਲੀ, 30 ਸਤੰਬਰ:
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁਹਾਲੀ ਦੇ ਫੇਜ਼-11 ਸਥਿਤ ਸਕੂਲ ਆਫ਼ ਐਮੀਨੈਂਸ ਦਾ ਅਚਾਨਕ ਦੌਰਾ ਕੀਤਾ ਅਤੇ ਕਲਾਸ-ਰੂਮ ਵਿੱਚ ਜਾ ਕੇ ਅਧਿਆਪਕਾਂ ਵੱਲੋਂ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਸਿੱਖਿਆ ਦਾ ਜਾਇਜ਼ਾ ਲਿਆ। ਇਸ ਮੌਕੇ ਹਰਜੋਤ ਬੈਂਸ ਨੇ ਵਿਦਿਆਰਥੀਆਂ ਸਿੱਧੀ ਗੱਲ ਕੀਤੀ ਅਤੇ ਉਨ੍ਹਾਂ ਤੋਂ ਸਕੂਲ ਦੇ ਵਿੱਦਿਅਕ ਮਾਹੌਲ ਬਾਰੇ ਜਾਣਕਾਰੀ ਹਾਸਲ ਕੀਤੀ। ਮੁਲਾਕਾਤ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖੀ ਟੀਚੇ ਹਾਸਲ ਕਰਨ ਲਈ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਸਖ਼ਤ ਮਿਹਨਤ ਕਰਨ ਦੀ ਸਲਾਹ ਵੀ ਦਿੱਤੀ।
ਇਸ ਦੌਰਾਨ ਸਿੱਖਿਆ ਮੰਤਰੀ ਨੇ ਸਕੂਲ ਦੀ ਆਲੀਸ਼ਾਨ ਇਮਾਰਤ, ਖੇਡ ਮੈਦਾਨ, ਲੈਬਾਰਟਰੀ ਅਤੇ ਵੱਖ-ਵੱਖ ਕਲਾਸ-ਰੂਮਾਂ ਦਾ ਵੀ ਦੌਰਾ ਕਰਕੇ ਪ੍ਰਬੰਧਾਂ ਅਤੇ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਕੂਲ ਵਿੱਚ ਤਿਆਰ ਕੀਤੀ ਗਈ ਆਰਟੀਫਿਸ਼ਲ ਇੰਟੈਲੀਜੈਂਸ (ਏਆਈ) ਸਬੰਧੀ ਤਿਆਰ ਕਰਵਾਈ ਜਾ ਰਹੀ ਆਧੁਨਿਕ ਲੈਬਾਰਟਰੀ ਦਾ ਵੀ ਦੌਰਾ ਕੀਤਾ ਅਤੇ ਆਸ ਪ੍ਰਗਟਾਈ ਕਿ ਇਹ ਲੈਬ ਸਕੂਲ ਵਿੱਚ ਮਿਆਰੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਲਈ ਬਹੁਤ ਲਾਭਕਾਰੀ ਹੋਵੇਗੀ ਕਿਉਂਕਿ ਭਵਿੱਖ ਵਿੱਚ ਜ਼ਿਆਦਾਤਰ ਕੰਮ ਏਆਈ ਦੇ ਦੁਆਰਾ ਹੀ ਹੋਵੇਗਾ।
ਇਸ ਮੌਕੇ ਹਰਜੋਤ ਬੈਂਸ ਨੇ ਸਕੂਲ ਦੇ ਸਟਾਫ਼ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਹੋਣ ਵਾਲੇ ਵੱਖ-ਵੱਖ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇ ਤਾਂ ਜੋ ਨੌਜਵਾਨ ਪੀੜ੍ਹੀ ਪੰਜਾਬ ਦਾ ਨਾਮ ਰੌਸ਼ਨ ਕਰ ਸਕੇ ਅਤੇ ਉਹ ਭਵਿੱਖ ਦੀਆਂ ਚੁਨੌਤੀਆਂ ਦਾ ਟਾਕਰਾ ਕਰ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਜਿਸ ਵਿੱਚ ਸਿੱਖਿਆ ਵਿਭਾਗ ਆਪਣਾ ਬਣਦਾ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਸੁਪਨਾ ਸਕੂਲੀ ਸਿੱਖਿਆ ਦਾ ਮਿਆਰ ਉੱਚਾ ਚੁੱਕਣਾ ਅਤੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵਿਕਸਤ ਕਰਨਾ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ: …