ਡੀਐਸਪੀ ਬੱਲ ਨੇ ਸ਼ਹੀਦ ਪੁਲੀਸ ਮੁਲਾਜ਼ਮਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ

ਨਬਜ਼-ਏ-ਪੰਜਾਬ, ਮੁਹਾਲੀ, 1 ਅਕਤੂਬਰ:
ਮੁਹਾਲੀ ਦੇ ਡੀਐਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਵੱਲੋਂ ਅਤਿਵਾਦ ਦੌਰਾਨ ਸ਼ਹੀਦ ਹੋਏ ਪੁਲੀਸ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਇਸ ਮੁਲਾਕਾਤ ਦੌਰਾਨ ਪੁਲੀਸ ਦੇ ਸ਼ਹੀਦ ਜਵਾਨਾਂ ਅਤੇ ਅਧਿਕਾਰੀਆਂ ਦੇ ਪਰਿਵਾਰਾਂ ਵੱਲੋਂ ਉਨ੍ਹਾਂ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਗਈਆਂ। ਇਨ੍ਹਾਂ ਵਿੱਚ ਜ਼ਿਆਦਾਤਰ ਦਾ ਕਹਿਣਾ ਸੀ ਜਿਸ ਤਰੀਕੇ ਨਾਲ ਕਾਰਗਿੱਲ ਦੇ ਸ਼ਹੀਦ ਪਰਿਵਾਰਾਂ ਨੂੰ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ, ਉਸੇ ਤਰ੍ਹਾਂ ਪੁਲੀਸ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।
ਇਸ ਦੌਰਾਨ ਕੁੱਝ ਪਰਿਵਾਰਾਂ ਨੇ ਮੰਗ ਕੀਤੀ ਕਿ ਜਿਨ੍ਹਾਂ ਪਰਿਵਾਰਾਂ ਦੇ ਮੈਂਬਰ ਜ਼ਿਆਦਾ ਬਜ਼ੁਰਗ ਹਨ ਉਨ੍ਹਾਂ ਨੂੰ ਹੇਠਲੀ ਮੰਜ਼ਲ ਤੇ ਸਰਕਾਰੀ ਕਵਾਟਰ ਅਲਾਟ ਕੀਤੇ ਜਾਣ ਤਾਂ ਜੋ ਉਹ ਆਰਾਮ ਨਾਲ ਜੀਵਨ ਬਤੀਤ ਕਰ ਸਕਣ। ਇਸ ਦੇ ਨਾਲ ਹੀ ਬੱਚਿਆਂ ਦੇ ਸਕੂਲ-ਕਾਲਜਾਂ ਵਿੱਚ ਦਾਖ਼ਲੇ ਸਬੰਧੀ ਮੁਸ਼ਕਲਾਂ ਦੱਸੀਆਂ ਗਈਆਂ ਹਨ ਅਤੇ ਇੱਕ ਪਰਿਵਾਰ ਵੱਲੋਂ ਇੱਕ ਮੈਂਬਰ ਨੂੰ ਪਹਿਲ ਦੇ ਆਧਾਰ ’ਤੇ ਨੋਟਰੀ ਦਾ ਲਾਈਸੈਂਸ ਦੇਣ ਦੀ ਵੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਹ ਇਨ੍ਹਾਂ ਮੰਗਾਂ ਨੂੰ ਉੱਚ ਅਧਿਕਾਰੀਆਂ ਦੀ ਜਾਣਕਾਰੀ ਵਿੱਚ ਲਿਆਉਣਗੇ ਤਾਂ ਜੋ ਇਨ੍ਹਾਂ ਨੂੰ ਹਲ ਕੀਤਾ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…