ਹਰਿਆਣਾ ਵਿੱਚ ਚੱਲ ਰਹੀ ਹੈ ਕਾਂਗਰਸ ਪਾਰਟੀ ਦੀ ਸੁਨਾਮੀ: ਕੁਲਜੀਤ ਬੇਦੀ

ਨਬਜ਼-ਏ-ਪੰਜਾਬ, ਮੁਹਾਲੀ, 1 ਅਕਤੂਬਰ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਹਰਿਆਣਾ ਵਿੱਚ ਕਾਂਗਰਸ ਪਾਰਟੀ ਦੀ ਸੁਨਾਮੀ ਚੱਲ ਰਹੀ ਹੈ ਅਤੇ ਕਾਂਗਰਸ ਪਾਰਟੀ ਦੀ ਸੁਨਾਮੀ ਵਿੱਚ ਹਰਿਆਣਾ ਦੀ ਭਾਜਪਾ ਸਰਕਾਰ ਸਮੇਤ ਸਾਰੇ ਹੀ ਰੁੜ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਕਾਂਗਰਸ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਉਨ੍ਹਾਂ ਨੂੰ ਹਰਿਆਣਾ ਦੇ ਵੱਖ-ਵੱਖ ਸੱਤ ਵਿਧਾਨ ਸਭਾ ਹਲਕਿਆਂ ਵਿੱਚ ਕਾਂਗਰਸੀ ਉਮੀਦਵਾਰਾਂ ਦੇ ਪ੍ਰਚਾਰ ਲਈ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਹ ਖਾਸ ਤੌਰ ’ਤੇ ਪੰਜਾਬੀ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਕਾਂਗਰਸ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਪ੍ਰੇਰਿਤ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਬੁਲਾਰੇ ਹਰਦੀਪ ਸਿੰਘ ਕਿੰਗਰ ਵੀ ਸਨ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਹਲਕਾ ਪੰਚਕੂਲਾ, ਨਾਰਾਇਣਗੜ੍ਹ ਅਤੇ ਕਾਲਕਾ ਦੇ ਵੱਖ ਵੱਖ ਖੇਤਰਾਂ ਦਾ ਦੌਰਾ ਕੀਤਾ ਗਿਆ ਹੈ ਅਤੇ ਬੀਤੇ ਕੱਲ੍ਹ ਨਾਰਾਇਣਗੜ੍ਹ ਵਿਖੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਰੈਲੀ ਵਿੱਚ ਠਾਠਾ ਮਾਰਦਾ ਇਕੱਠ ਅਤੇ ਕਈ ਕਿੱਲੋਮੀਟਰ ਚੱਲ ਕੇ ਰੈਲੀ ਵਿੱਚ ਪਹੁੰਚਣ ਵਾਲੇ ਲੋਕ ਇਸ ਗੱਲ ਨੂੰ ਸਾਬਤ ਕਰ ਰਹੇ ਸਨ ਕਿ ਹਰਿਆਣਾ ਦੇ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਖਾਸ ਤੌਰ ’ਤੇ ਪੰਜਾਬੀ ਭਾਈਚਾਰਾ ਅਤੇ ਕਿਸਾਨ ਵਰਗ ਤਕੜਾ ਹੋ ਕੇ ਕਾਂਗਰਸ ਦੇ ਹੱਕ ਵਿੱਚ ਨਿੱਤਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਜਿੱਥੇ ਜਿੱਥੇ ਵੀ ਗਏ ਹਨ ਲੋਕਾਂ ਨੇ ਕਾਂਗਰਸ ਪਾਰਟੀ ਦੇ ਭਰਪੂਰ ਸਮਰਥਨ ਦਾ ਖੁੱਲ੍ਹਾ ਐਲਾਨ ਕੀਤਾ ਹੈ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…