ਮੁਹਾਲੀ ਪੁਲੀਸ ਵੱਲੋਂ ਰਾਤ ਨੂੰ ਦੁਕਾਨਾਂ ਵਿੱਚ ਚੋਰੀ ਕਰਨ ਵਾਲੇ ਗਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 3 ਅਕਤੂਬਰ:
ਮੁਹਾਲੀ ਪੁਲੀਸ ਵੱਲੋਂ ਐਸਐੱਸਪੀ ਦੀਪਕ ਪਾਰਿਕ ਦੇ ਦਿਸ਼ਾ-ਨਿਰਦੇਸ਼ਾਂ ’ਤੇ ਲੁੱਟਾਂ-ਖੋਹਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਰਾਤ ਨੂੰ ਦੁਕਾਨਾਂ ਵਿੱਚ ਚੋਰੀ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਰੋਹਿਤ ਕੁਮਾਰ ਅਤੇ ਅਕਾਸ਼ ਕੁਮਾਰ ਦੋਵੇਂ ਵਾਸੀ ਕਜਹੇੜੀ (ਚੰਡੀਗੜ੍ਹ) ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਫੇਜ਼11 ਥਾਣਾ ਵਿੱਚ ਬੀਐਨਐਸ ਦੀ ਧਾਰਾ 305,331(4) ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਡੀਐਸਪੀ ਬੱਲ ਨੇ ਥਾਣਾ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਨੂੰ ਫੇਜ਼-10 ਸਥਿਤ ਸਿੰਘ ਸੁਪਰ ਮਾਰਕੀਟ ਦੀ ਦੁਕਾਨ ਵਿੱਚ ਚੋਰੀ ਹੋਣ ਦੀ ਸੂਚਨਾ ਮਿਲੀ ਸੀ। ਪੁਲੀਸ ਨੇ ਪਰਚਾ ਦਰਜ ਕਰਕੇ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲੀਸ ਨੇ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆਂ ਕਿ ਉਹ ਵੱਖ-ਵੱਖ ਖੇਤਰਾਂ ਵਿੱਚ ਰਾਤ ਨੂੰ ਦੁਕਾਨਾਂ ਨੂੰ ਨਿਸ਼ਾਨਾ ਬਣਾਉਂਦੇ ਸਨ। ਮੁਲਜ਼ਮਾਂ ਕੋਲੋਂ ਦੁਕਾਨ ’ਚੋਂ ਚੋਰੀ ਕੀਤੇ 40 ਹਜ਼ਾਰ ਰੁਪਏ ਦੀ ਨਗਦੀ ਅਤੇ ਦੁਕਾਨਾਂ ਦੇ ਤਾਲੇ ਤੋੜਨ ਵਾਲਾ ਅੌਜਾਰ ਅਤੇ ਕੱਟਰ ਵੀ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਘਰਾਂ ਅਤੇ ਦੁਕਾਨਾਂ ਵਿੱਚ ਪਾੜ ਲਗਾ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਬਾਰੇ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…