ਸਵਰਗੀ ਪੱਤਰਕਾਰ ਸੁਖਦੀਪ ਸਿੰਘ ਸੋਹੀ ਦੀ ਪਹਿਲੀ ਬਰਸੀ ਮਨਾਈ

ਨਬਜ਼-ਏ-ਪੰਜਾਬ, ਮੁਹਾਲੀ, 3 ਅਕਤੂਬਰ:
ਇੱਥੋਂ ਦੇ ਗੁਰਦੁਆਰਾ ਸਾਚਾ ਧਨ ਸਾਹਿਬ ਫੇਜ਼-3ਬੀ-1 ਮੁਹਾਲੀ ਵਿਖੇ ਅੱਜ ਅਦਾਰਾ ਰੋਜ਼ਾਨਾ ਅਜੀਤ ਅਖਬਾਰ ਦੇ ਸੀਨੀਅਰ ਪੱਤਰਕਾਰ ਮਰਹੂਮ ਸੁਖਦੀਪ ਸਿੰਘ ਸੋਹੀ ਦੀ ਪਹਿਲੀ ਬਰਸੀ ਮਨਾਈ ਗਈ। ਇਸ ਤੋਂ ਪਹਿਲਾਂ ਸਵੇਰੇ ਫੇਜ਼-3ਏ ਸੋਹੀ ਨਿਵਾਸ ’ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਇਸ ਮੌਕੇ ਵੱਡੀ ਗਿਣਤੀ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ, ਪੱਤਰਕਾਰ ਭਾਈਚਾਰੇ ਅਤੇ ਸ਼ਹਿਰ ਦੇ ਪਤਵੰਤਿਆਂ ਨੇ ਸੁਖਦੀਪ ਸਿੰਘ ਸੋਈ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਨੰਦਾ ਅਤੇ ਸੋਈ ਪਰਿਵਾਰ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਡੀਐਸਪੀ ਹਰਸਿਮਰਨ ਸਿੰਘ ਬੱਲ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਸਟੇਟ ਐਵਾਰਡੀ ਫੂਲਰਾਜ ਸਿੰਘ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕੰਵਲਜੀਤ ਸਿੰਘ ਰੂਬੀ, ਐਡਵੋਕੇਟ ਗਗਨਪ੍ਰੀਤ ਸਿੰਘ ਬੈਂਸ, ਐਡਵੋਕੇਟ ਜਤਿਨ ਕੁਮਾਰ ਸੈਣੀ, ਜਥੇਦਾਰ ਅਮਰੀਕ ਸਿੰਘ ਮੁਹਾਲੀ, ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਨ, ਜਸਵਿੰਦਰ ਸਿੰਘ ਵਿਰਕ, ਜਸਵੰਤ ਸਿੰਘ ਭੁੱਲਰ, ਭਾਈ ਸੁਰਿੰਦਰ ਸਿੰਘ ਕਿਸ਼ਨਪੁਰਾ, ਗੁਰਿੰਦਰ ਸਿੰਘ ਸੰਧੂ, ਸੀਨੀਅਰ ਪੱਤਰਕਾਰ ਦਰਸ਼ਨ ਸਿੰਘ ਸੋਢੀ, ਪਰਦੀਪ ਸਿੰਘ ਹੈਪੀ, ਪ੍ਰੋ. ਅਵਤਾਰ ਸਿੰਘ, ਸਰਬਜੀਤ ਸਿੰਘ, ਵਰਿੰਦਰਜੀਤ ਸਿੰਘ, ਸੋਈ ਦੇ ਪਰਿਵਾਰਕ ਮੈਂਬਰ ਅਤੇ ਨਜਦੀਕੀ ਰਿਸ਼ਤੇਦਾਰ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…