Share on Facebook Share on Twitter Share on Google+ Share on Pinterest Share on Linkedin ਐੱਸਐੱਸਪੀ ਵੱਲੋਂ ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਨਵੇਂ ਦਫ਼ਤਰ ਦਾ ਉਦਘਾਟਨ ਸਟਰੀਟ ਕਰਾਈਮ ਰੋਕਣ ਲਈ ਚੱਪੇ ਚੱਪੇ ’ਤੇ ਸੀਸੀਟੀਵੀ ਲਗਾਏ: ਐੱਸਐੱਸਪੀ ਦੀਪਕ ਪਾਰਿਕ ਨਬਜ਼-ਏ-ਪੰਜਾਬ, ਮੁਹਾਲੀ, 2 ਅਕਤੂਬਰ: ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਨੂੰ ਆਪਣੀ ਗਤੀਵਿਧੀਆਂ ਚਲਾਉਣ ਲਈ ਇੱਥੋਂ ਦੇ ਫੇਜ਼-11 ਥਾਣੇ ਦੀ ਪਹਿਲੀ ਮੰਜ਼ਲ ’ਤੇ ਨਵਾਂ ਦਫ਼ਤਰ ਬਣਾ ਕੇ ਦਿੱਤਾ ਗਿਆ ਹੈ। ਜਿਸ ਦਾ ਰਸਮੀ ਉਦਘਾਟਨ ਅੱਜ ਐੱਸਐੱਸਪੀ ਦੀਪਕ ਪਾਰਿਕ ਨੇ ਕੀਤਾ। ਉਨ੍ਹਾਂ ਕਿਹਾ ਕਿ ਭਾਵੇਂ ਐਸੋਸੀਏਸ਼ਨ ਦੇ ਮੈਂਬਰ ਸੇਵਾਮੁਕਤ ਹੋ ਗਏ ਹਨ ਪ੍ਰੰਤੂ ਇਹ ਪੰਜਾਬ ਪੁਲੀਸ ਦੀ ਰੀੜ੍ਹ ਦੀ ਹੱਡੀ ਹਨ। ਐੱਸਐੱਸਪੀ ਨੇ ਕਿਹਾ ਕਿ ਮੁਹਾਲੀ ਵਿੱਚ ਸਟਰੀਟ ਕਰਾਈਮ ਰੋਕਣ ਲਈ ਸ਼ਹਿਰ ਵਿੱਚ ਚੱਪੇ-ਚੱਪੇ ’ਤੇ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ ਅਤੇ ਪੁਲੀਸ ਗਸ਼ਤ ਵੀ ਤੇਜ਼ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੜਕ ਦੁਰਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋਣ ਵਾਲੇ ਵਾਹਨ ਚਾਲਕਾਂ ਅਤੇ ਅਪਰਾਧੀਆਂ ਨੂੰ ਕਾਬੂ ਕਰਨ ਵਿੱਚ ਸੀਸੀਟੀਵੀ ਕੈਮਰੇ ਕਾਫ਼ੀ ਮਦਦਗਾਰ ਸਾਬਤ ਹੋਣਗੇ। ਇਸ ਤੋਂ ਪਹਿਲਾਂ ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਜਨਰਲ ਸਕੱਤਰ ਇੰਸਪੈਕਟਰ (ਸੇਵਾਮੁਕਤ) ਮਹਿੰਦਰ ਸਿੰਘ ਨੇ ਐੱਸਐੱਸਪੀ ਅਤੇ ਹੋਰਨਾਂ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਦਫ਼ਤਰ ਦਾ ਨਿਰਮਾਣ ਸਾਬਕਾ ਐੱਸਐੱਸਪੀ ਸੰਦੀਪ ਗਰਗ ਦੀ ਅਗਵਾਈ ਹੇਠ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਦੇ ਦਫ਼ਤਰ ਵਾਲੀ ਇਮਾਰਤ ਵਿੱਚ ਸਨ। ਹੁਣ ਇਸ ਇਮਾਰਤ ਨੂੰ ਕਿਸੇ ਹੋਰ ਮੰਤਵ ਲਈ ਵਰਤਿਆ ਜਾਣਾ ਜ਼ਰੂਰੀ ਹੋ ਗਿਆ ਸੀ। ਜਿਸ ਕਾਰਨ ਐਸੋਸੀਏਸ਼ਨ ਨੂੰ ਥਾਣਾ ਫੇਜ਼-11 ਕੰਪਲੈਕਸ ਵਿੱਚ ਢੁਕਵੀਂ ਥਾਂ ਦਿੱਤੀ ਗਈ ਹੈ। ਉਦਘਾਟਨ ਸਮਾਗਮ ਵਿੱਚ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਸਮੇਤ ਏਆਈਜੀ (ਸੇਵਾਮੁਕਤ) ਹਰਗੋਬਿੰਦ ਸਿੰਘ, ਸਾਬਕਾ ਐਸਪੀ ਸਵਰਨ ਸਿੰਘ ਮੌਲੀ, ਡੀਐਸਪੀ ਜੀਪੀ ਸਿੰਘ, ਸਾਬਕਾ ਡੀਐਸਪੀ ਸਤਨਾਮ ਸਿੰਘ ਬਾਜਵਾ, ਰਘਬੀਰ ਸਿੰਘ, ਪਰਮਜੀਤ ਸਿੰਘ ਮਲਕਪੁਰ, ਦਲਜੀਤ ਸਿੰਘ ਕੈਲੋਂ, ਸੁਭਾਸ਼ ਕੁਮਾਰ, ਹਰਭਿੰਦਰ ਕੁਮਾਰ, ਲਾਲ ਸਿੰਘ ਅਤੇ ਥਾਣਾ ਫੇਜ਼-11 ਦੇ ਐਸਐਚਓ ਗਗਨਦੀਪ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ